Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੋਹਾਲੀ ਪੁਲਿਸ ਨੇ ਪੁਲਿਸ ਯਾਦਗਾਰੀ ਦਿਵਸ ਮਨਾ ਕੇ ਪੁਲਿਸ ਸ਼ਹੀਦਾਂ ਨੂੰ ਯਾਦ ਕੀਤਾ

ਡੀ ਆਈ ਜੀ ਨੀਲਾਂਬਰੀ ਜਗਦਲੇ ਨੇ ਨੌਜਵਾਨਾਂ ਨੂੰ ਬਚਾਉਣ ਲਈ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਲੜਨ ਦਾ ਪ੍ਰਣ ਲੈਣ ਦਾ ਸੱਦਾ ਦਿੱਤਾ

Nilambri Jagdale, DIG Ropar Range, Deepak Pareek, Viraj S Tidke, Police Commemoration Day, Punjab Police, Police, S.A.S Nagar Police, S.A.S Nagar

Web Admin

Web Admin

5 Dariya News

ਐਸ.ਏ.ਐਸ.ਨਗਰ , 21 Oct 2024

Last updated on: Oct 21, 2024, 00:00 IST

ਪਿਛਲੇ ਸਾਲ ਦੌਰਾਨ ਡਿਊਟੀ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਦੀ ਯਾਦ ਵਿੱਚ ਜ਼ਿਲ੍ਹਾ ਐਸ.ਏ.ਐਸ.ਨਗਰ ਪੁਲਿਸ ਵੱਲੋਂ ਸੋਮਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪੁਲਿਸ ਯਾਦਗਾਰੀ ਦਿਵਸ ਪਰੇਡ ਕੀਤੀ ਗਈ। ਡੀ ਆਈ ਜੀ ਰੋਪੜ ਰੇਂਜ ਸ੍ਰੀਮਤੀ ਨੀਲਾਂਬਰੀ ਜਗਦਲੇ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਇਹ ਦਿਨ ਸਾਨੂੰ ਸਾਡੇ ਪੁਲਿਸ ਜੁਆਨਾਂ, ਅਰਧ ਸੈਨਿਕ ਬਲਾਂ ਦੀ ਬਹਾਦਰੀ ਦੀ ਯਾਦ ਦਿਵਾਉਂਦਾ ਹੈ ਜਿਨ੍ਹਾਂ ਨੇ ਜਿੱਤੋ ਜਾਂ ਮਰੋ ਦੇ ਮਿਸ਼ਨ ਨਾਲ ਭਾਰਤ ਵਿਰੋਧੀ ਤਾਕਤਾਂ ਵਿਰੁੱਧ ਲੜਾਈ ਲੜੀ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਜਿਹੇ ਪਰਿਵਾਰਾਂ ਦੀ ਵਿਰਾਸਤ ਵੀ ਸੰਭਾਲ ਰਿਹਾ ਹੈ, ਜਿਨ੍ਹਾਂ ਦੇ ਮੈਬਰਾਂ ਨੇ ਡਿਊਟੀ ਦੌਰਾਨ ਆਪਣੇ ਆਪ ਨੂੰ ਗੁਆ ਦਿੱਤਾ ਹੈ। ਅਮਨ-ਸ਼ਾਂਤੀ ਅਤੇ ਏਕਤਾ ਅਤੇ ਅਖੰਡਤਾ ਲਈ ਨਵੇਂ ਖ਼ਤਰੇ ਵਜੋਂ ਉੱਭਰੇ ਨਸ਼ਿਆਂ ਦੇ ਕੋਹੜ ਅਤੇ ਗੈਂਗਸਟਰਾਂ ਵਿਰੁੱਧ ਲੜਨ 'ਤੇ ਜ਼ੋਰ ਦਿੰਦਿਆਂ ਰੋਪੜ ਰੇਂਜ ਦੀ ਡਿਪਟੀ ਇੰਸਪੈਕਟਰ ਜਨਰਲ ਸ੍ਰੀਮਤੀ ਨੀਲਾਂਬਰੀ ਜਗਦਲੇ ਨੇ ਅੱਗੇ ਕਿਹਾ ਕਿ ਸਾਨੂੰ ਆਪਣੇ ਨੌਜਵਾਨਾਂ ਨੂੰ ਦੇਸ਼ ਵਿਰੋਧੀ ਤਾਕਤਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਚੁੰਗਲ ਅਤੇ ਮਾੜੇ ਇਰਾਦਿਆਂ ਤੋਂ ਬਚਾਉਣ ਲਈ ਅਜਿਹੀਆਂ ਤਾਕਤਾਂ ਵਿਰੁੱਧ ਲੜਨਾ ਪਵੇਗਾ।

ਪੁਲਿਸ ਯਾਦਗਾਰੀ ਦਿਵਸ ਪਰੇਡ ਦੀ ਅਗਵਾਈ ਡੀ.ਐਸ.ਪੀ ਜਤਿੰਦਰ ਚੌਹਾਨ ਨੇ ਪਰੇਡ ਕਮਾਂਡਰ ਵਜੋਂ ਕੀਤੀ ਅਤੇ ਇਸ ਮੌਕੇ ਸ਼ਹੀਦ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ। ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ ਨੇ ਪਿਛਲੇ ਸਾਲ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਦੇ ਨਾਂ ਪੜ੍ਹ ਕੇ ਸੁਣਾਏ।

ਅੰਤ ਵਿੱਚ ਡੀ ਆਈ ਜੀ ਨੀਲਾਂਬਰੀ ਜਗਦਲੇ, ਐਸ ਐਸ ਪੀ ਦੀਪਕ ਪਾਰੀਕ, ਏ ਡੀ ਸੀ (ਜ) ਵਿਰਾਜ ਐਸ ਤਿੜਕੇ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਨੀਸ਼ ਗੋਇਲ ਨੇ ਐਸ ਪੀਜ਼, ਡੀ ਐਸ ਪੀਜ਼, ਐਸ ਐਚ ਓਜ਼, ਪੰਜਾਬ ਪੁਲੀਸ ਦੇ ਪੈਨਸ਼ਨਰਾਂ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਸ਼ਰਧਾ ਦੇ ਫੁੱਲ ਭੇਟ ਕੀਤੇ।

ਅੱਜ ਪੁਲੀਸ ਯਾਦਗਾਰੀ ਦਿਵਸ ਪਰੇਡ ਵਿੱਚ ਸ਼ਾਮਲ ਹੋਏ 27 ਪਰਿਵਾਰਾਂ ਨੂੰ ਤੋਹਫ਼ਿਆਂ ਨਾਲ ਸਨਮਾਨਿਤ ਕੀਤਾ ਗਿਆ ਅਤੇ ਪੁਲੀਸ ਅਧਿਕਾਰੀਆਂ ਨੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।

 

Tags: Nilambri Jagdale , DIG Ropar Range , Deepak Pareek , Viraj S Tidke , Police Commemoration Day , Punjab Police , Police , S.A.S Nagar Police , S.A.S Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD