Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਉਮਾ ਸ਼ੰਕਰ ਗੁਪਤਾ ਵਲੋਂ ਕਾਦੀਆਂ ਦਾਣਾ ਮੰਡੀ ਵਿੱਚ ਜਾ ਕੇ ਖਰੀਦ ਤੇ ਚੁਕਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜ਼ਿਲ੍ਹਾ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਏਜੰਸੀਆਂ ਨੇ 70299 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ-ਕਿਸਾਨਾਂ ਨੂੰ 126 ਕਰੋੜ 30 ਲੱਖ ਰੁਪਏ ਦੀ ਕੀਤੀ ਅਦਾਇਗੀ

Oma Shankar Gupta, DC Gurdaspur, Gurdaspur, Deputy Commissioner Gurdaspur

Web Admin

Web Admin

5 Dariya News

ਕਾਦੀਆਂ/ਬਟਾਲਾ , 20 Oct 2024

Last updated on: Oct 20, 2024, 00:00 IST

ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਖਰੀਦ ਤੇ ਚੁਕਾਈ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਵਲੋਂ ਮੰਡੀਆਂ ਵਿੱਚ ਜਾ ਕੇ ਖੁਦ ਜਾਇਜ਼ਾ ਲਿਆ ਜਾ ਰਿਹਾ ਹੈ। ਅੱਜ ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ, ਦਾਣਾ ਮੰਡੀ ਕਾਦੀਆਂ ਵਿਖੇ ਪਹੁੰਚ ਤੇ ਅਧਿਕਾਰੀਆਂ ਕੋਲੇ ਖਰੀਦ, ਚੁਕਾਈ ਤੇ ਅਦਾਇਗੀ ਬਾਰੇ ਜਾਣਕਾਰੀ ਲਈ। 

ਇਸ ਤੋਂ ਪਹਿਲਾਂ ਉਨ੍ਹਾਂ ਦਾਣਾ ਮੰਡੀ ਕਾਹਨੂੰਵਾਨ ਵਿਖੇ ਜਾ ਕੇ ਵੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ, ਅਧਿਕਾਰੀਆਂ ਵਲੋਂ ਫਸਲ ਦੀ ਚੈੱਕ ਕੀਤੀ ਜਾ ਰਹੀ ਨਮੀ ਦੀ ਸਮੁੱਚੀ ਪ੍ਰਕਿਰਿਆ ਵੀ ਵੇਖੀ। ਇਸ ਮੌਕੇ ਸੁਖਜਿੰਦਰ ਸਿੰਘ, ਡੀਐਫਐਸਸੀ ਗੁਰਦਾਸਪੁਰ, ਖਰੀਦ ਏਜੰਸੀਆਂ ਦੇ ਨੁਮਾਇੰਦੇ, ਕਿਸਾਨ ਅਤੇ ਆੜਤੀ ਵੀ ਮੋਜੂਦ ਸਨ। 

ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ, ਕਿਸਾਨਾਂ ਨਾਲ ਖੜਾ ਹੈ। ਝੋਨੇ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ ਅਤੇ ਮੰਡੀਆਂ ਵਿੱਚ ਖਰੀਦ ਕੀਤੇ ਝੋਨੇ ਦੀ ਚੁਕਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਲਿਆਉਣ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। 

ਉਨ੍ਹਾਂ ਆੜਤੀਆਂ ਨਾਲ ਵੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਫਸਲ ਦੀ ਖਰੀਦ ਦੇ ਨਾਲ ਫਸਲ ਦੀ ਚੁਕਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਈ ਜਾਵੇ।

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿੱਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉੱਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ।ਉਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੰ ਨਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। 

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ। ਪਰਾਲੀ ਪਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ। 

ਦੱਸਣਯੋਗ ਹੈ ਕਿ ਬੀਤੇ ਦਿਨ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 77611 ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਵਿਚੋਂ 70299 ਮੀਟਰਿਕ ਟਨ ਝੋਨੇ ਦੀ ਖ਼ਰੀਦ ਕਰ ਲਈ ਗਈ ਹੈ।ਪਨਗਰੇਨ ਵਲੋਂ 25161 ਮੀਟਰਕ ਟਨ, ਮਾਰਕਫੈੱਡ ਵਲੋਂ 16521 ਮੀਟਰਕ ਟਨ, ਪਨਸਪ ਵਲੋਂ 19529 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 9088 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਮੰਡੀਆਂ ਵਿੱਚ ਕਰੀਬ 42 ਫੀਸਦ ਫਸਲ ਦੀ ਚੁਕਾਈ ਕੀਤੀ ਜਾ ਚੁੱਕੀ ਹੈ।

 

Tags: Oma Shankar Gupta , DC Gurdaspur , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD