Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੁਲਿਸ ਲਾਈਨ ਸੰਗਰੂਰ ਵਿਖੇ ਪੁਲਿਸ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਦੀ ਅਗਵਾਈ ‘ਚ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਦਿੱਤੀ ਸ਼ਰਧਾਂਜਲੀ

Sandeep Rishi, DC Sangrur, Deputy Commissioner Sangrur, Sangrur, Police Commemoration Day, Punjab Police, Police, Sangrur Police, Sangrur

Web Admin

Web Admin

5 Dariya News

ਸੰਗਰੂਰ , 21 Oct 2024

Last updated on: Oct 21, 2024, 00:00 IST

ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਅੱਜ ਪੁਲਿਸ ਲਾਈਨ ਸੰਗਰੂਰ ਵਿਖੇ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਸਮੇਤ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ, ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਾਮਲ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।

 ਇਸ ਮੌਕੇ ਸੋਗ ਪਰੇਡ ਦਿਵਸ (ਪੁਲਿਸ ਕੋਮੈਮੋਰੇਸ਼ਨ ਡੇਅ ਪਰੇਡ) ਦੌਰਾਨ ਪੁਲਿਸ ਦੀ ਪਰੇਡ ਟੁਕੜੀ ਵੱਲੋਂ ਹਥਿਆਰ ਝੁਕਾ ਕੇ ਸ਼ਹੀਦਾਂ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਪੰਜਾਬ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਬਹਾਦਰ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਦੀ ਸਰਵਉਚ ਕੁਰਬਾਨੀ ਪ੍ਰਤੀ ਸਤਿਕਾਰ ਸਹਿਤ ਸਿਰ ਝੁਕਾਉਂਦੇ ਹਾਂ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਸਲਾਮ ਕਰਦੇ ਹਾਂ। 

ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਸਾਡੇ ਸੂਰਵੀਰਾਂ ਨੇ ਲਾਮਿਸਾਲ ਕੁਰਬਾਨੀਆਂ ਦਿੱਤੀਆਂ ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ 21 ਅਕਤੂਬਰ 1959 ਨੂੰ ਲੱਦਾਖ ਦੇ ਹੌਟ ਸਪਰਿੰਗਜ਼ ਵਿਖੇ ਚੀਨ ਦੇ ਬਾਰਡਰ ’ਤੇ ਪੈਟਰੋਲਿੰਗ ਕਰ ਰਹੀ ਸੀ.ਆਰ.ਪੀ.ਐੱਫ ਦੀ ਟੁਕੜੀ ’ਤੇ ਚੀਨੀ ਫੌਜੀਆਂ ਨੇ ਘਾਤ ਲਗਾ ਕੇ ਹਮਲਾ ਕੀਤਾ ਸੀ, ਜਿਸਦਾ ਸਾਡੇ ਦੇਸ਼ ਦੇ ਜਵਾਨਾਂ ਨੇ ਬੜੀ ਦਲੇਰੀ ਤੇ ਬਹਾਦਰੀ ਨਾਲ ਮੁਕਾਬਲਾ ਕੀਤਾ ਅਤੇ ਦੇਸ਼ ਦੀ ਰਾਖੀ ਲਈ ਸੀ.ਆਰ.ਪੀ.ਐਫ ਦੇ 10 ਜਵਾਨ ਸ਼ਹਾਦਤ ਪ੍ਰਾਪਤ ਕਰ ਗਏ ਸਨ, ਜਿਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਦੇਸ਼ ਭਰ ਵਿੱਚ ਅੱਜ ਦੇ ਦਿਨ ਨੂੰ ਯਾਦਗਾਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ।

ਐੱਸ.ਐੱਸ.ਪੀ. ਚਾਹਲ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰ ਸਾਡੇ ਪਰਿਵਾਰ ਹਨ ਅਤੇ ਪੁਲਿਸ ਵਿਭਾਗ ਸ਼ਹੀਦ ਪਰਿਵਾਰਾਂ ਦੇ ਦੁੱਖ-ਸੁੱਖ ਦੀ ਹਰ ਘੜੀ ਵਿੱਚ ਉਨ੍ਹਾਂ ਦੇ ਨਾਲ ਖੜਾ ਹੈ। ਸ਼ਹੀਦੀ ਸਮਾਗਮ ਦੌਰਾਨ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਢੁਕਵੇਂ ਹੱਲ ਦੇ ਆਦੇਸ਼ ਦਿੱਤੇ ਗਏ।

ਇਸ ਤੋਂ ਪਹਿਲਾਂ ਡੀ.ਐਸ.ਪੀ ਰੁਪਿੰਦਰ ਕੌਰ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਉਨ੍ਹਾਂ ਸ਼ਹੀਦ ਜਵਾਨਾਂ ਦੇ ਨਾਮ ਪੜ੍ਹ ਕੇ ਸੁਣਾਏ, ਜਿਨ੍ਹਾਂ ਨੇ ਬੀਤੇ ਸਾਲ ਦੇਸ਼ ਦੀ ਆਨ ਤੇ ਸ਼ਾਨ ਨੂੰ ਕਾਇਮ ਰੱਖਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਇਸ ਮੌਕੇ ਏ.ਡੀ.ਸੀ. (ਵਿਕਾਸ) ਸੁਖਚੈਨ ਸਿੰਘ ਪਾਪੜਾ, ਐਸ.ਪੀ. ਪਲਵਿੰਦਰ ਸਿੰਘ ਚੀਮਾ, ਐਸ ਪੀ ਨਵਰੀਤ ਸਿੰਘ ਵਿਰਕ, ਸਿਵਲ ਸਰਜਨ ਡਾ. ਕਿਰਪਾਲ ਸਿੰਘ ਅਤੇ ਪੁਲਿਸ ਵਿਭਾਗ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: Sandeep Rishi , DC Sangrur , Deputy Commissioner Sangrur , Sangrur , Police Commemoration Day , Punjab Police , Police , Sangrur Police , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD