Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੁਲਿਸ ਲਾਈਨ ਤਰਨ ਤਾਰਨ ਵਿਖੇ ਅਮਨ ਸ਼ਾਂਤੀ ਲਈ ਸ਼ਹੀਦ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਜ਼ਿਲ੍ਹਾ ਪੁਲਿਸ ਵੱਲੋਂ ਦਿੱਤੀ ਗਈ ਸ਼ਰਧਾਂਜਲੀ

ਪੁਲਿਸ ਫੋਰਸ ਨੂੰ ਸੂਬੇ ਦੇ ਅਮਨ ਚੈਨ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦ ਪੁਲਿਸ ਮੁਲਾਜ਼ਮਾਂ ‘ਤੇ ਮਾਣ-ਐਸ. ਐਸ. ਪੀ. ਸ੍ਰੀ ਗੌਰਵ ਤੂਰਾ

Police Commemoration Day, Punjab Police, Police, Tarn Taran Police, Tarn Taran

Web Admin

Web Admin

5 Dariya News

ਤਰਨ ਤਾਰਨ , 21 Oct 2024

Last updated on: Oct 21, 2024, 00:00 IST

ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਗੌਰਵ ਤੂਰਾ ਦੀ ਅਗਵਾਈ ਵਿੱਚ ਅੱਜ ਪੁਲਿਸ ਲਾਈਨ ਤਰਨ ਤਾਰਨ ਵਿਖੇ ਸ਼ਹੀਦ ਪੁਲਿਸ ਮੁਲਾਜਮਾਂ ਦੀ ਯਾਦ ਵਿੱਚ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ।ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸ਼ੈਸ਼ਨ ਸ੍ਰੀ ਕੰਵਲਜੀਤ ਸਿੰਘ ਬਾਜਵਾ ਨੇ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਵਿੱਚ ਪਰੇਡ ਵੱਲੋਂ ਬੈਂਡ ਦੀਆਂ ਧੁਨਾਂ ਤੇ ਸ਼ੋਕ ਸਲਾਮੀ ਦੇ ਕੇ ਸ਼ਹੀਦ ਪੁਲਿਸ ਮੁਲਾਜਮਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਇਸ ਮੌਕੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਗੌਰਵ ਤੂਰਾ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਰਿਹਾ ਹੈ ਅਤੇ ਪੁਲਿਸ ਨੇ ਰਾਜ ਵਿਚ ਅਮਨ ਕਾਨੂੰਨ ਸਥਾਪਿਤ ਕਰਨ ਵਿਚ ਅਹਿਮ ਭੁਮਿਕਾ ਨਿਭਾਈ ਹੈ।ਉਨ੍ਹਾਂ ਨੇ ਕਿਹਾ ਕਿ ਇਸ ਲਈ ਪੁਲਿਸ ਫੋਰਸ ਦੇ ਜਵਾਨਾਂ ਨੇ ਕਦੇ ਆਪਣੀ ਜਾਨ ਦੀ ਪ੍ਰਵਾਹ ਨਹੀਂ ਕੀਤੀ ਅਤੇ ਸੂਬੇ ਦੇ ਅਮਨ ਚੈਨ ਲਈ ਆਪਣੀਆਂ ਕੁਰਬਾਨੀਆਂ ਦੇਣ ਤੋਂ ਪਿੱਛੇ ਨਹੀਂ ਹਟੇ।ਉਨ੍ਹਾਂ ਨੇ ਸ਼ਹਾਦਤ ਦੇਣ ਵਾਲੇ ਜਵਾਨਾਂ ਨੂੰ ਨਮਨ ਕਰਦਿਆਂ ਕਿਹਾ ਕਿ ਪੁਲਿਸ ਫੋਰਸ ਨੂੰ ਆਪਣੇ ਸ਼ਹੀਦ ਪੁਲਿਸ ਮੁਲਾਜ਼ਮਾਂ ‘ਤੇ ਮਾਣ ਹੈ।

ਸ੍ਰੀ ਗੌਰਵ ਤੂਰਾ ਨੇ ਕਿਹਾ ਕਿ ਪਿਛਲੇ ਸਮੇਂ ਜੋ ਪੁਲਿਸ ਮੁਲਾਜਮ ਸ਼ਹੀਦ ਹੋਏ ਹਨ ਉਨ੍ਹਾਂ ਨੂੰ ਸਾਡੇ ਵੱਲੋਂ ਦਿੱਲੋਂ ਸਲਾਮ ਹੈ ਅਤੇ ਉਨ੍ਹਾਂ ਦੇ ਪਰਿਵਾਰਾ ਨਾਲ ਹਮੇਸ਼ਾ ਅਸੀ ਉਨ੍ਹਾਂ ਦੇ ਦੁੱਖ ਸੁੱਖ ਵਿੱਚ ਖੜੇ ਹਾਂ। ਜੋ ਜਵਾਨ ਆਪਣੇ ਦੇਸ਼ ਲਈ ਜਾਨ ਦਿੰਦੇ ਹਨ ਉਹ ਭਾਵੇਂ ਕਿਸੇ ਫੋਰਸ ਵਿੱਚ ਤਾਇਨਾਤ ਹੋਵੇ ਉਨ੍ਹਾਂ ਮਕਸਦ ਇੱਕ ਹੁੰਦਾ ਹੈ ਤੇ ਉਹ ਹੁੰਦਾ ਹੈ, ਸਿਰਫ ਦੇਸ਼ ਦੀ ਸੁਰੱਖਿਆ ਕਰਨਾ।

ਉਨ੍ਹਾਂ ਨੇ ਕਿਹਾ ਕਿ ਪੁਲਿਸ ਫੋਰਸ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਭਈਚਾਰਕ ਸਾਂਝ ਬਰਕਰਾਰ ਰੱਖਣ ਹਿੱਤ ਕੁਰਬਾਨੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਆਪਣੀ ਇਸੇ ਵਿਰਾਸਤ ਤੇ ਮਾਣ ਕਰਦੀ ਹੋਈ ਆਪਣੀ ਰਵਾਇਤ ਅਨੁਸਾਰ ਅੰਦਰੂਨੀ ਸੁਰੱਖਿਆ ਪ੍ਰਤੀ ਆਪਣੇ ਫਰਜ਼ਾ ਨੂੰ ਤਨਦੇਹੀ ਨਾਲ ਨਿਭਾਉਂਦੀ ਰਹੇਗੀ ਅਤੇ ਜਿੱਥੇ ਸਾਡਾ ਦਿਲ ਸ਼ਹੀਦ ਪੁਲਿਸ ਮੁਲਾਜ਼ਮਾਂ ਦੀ ਯਾਦ ਵਿੱਚ ਫਕਰ ਨਾਲ ਭਰਿਆ ਹੁੰਦਾ ਹੈ ਉੱਥੇ ਹੀ ਅੱਖਾਂ ਵੀ ਨਮ ਹੁੰਦੀਆਂ ਹਨ।

ਇਸ ਮੌਕੇ ਦੇਸ਼ ਦੀਆਂ ਵੱਖ-ਵੱਖ ਸੁਰੱਖਿਆਂ ਫੋਰਸਾਂ ਦੇ ਸ਼ਹੀਦ ਹੋਏ ਅਫਸਰਾਂ ਅਤੇ ਜਵਾਨਾਂ ਦੇ ਨਾਮ ਦੀ ਸੂਚੀ ਪੜ ਕੇ ਉਨ੍ਹਾਂ ਨੂੰ ਯਾਦ ਕੀਤਾ । ਇਸ ਮੌਕੇ ਅਪਣਾ ਫਰਜ਼ ਨਿਭਾਉਂਦੇ ਸ਼ਹੀਦ ਹੋਏ ਪੁਲਿਸ ਅਤੇ ਅਰਧ ਫੌਜੀ ਬਲਾਂ ਦੇ ਅਫਸਰਾਂ ਅਤੇ ਜਵਾਨਾਂ ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀ ਵੱਲੋਂ ਦੋ ਮਿੰਟ ਦਾ ਮੋਨ ਧਾਰਨ ਕਰਕੇ ਇਨ੍ਹਾਂ ਸੂਰਬੀਰ ਬਹਾਦਰਾਂ ਨੂੰ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ ।

ਉਪਰੰਤ ਪੁਲਿਸ ਅਧਿਕਾਰੀਆਂ ਵੱਲੋਂ ਸ਼ਹੀਦ ਪੁਲਿਸ ਕਰਮੀਆਂ ਦੇ ਪਰਿਵਾਰਾਂ ਨਾਲ ਮਿਲ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

 

Tags: Police Commemoration Day , Punjab Police , Police , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD