Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਹਸਪਤਾਲ ਤਰਨ ਤਾਰਨ ਵਿਖੇ ਮਨਾਇਆ ਗਿਆ ਵਿਸ਼ਵ ਆਇਓਡੀਨ ਡੈਫੀਸ਼ੀਐਸੀ (ਕਮੀ) ਦਿਵਸ

ਮਾਨਸਿਕ ਅਤੇ ਸਰੀਰਕ ਵਿਕਾਸ ਲਈ ਹਮੇਸ਼ਾ ਹੀ ਕਰੋ ਆਇਓ ਡਾਈਜ਼ਡ ਲੂਣ ਦੀ ਵਰਤੋਂ-ਸਿਵਲ ਸਰਜਨ

Health, Dr. Gurpreet Singh Rai, Civil Surgeon Tarn Taran, Tarn Taran

Web Admin

Web Admin

5 Dariya News

ਤਰਨ ਤਾਰਨ , 21 Oct 2024

Last updated on: Oct 21, 2024, 00:00 IST

ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਟੀਕਾਕਰਨ ਅਫਸਰ-ਕਮ-ਨੋਡਲ ਅਫਸਰ ਡਾਕਟਰ ਵਰਿੰਦਰ ਪਾਲ ਕੌਰ  ਦੀ ਰਹਿਨੁਮਾਈ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਦੀ ਅਗਵਾਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸੋਮਵਾਰ ਨੂੰ ਵਿਸ਼ਵ ਆਇਓਡੀਨ ਡੈਂਫੀਸੈਂਸੀ ਦਿਵਸ ਮੌਕੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।

ਜੱਚਾ ਬੱਚਾ ਵਾਰਡ ਦੇ ਵਿੱਚ ਕਰਵਾਏ ਗਏ ਸੈਮੀਨਾਰ ਮੌਕੇ ਡਾਕਟਰ ਰਾਏ ਨੇ ਕਿਹਾ ਕਿ ਸੈਮੀਨਾਰ ਦਾ ਮੁੱਖ ਮੰਤਵ ਆਮ ਨਾਗਰਿਕਾਂ ਚ ਆਇਓਡੀਨ ਯੁਕਤ ਨਮਕ ਦੀ ਵਰਤੋਂ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ ।ਉਨ੍ਹਾਂ ਦੱਸਿਆ ਕਿ ਆਇਓਡੀਨ ਯੁਕਤ ਨਮਕ ਸਾਡੇ ਮਾਨਸਿਕ ਅਤੇ ਸਰੀਰਿਕ ਵਿਕਾਸ ਲਈ ਬਹੁਤ ਹੀ ਲਾਜ਼ਮੀ ਹੈ ਅਤੇ ਸਾਨੂੰ ਆਪਣੇ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਇਸ ਦੀ ਲੋੜ ਅਨੁਸਾਰ ਵਰਤੋਂ ਕਰਨੀ ਚਾਹੀਦੀ ਹੈ ।

ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਖਾਣ ਪੀਣ ਵਾਲੀਆਂ ਵਸਤੂਆਂ ਚ ਆਇਓਡਾਈਜ਼ਡ ਨਮਕ ਦੀ ਕਮੀ ਹੋਣ ਕਾਰਨ ਵਿਅਕਤੀ ਨੂੰ ਬਹੁਤ ਹੀ ਗੰਭੀਰ ਬਿਮਾਰੀਆਂ ਹੋ ਸਕਦੀਆਂ ਹਨ ਜਿਨ੍ਹਾਂ ਵਿੱਚੋਂ ਮੁੱਖ ਤੌਰ ‘ਤੇ ਹਾਇਪੋਥਾਇਰਾਡਿਜ਼ਮ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਵਿੱਚ ਆਇਓ ਡਾਈਜਡ ਲੂਣ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਮਾਸ ਮੀਡੀਆ ਵਿੰਗ ਅਤੇ ਵੀਲਸਟਾ ਵੱਲੋਂ ਵੱਧ ਤੋਂ ਵੱਧ ਜਾਗਰੂਕਤਾ ਫਲਾਈ ਜਾਂਦੀ ਹੈ।

ਨੋਡਲ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਕਿਹਾ ਕਿ  ਨੇ ਇਹ ਵੇਖਣ ਚ ਆਇਆ ਹੈ ਕਿ ਅੱਜ ਵੀ ਬਹੁਤ ਸਾਰੇ ਪਰਿਵਾਰ ਆਇਓਡਾਈਜ਼ਡ ਨਮਕ ਨਹੀਂ ਖਾਂਦੇ ਜੋ ਕਿ ਬਿਲਕੁਲ ਗਲਤ ਹੈ।ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਭੋਜਨ ਦੇ ਵਿੱਚ ਆਇਓਡੀਨ  ਯੁਕਤ ਨਮਕ ਹੀ ਵਰਤਣਾ ਚਾਹੀਦਾ ਹੈ ਤਾਂ ਜੋ ਅਸੀਂ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਤੋਂ ਬਚ ਸਕੀਏ।ਉਹਨਾਂ ਕਿਹਾ ਕਿ ਫੀਲਡ ਸਟਾਫ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਜਾ ਕੇ ਲੂਣ ਦੀ ਸੈਂਪਲਿੰਗ ਕਰਕੇ ਲੈਬੋਰਟਰੀ ਰਾਹੀਂ ਜਾਂਚ ਕੀਤੀ ਜਾਂਦੀ ਹੈ।

ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਨੇ ਕਿਹਾ ਕਿ ਆਓਡੀਨ ਦੀ ਕਮੀ ਕਾਰਨ ਗਰਭ ਵਿੱਚ ਪਲ ਰਹੇ ਬੱਚੇ ਨੂੰ ਜਮਾਂਦਰੂ ਰੋਗ ਹੋਣ ਦਾ ਵੀ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਗਰਭਵਤੀ ਮਾਂ ਨੂੰ ਆਇਓਡੀਨ ਦੀ ਪੂਰਤੀ ਦੁੱਧ, ਦਹੀ, ਪਨੀਰ, ਹਰੀਆਂ ਸਬਜ਼ੀਆਂ ਅਤੇ ਆਇਓਡੀਨ ਯੁਕਤ ਲੂਣ ਖਾਣਾ ਚਾਹੀਦਾ ਹੈ।

ਇਸ ਮੌਕੇ ਡਾਕਟਰ ਨੀਰਜ ਲਤਾ ਡਾਕਟਰ ਵਿਪੁਲ,  ਜਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਮੈਡੀਕਲ ਲੈਬੋਰਟਰੀ ਟੈਕਨੀਸ਼ੀਅਨ ਰਜਵੰਤ ਸਿੰਘ, ਬਲਾਕ ਐਜੂਕੇਟਰ ਨਵੀਨ ਕਾਲੀਆ ਨਰਸਿੰਗ ਸਿਸਟਰ ਕਰਮਪਾਲ ਕੌਰ ਆਦਿ ਮੌਜੂਦ ਰਹੇ।

 

Tags: Health , Dr. Gurpreet Singh Rai , Civil Surgeon Tarn Taran , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD