Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹੇ ਦੀਆਂ ਸਿਹਤ ਸੰਸਥਾਵਾਂ, ਸਕੂਲਾਂ ਕਾਲਜਾਂ ਅਤੇ ਜਨਤਕ ਥਾਵਾਂ ਤੇ ਗਲੋਬਲ ਆਇਓਡੀਨ ਡੈਂਫੀਸੈਂਸੀ ਡਿਸਆਰਡਰ ਪ੍ਰਵੈਨਸ਼ਨ ਦਿਵਸ ਮਨਾਇਆ

ਵਿਸ਼ੇਸ਼ ਮੁਹਿੰਮ ਰਾਹੀਂ ਆਇਓਡੀਨ ਦੀ ਘਾਟ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਸਬੰਧੀ ਜਾਗਰੂਕ ਕਰਨਾ

Health, Dr. Kavita Singh, Fazilka

Web Admin

Web Admin

5 Dariya News

ਫਾਜ਼ਿਲਕਾ , 21 Oct 2024

Last updated on: Oct 21, 2024, 00:00 IST

ਪੰਜਾਬ ਸਰਕਾਰ ਸਿਹਤ ਮੰਤਰੀ ਪੰਜਾਬ ਦੇ ਹੁਕਮਾਂ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਡਾ ਐਰਿਕ ਅਤੇ ਡਾ ਕਵਿਤਾ ਸਿੰਘ ਦੀ ਯੋਗ ਅਗਵਾਈ ਵਿੱਚ ਸਿਹਤ ਵਿਭਾਗ ਫਾਜਿਲਕਾ ਵੱਲੋਂ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ, ਸਕੂਲਾਂ ਕਾਲਜਾਂ ਅਤੇ ਜਨਤਕ ਥਾਵਾਂ ਤੇ ਗਲੋਬਲ ਆਇਓਡੀਨ ਡੈਂਫੀਸੈਂਸੀ ਡਿਸਆਰਡਰ ਪ੍ਰਵੈਨਸ਼ਨ ਦਿਵਸ ਮਨਾਇਆ ਜਾ ਰਿਹਾ ਹੈ।

ਇਸ ਸਬੰਧੀ ਡਾ ਐਰਿਕ ਅਤੇ ਡਾ ਕਾਵਿਤਾ ਸਿੰਘ ਵੱਲੋਂ ਦਫ਼ਤਰ ਸਿਵਲ ਸਰਜਨ ਵਿਖੇ ਜਾਗਰੂਕਤਾ ਪ੍ਰਿੰਟਿਗ ਮੈਟੀਰੀਅਲ ਰਲੀਜ਼ ਕੀਤਾ ਗਿਆ ਅਤੇ ਜਾਣਕਾਰੀ ਦਿੰਦਿਆਂ ਦੰਸਿਆ ਕਿ ਹਰਕੇ ਸਾਲ 21 ਅਕਤੂਬਰ ਨੂੰ ਗਲੋਬਲ ਆਇਓਡੀਨ ਡੈਂਫੀਸੈਂਸੀ ਡਿਸਆਰਡਰ ਪ੍ਰਵੈਨਸ਼ਨ ਦਿਵਸ ਮਨਾਇਆ ਜਾਂਦਾ ਹੈ, ਜਿਸ ਦਾ ਮਕਸਦ ਵਿਸ਼ੇਸ਼ ਮੁਹਿੰਮ ਰਾਹੀਂ ਆਇਓਡੀਨ ਦੀ ਘਾਟ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਸਬੰਧੀ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਆਇਓਡੀਨ ਇੱਕ ਕੁਦਰਤੀ ਖੁਰਾਕੀ ਤੱਤ ਹੈ ਜੋ ਕਿ ਰੋਜਾਨਾ ਦੀ ਜਿੰਦਗੀ ਵਿੱਚ ਇੱਕ ਇਨਸਾਨ ਨੂੰ 150 ਮਾਈਕ੍ਰੋਗ੍ਰਾਮ (ਸੂਈ ਦੇ ਨੱਕੇ ਜਿੰਨਾ) ਚਾਹੀਦਾ ਹੈ।

ਇਹ ਆਇਓਡੀਨ ਤੱਤ ਆਇਓਡਾਈਜ਼ਡ ਨਮਕ ਵਿੱਚੋਂ ਮਿਲਦਾ ਹੈ। ਗਰਭਵਤੀ ਔਰਤ ਨੂੰ ਬੱਚੇ ਦੇ ਦਿਮਾਗੀ, ਸਰੀਰਕ ਅਤੇ ਮਾਨਸਿਕ ਵਿਕਾਸ ਲਈ ਅਤੀ ਜਰੂਰੀ ਹੈ।  ਇਸ ਦੀ ਕਮੀ ਨਾਲ ਗਰਭਪਾਤ ਹੋਣਾ, ਸਰੀਰਕ ਨੁਕਸ ਵਾਲਾ ਬੱਚਾ ਪੈਦਾ ਹੋਣਾ, ਮਰਿਆ ਬੱਚਾ ਪੈਦਾ ਹੋਣਾ, ਬੱਚੇ ਨੂੰ ਬੋਲਾਪਣ, ਭੈਂਗਾਪਣ, ਬੋਨਾਪਣ, ਗਿੱਲੜ, ਥਾਇਰਾਇਡ ਆਦਿ ਰੋਗ ਲਗਦੇ ਹਨ।

ਡਾ. ਪੰਕਜ਼ ਚੌਹਾਨ ਨੋਡਲ ਅਫ਼ਸਰ ਨੇ ਦੱਸਿਆ ਕਿ ਹਮੇਸ਼ਾ ਸਹੀ ਕੰਪਨੀ ਦਾ ਮਿਆਰੀ ਆਇਓਡਾਈਜ਼ ਨਮਕ ਹੀ ਖਰੀਦਣਾ ਅਤੇ ਵਰਤੋਂ ਕਰਨੀ ਚਾਹੀਦੀ ਹੈ। ਥੈਲੀ ਉਪਰ ਚੜਦੇ ਸੂਰਜ਼ ਦੇ ਨਿਸ਼ਾਨ ਹੀ ਆਇਓਡੀਨ ਯੁਕਤ ਲੂਣ ਦੀ ਪਹਿਚਾਨ ਹੈ।  ਘਰ ਵਿੱਚ ਵਰਤੀਆਂ ਜਾਣ ਵਾਲੀਆਂ ਖੁੱਲ੍ਹੀਆਂ ਨਮਕਦਾਨੀਆਂ ਵਿੱਚ ਆਇਓਡਾਈਜ਼ਡ ਨਮਕ ਨਹੀਂ ਰੱਖਣਾ ਚਾਹੀਦਾ, ਕਿੳਂਕਿ ਸਿੱਲੇ ਹੋਏ ਨਮਕ ਵਿੱਚੋਂ ਆਇਓਡੀਨ ਦੀ ਮਾਤਰਾ ਲਗਭਗ ਖਤਮ ਹੋ ਜਾਂਦੀ ਹੈ। ਇਸ ਲਈ ਨਮਕ ਨੂੰ ਢੱਕਣ ਨਾਲ ਬੰਦ ਕਰ ਕੇ ਰੱਖਿਆ ਜਾਵੇ। 

ਵਿਨੋਦ ਖੁਰਾਣਾ, ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਨੇ ਦੱਸਿਆ ਕਿ ਨਮਕ ਦੀ ਸਹੀ ਸੰਭਾਲ ਕਰਨੀ ਚਾਹੀਦੀ ਹੈ , (ਏਅਰ ਟਾਈਟ) ਹਵਾ ਨਾ ਲੱਗਣ ਵਾਲੇ ਬਰਤਨ ਵਿੱਚ ਰੱਖਣਾ ਚਾਹੀਦਾ ਹੈ, ਧੁੱਪ, ਸੇਕ, ਨਮੀ ਤੋਂ ਬਚਾ ਕੇ ਰੱਖਣਾ ਚਾਹੀਦਾ ਹੈ। ਭੋਜਨ ਵਿੱਚ ਆਇਓਡੀਨ ਦੀ ਪੂਰਤੀ ਲਈ ਹਮੇਸ਼ਾ ਭੋਜਨ ਵਿੱਚ ਦੁੱਧ, ਦਹੀਂ, ਅੰਡਾ, ਮੱਛੀ ਅਤੇ ਸਮੁੰਦਰੀ ਭੋਜਨ ਦੀ ਵਰਤੋਂ ਕਰੋ।

 

Tags: Health , Dr. Kavita Singh , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD