Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਹਮੇਸ਼ਾਂ ਵੱਡੀਆਂ ਕੁਰਬਾਨੀਆਂ ਦੇ ਕੇ ਸ਼ਾਨਾਮੱਤਾ ਇਤਿਹਾਸ ਸਿਰਜਿਆ - ਐੱਸ.ਐੱਸ.ਪੀ, ਸੁਹੇਲ ਕਾਸਿਮ ਮੀਰ

ਦੇਸ਼ ਖਾਤਰ ਜਾਨਾਂ ਵਾਰਨ ਵਾਲੇ ਬਹਾਦਰ ਪੁਲਿਸ ਜਵਾਨਾਂ ਨੂੰ ਬਟਾਲਾ ਪੁਲਿਸ ਨੇ ਸ਼ਹੀਦੀ ਦਿਵਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

Police Commemoration Day, Punjab Police, Police, Batala Police, Batala

Web Admin

Web Admin

5 Dariya News

ਬਟਾਲਾ , 21 Oct 2024

Last updated on: Oct 21, 2024, 00:00 IST

ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਹਮੇਸ਼ਾਂ ਹੀ ਸੂਬੇ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਦਿਆਂ ਵੱਡੀਆਂ ਕੁਰਬਾਨੀਆਂ ਦੇ ਕੇ ਸ਼ਾਨਾਮੱਤਾ ਇਤਿਹਾਸ ਸਿਰਜਿਆ ਹੈ। ਇਹ ਪ੍ਰਗਟਾਵਾ ਐੱਸ.ਐੱਸ.ਪੀ.ਬਟਾਲਾ, ਸੁਹੇਲ ਕਾਸਿਮ ਮੀਰ ਨੇ ਅੱਜ ਸਥਾਨਕ ਪੁਲਸ ਲਾਈਨ ਵਿਖੇ ਪੁਲਿਸ ਸ਼ਹੀਦੀ ਦਿਵਸ ਮੌਕੇ, ਸ਼ਹੀਦ ਹੋਏ ਪੰਜਾਬ ਪੁਲਸ ਤੇ ਹੋਰ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇ਼ਟ ਕਰਦਿਆਂ ਆਪਣੇ ਸੰਬੋਧਨ ਦੌਰਾਨ ਕੀਤਾ। 

ਇਸ ਮੌਕੇ ਹਰਪ੍ਰੀਤ ਸਿੰਘ, ਐਡੀਸ਼ਨਲ ਸ਼ੈਸਨ ਜੱਜ, ਬਟਾਲਾ, ਵਿਕਰਮਜੀਤ ਸਿੰਘ, ਐਸਡੀਐਮ, ਬਟਾਲਾ, ਸ੍ਰੀਮਤੀ ਜਸਵੰਤ ਕੋਰ, ਐਸ ਪੀ (ਐੱਚ), ਸਮੂਹ ਡੀ ਐਸ ਪੀਜ਼, ਸਮੂਹ ਐਸ ਐਚ ਉਜ ਅਤੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰ ਅਤੇ ਸਾਬਕਾ ਪੁਲਿਸ ਅਧਿਕਾਰੀ ਮੋਜੂਦ ਸਨ। ਐੱਸ.ਐੱਸ.ਪੀ, ਸੁਹੇਲ ਕਾਸਿਮ ਮੀਰ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕਰਦਿਆਂ ਕਿਹਾ ਕਿ ਸ਼ਹੀਦ ਦੇਸ਼ ਤੇ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਪੂਰਾ ਦੇਸ਼ ਹਮੇਸ਼ਾਂ ਆਪਣੇ ਸ਼ਹੀਦਾਂ ਦਾ ਰਿਣੀ ਰਹੇਗਾ।

ਉਨਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਅੱਤਵਾਦ ਨੂੰ ਖਤਮ ਕਰਨ ਲਈ ਬੜੀ ਬਹਾਦਰੀ ਨਾਲ ਲੜਾਈ ਲੜੀ ਹੈ ਅਤੇ ਪੰਜਾਬ ਪੁਲਿਸ ਦੇ ਵੱਡੇ ਅਧਿਕਾਰੀ ਤੋਂ ਲੈ ਕੇ ਸਿਪਾਹੀ ਤੱਕ ਨੇ ਸ਼ਹਾਦਤ ਦਾ ਜਾਮ ਪੀਤਾ ਹੈ। ਐਸ ਐਸ ਪੀ ਬਟਾਲਾ ਨੇ ਅੱਗੇ ਕਿਹਾ ਸ਼ਹੀਦਾਂ ਦੇ ਪਰਿਵਾਰ ਸਾਡੇ ਆਪਣੇ ਪਰਿਵਾਰ ਹਨ ਅਤੇ ਪੁਲਿਸ ਵਿਭਾਗ ਸ਼ਹੀਦ ਪਰਿਵਾਰਾਂ ਦੇ ਹਰ ਦੁੱਖ-ਸੁੱਖ ਦੀ ਘੜੀ ਵਿੱਚ ਉਨਾਂ ਦੇ ਨਾਲ ਖੜਾ ਹੈ।

ਐਸ ਐਸ ਪੀ ਬਟਾਲਾ ਨੇ ਅੱਜ ਦੇ ਦਿਨ 21 ਅਕਤੂਬਰ ਦੇ ਇਤਿਹਾਸ ਦਾ ਜ਼ਿਕਰ ਕਰਦਿਆਂ ਦੱਸਿਆ ਕਿ 1959 ਨੂੰ ਲੱਦਾਖ ਦੇ ਹੌਟ ਸਪਰਿੰਗਜ਼ ਵਿਖੇ ਚੀਨ ਦੇ ਬਾਰਡਰ ’ਤੇ ਪੈਟਰੋਲਿੰਗ ਕਰ ਰਹੀ ਸੀ.ਆਰ.ਪੀ.ਐੱਫ ਦੀ ਟੁੱਕੜੀ ’ਤੇ ਚੀਨੀ ਫੌਜੀਆਂ ਨੇ ਘਾਤ ਲਗਾ ਕੇ ਹਮਲਾ ਕੀਤਾ ਸੀ, ਜਿਸਦਾ ਸਾਡੇ ਦੇਸ਼ ਦੇ ਜਵਾਨਾਂ ਨੇ ਬੜੀ ਦਲੇਰੀ ਤੇ ਬਹਾਦਰੀ ਨਾਲ ਮੁਕਾਬਲਾ ਕੀਤਾ ਅਤੇ ਦੇਸ਼ ਦੀ ਰਾਖੀ ਲਈ ਇਹ ਜਵਾਨ ਸ਼ਹਾਦਤ ਪ੍ਰਾਪਤ ਕਰ ਗਏ ਸਨ। ਉਨਾਂ ਸ਼ਹੀਦਾਂ ਦੀ ਯਾਦ ਵਿਚ ਸਾਲ 1960 ਤੋਂ ਦੇਸ਼ ਦੀਆਂ ਸਾਰੀਆਂ ਪੁਲਿਸ ਫੋਰਸਿਜ਼, ਸੁਰੱਖਿਆ ਬਲਾਂ ਵਲੋਂ ਲਏ ਗਏ ਫੈਸਲੇ ਮੁਤਾਬਕ ਹਰ ਸਾਲ 21 ਅਕਤੂਬਰ ਦਾ ਦਿਨ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਜਾਨਾਂ ਵਾਰਨ ਵਾਲੇ ਬਹਾਦਰ ਜਵਾਨਾਂ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਤੇਜਿੰਦਰਪਾਲ ਸਿੰਘ, ਡੀ.ਐੱਸ.ਪੀ. (ਐੱਚ)ਦੀ ਕਮਾਂਡ ਹੇਠ ਪੁਲਿਸ ਦੇ ਜਵਾਨਾਂ ਨੇ ਸ਼ੋਕ ਸਲਾਮੀ ਦੌਰਾਨ ਹਥਿਆਰ ਉਲਟੇ ਕਰਕੇ ਸ਼ਹੀਦ ਅਫਸਰਾਂ ਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਦੋ ਮਿੰਟ ਦਾ ਮੌਨ ਧਾਰਨ ਕੀਤਾ। ਇਸ ਮੌਕੇ ਸ੍ਰੀ ਰਿਪੂਤਮਨ ਸਿੰਘ, ਡੀ ਐਸ ਪੀ (ਡੀ) ਵਲੋਂ ਪਿਛਲੇ ਇੱਕ ਸਾਲ ਦੌਰਾਨ ਦੇਸ਼ ਭਰ ਵਿੱਚ ਸ਼ਹੀਦ ਹੋਏ ਸੁਰੱਖਿਆ ਜਵਾਨਾਂ ਦੇ ਨਾਮ ਪੜ੍ਹ ਕੇ ਉਨਾਂ ਨੂੰ ਸ਼ਰਧਾਂਜਲੀ ਦਿੱਤੀ।

ਉਪਰੰਤ ਐਸ ਐਸ ਪੀ ਬਟਾਲਾ ਵਲੋਂ ਸ਼ਹੀਦਾਂ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ ਤੇ ਕਿਹਾ ਕਿ ਪੁਲਿਸ ਵਿਭਾਗ, ਸ਼ਹੀਦ ਪਰਿਵਾਰ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ। ਉਪਰੰਤ ਸਾਰਿਆਂ ਵਲੋਂ ਨਾਸ਼ਤਾ ਵੀ ਕੀਤਾ ਗਿਆ।

 

Tags: Police Commemoration Day , Punjab Police , Police , Batala Police , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD