Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਫ਼ਰੀਦਕੋਟ ਪੁਲਿਸ ਵੱਲੋਂ ਪੁਲਿਸ ਦੇ ਡਿਊਟੀ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਜਲੀ ਦੇਣ ਲਈ ਪੁਲਿਸ ਕਮੈਮੋਰੇਸ਼ਨ-ਡੇਅ ਦਾ ਕੀਤਾ ਗਿਆ ਆਯੋਜਨ

Vineet Kumar, DC Faridkot, Deputy Commissioner Faridkot, Police Commemoration Day, Punjab Police, Police, Faridkot Police, Faridkot

Web Admin

Web Admin

5 Dariya News

ਫ਼ਰੀਦਕੋਟ , 21 Oct 2024

Last updated on: Oct 21, 2024, 00:00 IST

ਅੱਜ ਪੁਲਿਸ ਯਾਦਗਾਰੀ ਦਿਵਸ ਤੇ ਆਪਣੀ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਮੈਮੋਰੇਸ਼ਨ-ਡੇਅ ਦਾ ਆਯੋਜਨ ਇਥੋਂ ਦੀ ਪੁਲਿਸ ਲਾਈਨ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਸ੍ਰੀ ਅਸ਼ਵਨੀ ਕੁਮਾਰ,ਡੀ.ਆਈ.ਜੀ,ਫ਼ਰੀਦਕੋਟ ਰੇਂਜ਼, ਫ਼ਰੀਦਕੋਟ, ਸ਼੍ਰੀ ਦਿਨੇਸ਼ ਕੁਮਾਰ ਵਾਧਵਾ ਐਡੀਸ਼ਨਲ ਜਿਲ੍ਹਾ ਅਤੇ ਸ਼ੈਸ਼ਨ ਜੱਜ, ਫਰੀਦਕੋਟ, ਸ਼੍ਰੀ ਗਗਨਦੀਪ ਸਿੰਘ ਚੀਮਾ, ਡੀ.ਆਈ.ਜੀ, ਬੀ.ਐਸ.ਐਫ, ਕਮਾਂਡੈਟ ਬਲਬੀਰ ਸਿੰਘ ਅਤੇ ਸ਼੍ਰੀ ਚੰਦਰ ਸ਼ੇਖਰ ਸਿਵਲ ਸਰਜਨ ਵਿਸ਼ੇਸ਼ ਤੌਰ ਤੇ ਹਾਜਰ ਸਨ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ 21 ਅਕਤੂਬਰ ਨੂੰ ਪੂਰੇ ਦੇਸ਼ ਵਿਚ ਪੁਲਿਸ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਂਦੀਆਂ ਹਨ। ਜਿਨ੍ਹਾਂ ਨੇ ਦੁਸ਼ਮਣ ਨਾਲ ਲਾਹਾ ਲੈ ਕੇ ਦੇਸ਼ ਦੀ ਅਮਨ ਸ਼ਾਂਤੀ ਅਤੇ ਰਾਖੀ ਲਈ ਆਪਣੀ ਜਾਨ ਤਕ ਕੁਰਬਾਨ ਕਰ ਦਿੱਤੀ। ਸ਼ਹੀਦ ਪੁਲਿਸ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ। 

ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਇਸ ਅਦੁੱਤੀ ਕੁਰਬਾਨੀ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਤੋਂ ਪ੍ਰੇਰਨਾ ਲੈਂਦੇ ਹੋਏ ਸਾਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ । ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋਂ ਇਸ ਦਿਨ ਦੀ ਮਹੱਤਤਾ ਬਾਰੇ ਅਤੇ ਚੀਨ ਅਤੇ ਲਦਾਖ ਦੇ ਹਮਲੇ ਦੌਰਾਨ ਸ਼ਹੀਦ ਹੋਏ ਪੁਲਿਸ ਕਰਮਚਾਰੀਆਂ/ਅਫਸਰਾਂ ਦੇ ਸਬੰਧ ਵਿੱਚ ਜਾਣੂ ਕਰਵਾਇਆ ਗਿਆ । 

ਉਨ੍ਹਾਂ ਕਿਹਾ ਕਿ ਇਹ ਸ਼ਹੀਦ ਪੰਜਾਬ ਪੁਲਿਸ ਤੇ ਹੋਰ ਸੁਰੱਖਿਆ ਬਲਾਂ ਲਈ ਹਮੇਸ਼ਾਂ ਚਾਨਣ ਮੁਨਾਰੇ ਵਜੋਂ ਸਾਡੇ ਦਿਲਾਂ ਵਿੱਚ ਰਹਿਣਗੇ ਅਤੇ ਹੋਰਨਾਂ ਪੁਲਿਸ ਜਵਾਨਾਂ ਲਈ ਆਪਣੀ ਡਿਊਟੀ ਹੋਰ ਜਜ਼ਬੇ, ਮਿਹਨਤ ਤੇ ਲਗਨ ਨਾਲ ਕਰਨ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਇਸ ਲਾਸਾਨੀ ਕੁਰਬਾਨੀ ਸਦਕਾ ਸਮੁੱਚਾ ਦੇਸ਼ ਸ਼ਹੀਦਾਂ ਦੇ ਪਰਿਵਾਰਾਂ ਦਾ ਵੀ ਕਰਜਦਾਰ ਰਹੇਗਾ।  

ਇਸ ਮੌਕੇ ਸ਼ਹੀਦ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ ਅਤੇ ਉਨ੍ਹਾਂ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਦੁੱਖ ਤਕਲੀਫਾਂ ਵੀ ਸੁਣੀਆਂ ਅਤੇ ਮੌਕੇ ਤੇ ਹੀ ਸਬੰਧਿਤ ਵਿਭਾਗ ਨੂੰ ਉਨ੍ਹਾਂ ਦੇ ਹੱਲ ਲਈ ਨਿਰਦੇਸ਼ ਵੀ ਦਿੱਤੇ । ਇਸ ਦੇ ਨਾਲ ਹੀ ਉਹਨਾਂ ਨੇ ਆਗਾਮੀ ਸਮੇਂ ਵਿੱਚ ਵੀ ਅਜਿਹੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵਿਸ਼ੇਸ਼ ਯਤਨ ਕਰਨ ਦਾ ਭਰੋਸਾ ਦਿੱਤਾ ।

ਇਸ ਉਪਰੰਤ ਸ਼੍ਰੀ ਜਸਮੀਤ ਸਿੰਘ ਸਾਹੀਵਾਲ, ਐਸ.ਪੀ ਫਰੀਦਕੋਟ ਵੱਲੋਂ ਮਿਤੀ 01.09.2023 ਤੋਂ 31.08.2024 ਤੱਕ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਮ ਪੜੇ ਗਏ।  ਸ਼ਹੀਦਾਂ ਨੂੰ ਸ਼ਰਧਾਜਲੀ ਦੇਣ ਲਈ ਸ਼੍ਰੀ ਸਮਸ਼ੇਰ ਸਿੰਘ ਡੀ.ਐਸ.ਪੀ(ਸ) ਫਰੀਦਕੋਟ ਦੀ ਅਗਵਾਈ ਵਿੱਚ ਸ਼ੋਕ ਪਰੇਡ ਹੋਈ। ਇਸ ਉਪਰੰਤ ਸਾਰੇ ਅਫਸਰ ਅਤੇ ਦਰਸ਼ਕਾਂ ਨੇ ਖੜੇ ਹੋ ਕੇ ਸਿਰ ਨੀਵਾ ਕਰਕੇ 02 ਮਿੰਟ ਦਾ ਮੋਨ ਧਾਰਨ ਕੀਤਾ।

 

Tags: Vineet Kumar , DC Faridkot , Deputy Commissioner Faridkot , Police Commemoration Day , Punjab Police , Police , Faridkot Police , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD