Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦੋਹਰਾ ਕਤਲ : ਪੁਲਿਸ ਵਲੋਂ ਚਾਰ ਟੀਮਾਂ ਦਾ ਗਠਨ, ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ : ਐਸ.ਐਸ.ਪੀ. ਸੁਰੇਂਦਰ ਲਾਂਬਾ

ਮੁਲਜ਼ਮਾਂ ਨੂੰ ਜਲਦ ਕਰ ਲਿਆ ਜਾਵੇਗਾ ਕਾਬੂ

Surendra Lamba, Senior Superintendent of Police, SSP Hoshiarpur, Punjab Police, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 21 Oct 2024

Last updated on: Oct 21, 2024, 00:00 IST

ਬੀਤੀ ਸ਼ਾਮ ਪੁਲਿਸ ਸਟੇਸ਼ਨ ਬੁੱਲੋਵਾਲ ਦੇ ਇਲਾਕੇ ’ਚ ਹੋਏ ਦੋਹਰੇ ਕਤਲ ਦੇ ਮਾਮਲੇ ਵਿਚ ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਅੱਜ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਵਿਚ ਮੁਲਜ਼ਮਾਂ ਦੀ ਸ਼ਨਾਖਤ ਕਰਕੇ ਚਾਰ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਇਨ੍ਹਾਂ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਪੁਲਿਸ ਅਧਿਕਾਰੀਆਂ ਸਮੇਤ ਘਟਨਾ ਵਾਲੀ ਥਾਂ ਦਾ ਦੌਰਾ ਕਰਕੇ ਮਾਮਲੇ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। 

ਉਨ੍ਹਾਂ ਦੱਸਿਆ ਕਿ ਉਹ ਖੁਦ ਅਤੇ ਐਸ.ਪੀ. (ਡੀ) ਮਾਮਲੇ ਦੀ ਕੀਤੀ ਜਾ ਰਹੀ ਜਾਂਚ ਦੀ ਪੂਰੀ ਗੰਭੀਰਤਾ ਨਾਲ ਨਜ਼ਰਸਾਨੀ ਕਰ ਰਹੇ ਹਨ ਅਤੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਕਾਨੂੰਨੀ ਮੁਤਾਬਕ ਬਣਦੀਆਂ ਸਜ਼ਾਵਾਂ ਦੁਆਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਸਾਰ ਹੀ ਤੁਰੰਤ ਪੁਲਿਸ ਪਾਰਟੀਆਂ ਨੇ ਮੌਕੇ ’ਤੇ ਪਹੁੰਚ ਕੇ ਜ਼ਖਮੀਆਂ ਨੂੰ ਇਲਾਜ ਲਈ ਲਿਆਂਦਾ ਜਿਨ੍ਹਾਂ ਵਿਚੋਂ ਪਿਓ-ਪੁੱਤ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਅਤੇ ਦੋ ਬੱਚੇ ਜ਼ਖਮੀ ਹੋਏ ਜੋ ਕਿ ਜ਼ੇਰੇ ਇਲਾਜ ਹਨ। 

ਉਨ੍ਹਾਂ ਦੱਸਿਆ ਕਿ ਮੁੱਢਲੇ ਤੌਰ ’ਤੇ ਘਟਨਾ ਦਾ ਕਾਰਨ ਦੋਵਾਂ ਧਿਰਾਂ ਦੀ ਆਪਸੀ ਰੰਜ਼ਿਸ਼ ਸਾਹਮਣੇ ਆਇਆ ਹੈ ਅਤੇ ਦੋਵਾਂ ਧਿਰਾਂ ਦੀਆਂ ਆਪਸ ਵਿਚ ਇਕ-ਦੂਜੇ ’ਤੇ ਕਰਾਸ ਐਫ.ਆਈ.ਆਰ. ਵੀ ਦਰਜ਼ ਹਨ। ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਪੁਲਿਸ ਵਲੋਂ ਲਗਾਤਾਰ ਛਾਪੇਮਾਰੀ ਜਾਰੀ ਹੈ ਤਾਂ ਜੋ ਇਸ ਘਿਨਾਉਣੀ ਘਟਨਾ ਦੇ ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਸਕੇ। 

ਉਨ੍ਹਾਂ ਦੱਸਿਆ ਕਿ ਪੀੜਤ ਧਿਰ ਦੇ ਬਿਆਨਾਂ ’ਤੇ ਕਤਲ ਦਾ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ ਅਤੇ ਜਿਨ੍ਹਾਂ ਦੋਸ਼ੀਆਂ ਦੇ ਨਾਮ ਲਿਖਵਾਏ ਗਏ ਸਨ ਉਨ੍ਹਾਂ ਨੂੰ ਕਾਨੂੰਨ ਮੁਤਾਬਕ ਬਣਦੀ ਸਜ਼ਾ ਦਿਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿਚ ਨਸ਼ਿਆਂ ਦਾ ਕੋਈ ਪਹਿਲੂ ਸਾਹਮਣੇ ਨਹੀਂ ਆਇਆ ਜਦਕਿ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਉਪਰੰਤ ਜਾਂਚ ਦੌਰਾਨ ਸਾਰੇ ਪੱਖ ਸਾਹਮਣੇ ਆ ਜਾਣਗੇ।

 

Tags: Surendra Lamba , Senior Superintendent of Police , SSP Hoshiarpur , Punjab Police , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD