Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਮੋਹਾਲੀ ਦੇ ਸਰਸ ਮੇਲੇ ’ਚ ਬਹੁ-ਸਭਿਆਚਾਰ ਦੀਆਂ ਵੰਨਗੀਆਂ

ਰਾਜਸਥਾਨ ਦਾ ਨਗਾੜਾ ਲੋਕ-ਨਾਚ ਮੇਲੇ ਵਿੱਚ ਆ ਰਹੇ ਲੋਕਾਂ ਨੂੰ ਕੀਲ ਰਿਹਾ ਹੈ

SARAS Mela,SARAS Mela Mohali,Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 20 Oct 2024

Last updated on: Oct 20, 2024, 00:00 IST

ਮੋਹਾਲੀ ਦੀ ਧਰਤੀ ਉੱਤੇ ਪਹਿਲੀ ਵਾਰ ਲੱਗੇ ਸਰਸ ਮੇਲੇ ਦੌਰਾਨ ਮੇਲੇ ਦੇਖਣ ਆ ਰਹੇ ਮੇਲੀਆਂ ਦਾ ਸਵਾਗਤ ਪੂਰਬੀ ਰਾਜਸਥਾਨ ਦੇ ਭਰਤਪੁਰ ਡੀਂਗ ਖੇਤਰ ਦੇ ਨਗਾੜਾ ਕਲਾਕਾਰ ਨਗਾੜਾ ਵਜਾਉਂਦੇ ਹੋਏ ਲੋਕ-ਨਾਚ ਨਾਲ ਕਰਦੇ ਹਨ। ਮੇਲੇ ’ਚ ਸੱਭਿਆਚਾਰਕ ਪੇਸ਼ਕਾਰੀਆਂ ਦੇ ਇੰਚਾਰਜ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਅਨੁਸਾਰ ਦੇਸ਼ ਦੇ ਬਹੁ-ਭਾਂਤੀ ਸਭਿਆਚਾਰ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਸੂਬਿਆਂ ਦੇ ਲੋਕ ਕਲਾਕਾਰਾਂ ਨੂੰ ਵਿਸ਼ੇਸ਼ ਤੌਰ ’ਤੇ ਮੇਲੇ ਵਿੱਚ ਬੁਲਾਇਆ ਗਿਆ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਹਿੰਦੁਸਤਾਨ ਦੀਆਂ ਅਮੀਰ ਲੋਕ ਕਲਾਵਾਂ ਤੇ ਲੋਕ ਗੀਤਾਂ ਅਤੇ ਲੋਕ-ਨਾਚਾਂ ਦੇ ਰੂਬਰੂ ਕਰਵਾਇਆ ਜਾ ਸਕੇ।

ਮੇਲੇ ਵਿੱਚ ਪਹੁੰਚੇ ਨਗਾੜਾ ਗਰੁੱਪ ਬਾਰੇ ਜਾਣਕਾਰੀ ਦਿੰਦਿਆ ਗਰੁੱਪ ਲੀਡਰ ਸ਼ਾਹਰੁਖ ਅਨੁਸਾਰ ਇਹ ਲੋਕ-ਨਾਚ ਉਹਨਾਂ ਦੇ ਪੁਰਖਿਆਂ ਵੱਲੋਂ ਮੁਗਲਾਂ ਅਤੇ ਰਾਜਪੂਤ ਰਾਜਿਆਂ ਦੇ ਸਮੇਂ ਤੋਂ ਚੱਲਿਆ ਆ ਰਿਹਾ ਹੈ। ਜਦੋਂ ਰਾਜਪੂਤ ਰਾਜਾ ਰਾਣਾ ਸਾਂਗਾ ਦੀ ਮੁਗ਼ਲਾਂ ਨਾਲ ਖਾਨਵਾ ਦੇ ਮੈਦਾਨ ਵਿੱਚ ਲੜਾਈ ਹੋਈ ਸੀ, ਉਸ ਮੌਕੇ ਜਿੱਤ ਦੀ ਖੁਸ਼ੀ ਦੇ ਪ੍ਰਤੀਕ ਵਜੋਂ ਨਗਾੜਾ ਲੋਕ-ਨਾਚ, ਬਹਾਦਰੀ ਦੀ ਗਾਥਾ ਨੂੰ ਪੇਸ਼ ਕਰਨ ਲਈ ਕੀਤਾ ਗਿਆ ਸੀ। 

ਉਸ ਤੋਂ ਬਾਅਦ ਰਾਜਪੂਤ ਘਰਾਣਿਆਂ ਵਿੱਚ ਹਰ ਖੁਸ਼ੀ ਦੇ ਮੌਕੇ ਨਗਾੜਾ ਵਜਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾਂਦਾ ਹੈ। ਇਹ ਲੋਕ-ਨਾਚ ਰਾਜਸਥਾਨ ਤੋਂ ਇਲਾਵਾ ਉੱਤਰ ਪ੍ਰਦੇਸ਼ ਵਿੱਚ ਵੀ ਪ੍ਰਚੱਲਿਤ ਹੈ। ਇਸ ਲੋਕ-ਨਾਚ ਵਿੱਚ ਨਗਾੜਾ-ਨਗਾੜੀ, ਢੋਲਕ, ਖੰਜਰੀ, ਮਜੀਰਾ, ਝੰਡੀ ਅਤੇ ਹਾਰਮੋਨੀਅਮ ਆਦਿ ਲੋਕ-ਸਾਜ਼ਾਂ ਦੀ ਵਰਤੋਂ ਕਰਦੇ ਹੋਏ ਨਾਇਕ ਅਤੇ ਨਾਇਕਾ ਦੇ ਰੂਪ ਵਿੱਚ ਕਲਾਕਾਰਾਂ ਵੱਲੋਂ ਨਾਚ ਪੇਸ਼ ਕੀਤਾ ਜਾਂਦਾ ਹੈ।

ਇਨ੍ਹਾਂ ਕਲਾਕਾਰਾਂ ਵੱਲੋਂ ਮੇਲਾ ਅਫਸਰ-ਕਮ- ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਦਾ ਧੰਨਵਾਦ ਕੀਤਾ ਗਿਆ ਜਿਨ੍ਹਾਂ ਨੇ ਇਸ ਮੇਲੇ ਦੀ ਉਹ ਧਰਤੀ ਜੋ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਲਾਸਾਨੀ ਬਹਾਦਰੀ ਦੇ ਪ੍ਰਤੀਕ ਵਜੋਂ ਜਾਣੀ ਜਾਂਦੀ ਹੈ, ਵਿੱਚ ਸ਼ਾਮਿਲ ਹੋਣ ਦਾ ਮੌਕਾ ਦਿੱਤਾ ਅਤੇ ਉਨ੍ਹਾਂ ਨਗਾੜਾ ਵਜਾ ਕੇ ਉਨ੍ਹਾਂ ਸ਼ਹੀਦਾਂ ਦੀ ਧਰਤੀ ’ਤੇ ਬਹਾਦਰੀ ਦੇ ਗੀਤ ਸੁਨਾਉਣ ਦਾ ਮੌਕਾ ਮਿਲਿਆ।

 

Tags: SARAS Mela , SARAS Mela Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD