Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਹਸਪਤਾਲ ਰੂਪਨਗਰ ਦੇ ਆਈ.ਸੀ.ਟੀ.ਸੀ. ਕੇਂਦਰ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ

Health, Dr. Tarsem Singh, Civil Surgeon Rupnagar, Ropar

Web Admin

Web Admin

5 Dariya News

ਰੂਪਨਗਰ , 21 Oct 2024

Last updated on: Oct 21, 2024, 00:00 IST

ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਆਈ.ਸੀ.ਟੀ.ਸੀ. ਕੇਂਦਰ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕਥੇੜਾ ਦੀਆਂ ਵਿਦਿਆਰਥਣਾਂ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਬੋਲਦਿਆਂ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਨੇ ਕਿਹਾ ਕਿ ਅਜੋਕੇ ਯੁੱਗ ਦੇ ਵਿੱਚ ਜਰੂਰੀ ਹੈ ਕਿ ਐਚਆਈਵੀ ਅਤੇ ਏਡਜ ਵਰਗੀਆਂ ਹੋਰ ਬਿਮਾਰੀਆਂ ਬਾਰੇ ਸਮੇਂ ਸਿਰ ਚੇਤਨ ਹੋਇਆ ਜਾਵੇ। 

ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਆਸ-ਪਾਸ ਇਨ੍ਹਾਂ ਬਿਮਾਰੀਆਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਐਚਆਈਵੀ ਜਾਂ ਏਡਜ ਨਾਲ ਪੀੜ੍ਹਤ ਹਨ ਉਨ੍ਹਾਂ ਪ੍ਰਤੀ ਪਿਆਰ ਅਤੇ ਇੱਜਤ ਵਾਲਾ ਰਵੱਈਆ ਰੱਖਣਾ ਚਾਹੀਦਾ ਹੈ ਅਤੇ ਦੂਜਿਆਂ ਨੂੰ ਵੀ ਸਮਝਾਉਣਾ ਚਾਹੀਦਾ ਹੈ ਤਾਂ ਜੋ ਉਹ ਵੀ ਇਸ ਦੀ ਰੋਕਥਾਮ ਵਿੱਚ ਸਹਿਯੋਗ ਕਰ ਸਕਣ ਸਾਡੇ ਪਿਆਰ ਅਤੇ ਸਹਿਯੋਗ ਨਾਲ ਉਹਨਾਂ ਨੂੰ ਸਹਾਰਾ ਮਿਲੇਗਾ ਅਤੇ ਉਹ ਲੰਮੇ ਸਮੇਂ ਤੱਕ ਸਿਹਤਮੰਦ ਜਿੰਦਗੀ ਜੀਅ ਸਕਣਗੇ।

ਇਸ ਮੌਕੇ ਡਾ. ਹਰਲੀਨ ਕੌਰ ਵੱਲੋਂ ਸੰਪੂਰਨ ਸੁਰੱਖਿਆ ਕੇਂਦਰ ਸਬੰਧੀ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸੇਵਾਵਾਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਸਹਿਤ ਦੱਸਿਆ ਗਿਆ। ਇਸ ਦੇ ਨਾਲ ਹੀ ਆਈਸੀਟੀਸੀ ਕਾਉਂਸਲਰ ਮੈਡਮ ਅਨੁਰਾਧਾ ਵੱਲੋਂ ਵੀ ਬੱਚਿਆਂ ਨੂੰ ਆਈ.ਸੀ.ਟੀ.ਸੀ. ਅਤੇ ਏ.ਆਰ.ਟੀ. ਕੇਂਦਰ ਵਿਖੇ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਿਹਤ ਸੁਵਿਧਾਵਾਂ ਅਤੇ ਆਰ.ਟੀ.ਆਈ./ ਐਸ.ਟੀ.ਆਈ. ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਸਕੂਲੀ ਵਿਦਿਆਰਥਣਾਂ ਵੱਲੋਂ ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਵੀ ਹਿੱਸਾ ਲਿਆ ਗਿਆ। ਇਸ ਦੌਰਾਨ ਐਸ.ਐਮ.ਓ. ਸਿਵਲ ਹਸਪਤਾਲ ਰੂਪਨਗਰ ਡਾ. ਉਪਿੰਦਰਜੀਤ ਸਿੰਘ, ਡਾ. ਕਮਲਦੀਪ, ਡਾ. ਪੁਨੀਤ ਸੈਣੀ, ਕੇਂਦਰ ਦੇ ਸਟਾਫ ਮੈਂਬਰ ਅਤੇ ਸਕੂਲੀ ਵਿਦਿਆਰਥੀਆਂ ਨਾਲ ਆਏ ਹੋਏ ਉਹਨਾਂ ਦੇ ਸਕੂਲੀ ਅਧਿਆਪਕ ਹਾਜ਼ਰ ਸਨ।

 

Tags: Health , Dr. Tarsem Singh , Civil Surgeon Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD