Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਉਦਯੋਗ ਮੰਤਰੀ ਵੱਲੋਂ ਸਨਅਤਕਾਰਾਂ ਨੂੰ ਪੰਜਾਬ ਦੀ ਤਰੱਕੀ 'ਚ ਯੋਗਦਾਨ ਪਾਉਣ ਦੀ ਅਪੀਲ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Confederation of Indian Industry, Invest Punjab, DPS Kharbanda, Varinder Kumar Sharma, Manvesh Singh Sidhu

Web Admin

Web Admin

5 Dariya News

ਚੰਡੀਗੜ੍ਹ , 21 Oct 2024

Last updated on: Oct 21, 2024, 00:00 IST

ਪੰਜਾਬ ਦੇ ਉਦਯੋਗ ਤੇ ਵਣਜ, ਪੂੰਜੀ ਨਿਵੇਸ਼, ਕਿਰਤ ਅਤੇ ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੋਮਵਾਰ ਨੂੰ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀਆਈਆਈ) ਦੇ ਪ੍ਰੋਗਰਾਮ ਵਿੱਚ ਸਨਅਤਕਾਰ ਮਿਲਣੀ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਉਨ੍ਹਾਂ ਉਦਯੋਗਪਤੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਸਨਅਤਕਾਰਾਂ ਦੀ ਸਲਾਹ ਨਾਲ ਲਾਗੂ ਕੀਤੀਆਂ ਜਾਣਗੀਆਂ ਤਾਂ ਜੋ ਉਦਯੋਗਪਤੀ ਬਿਨਾਂ ਕਿਸੇ ਖੱਜਲ ਖੁਆਰੀ ਦੇ ਕੰਮਕਾਰ ਕਰ ਸਕਣ।

ਸੀਆਈਆਈ ਦੇ ਸੈਕਟਰ 31 ਵਿਚਲੇ ਦਫਤਰ ਵਿੱਚ ਆਪਣੇ ਸੰਬੋਧਨ ਦੌਰਾਨ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਉਦਯੋਗਾਂ ਦੀ ਤਰੱਕੀ ਲਈ ਗੰਭੀਰ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਨਵੈਸਟ ਪੰਜਾਬ ਦੇ ਪੋਰਟਲ ਨੂੰ ਬਾਕੀ ਸਬੰਧਤ ਵਿਭਾਗਾਂ ਦੀਆਂ ਵੈੱਬਸਾਈਟਾਂ ਨਾਲ ਲਿੰਕ ਕਰ ਰਹੇ ਹਾਂ ਤਾਂ ਜੋ ਵੱਖ ਵੱਖ ਤਰ੍ਹਾਂ ਦੀਆਂ ਪ੍ਰਵਾਨਗੀਆਂ ਲੈਣ ਵਿੱਚ ਸਨਅਤਕਾਰਾਂ ਨੂੰ ਕੋਈ ਮੁਸ਼ਕਿਲ ਨਾ ਆਵੇ।

ਉਨ੍ਹਾਂ ਕਿਹਾ ਕਿ ਪਿਛਲੇ ਢਾਈ ਸਾਲ ਵਿੱਚ ਪੰਜਾਬ 'ਚ 88 ਹਜ਼ਾਰ ਕਰੋੜ ਰੁਪਏ ਦੇ ਕਰੀਬ ਨਿਵੇਸ਼ ਆ ਚੁੱਕਾ ਹੈ ਅਤੇ ਇਹ ਗਤੀ ਤੇਜ਼ੀ ਨਾਲ ਜਾਰੀ ਹੈ। ਸੌਂਦ ਨੇ ਕਿਹਾ ਕਿ ਨਿਵੇਸ਼ ਲਈ ਪੰਜਾਬ ਦੀਆਂ ਨੀਤੀਆਂ ਦੇਸ਼ ਭਰ ਵਿੱਚ ਅਵੱਲ ਦਰਜੇ ਦੀਆਂ ਹਨ।  ਉਨ੍ਹਾਂ ਉਦਯੋਗਪਤੀਆਂ ਨੂੰ ਪੰਜਾਬ ਦੀ ਉੱਨਤੀ ਵਿੱਚ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਉਦਯੋਗ ਨੂੰ ਸੂਬੇ ਵਿੱਚੋਂ ਬਾਹਰ ਨਹੀਂ ਜਾਣ ਦੇਵੇਗੀ ਅਤੇ ਸਨਅਤਕਾਰਾਂ ਦੀਆਂ ਸਭ ਜ਼ਰੂਰਤਾਂ ਪੂਰੀਆਂ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ 'ਚ ਮੋਹਾਲੀ ਨੂੰ ਆਈਟੀ ਇੰਡਸਟਰੀ ਦੇ ਖੇਤਰ ਵਿੱਚ ਨਵੀਆਂ ਬੁਲੰਦੀਆਂ ਉੱਤੇ ਲੈ ਕੇ ਜਾਣ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਉਦਯੋਗਪਤੀਆਂ ਨੇ ਕਈ ਸਲਾਹਾਂ ਵੀ ਦਿੱਤੀਆਂ ਅਤੇ ਆਪਣੀਆਂ ਮੁਸ਼ਕਿਲਾਂ ਵੀ ਉਦਯੋਗ ਮੰਤਰੀ ਨਾਲ ਸਾਂਝੀਆਂ ਕੀਤੀਆਂ। ਸੌਂਦ ਨੇ ਕਿਹਾ ਕਿ ਸੀਆਈਆਈ ਦੇ ਨੁਮਾਇੰਦਿਆਂ ਵੱਲੋਂ ਦਿੱਤੀਆਂ ਸਲਾਹਾਂ ਨੂੰ ਸਰਕਾਰ ਗੰਭੀਰਤਾ ਨਾਲ ਲੈਂਦੀ ਹੈ ਅਤੇ ਇਨ੍ਹਾਂ ਸਮੱਸਿਆਵਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਦੂਰ ਕਰਨ ਲਈ ਵਚਨਬੱਧ ਹਾਂ। 

ਕੁਝ ਨੀਤੀਆਂ, ਸੁਝਾਅ ਅਤੇ ਉਦਯੋਗਪਤੀਆਂ ਦੀਆਂ ਮੰਗਾਂ ਬਾਬਤ ਸੌਂਦ ਨੇ ਕਿਹਾ ਕਿ ਸਬੰਧਤ ਮੁੱਦਿਆਂ ਉੱਤੇ ਮੁੱਖ ਮੰਤਰੀ ਸਾਬ੍ਹ ਨਾਲ ਗੱਲ ਕਰਕੇ ਜਲਦ ਪੂਰਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਾਰੀ ਟੀਮ "ਸਰਕਾਰ ਤੁਹਾਡੇ ਦੁਆਰ" ਸਕੀਮ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਉਨ੍ਹਾਂ ਦੇ ਕੋਲ ਜਾ ਕੇ ਸੁਣਦੀ ਹੈ ਅਤੇ ਇਹੀ ਨੀਤੀ ਉਦਯੋਗਾਂ ਉੱਤੇ ਵੀ ਲਾਗੂ ਕਰਾਂਗੇ ਅਤੇ ਉਦਯੋਗਪਤੀਆਂ ਨੂੰ ਆਪਣੀਆਂ ਸਮੱਸਿਆਂਵਾਂ ਲੈਕੇ ਸਰਕਾਰੀ ਦਫ਼ਤਰਾਂ ਵਿੱਚ ਆਉਣ ਦੀ ਲੋੜ ਨਹੀਂ ਪਵੇਗੀ। ਸਰਕਾਰ ਖੁਦ ਉਨ੍ਹਾਂ ਕੋਲ ਜਾਕੇ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰੇਗੀ।

ਸੌਂਦ ਨੇ ਸੀਆਈਆਈ ਦੇ ਸਾਰੇ ਮੈਂਬਰਾਂ ਨੂੰ ਪੰਜਾਬ ਦੇ ਬ੍ਰਾਂਡ ਅੰਬੈਸਡਰ ਬਣਕੇ ਸੂਬੇ 'ਚ ਵੱਧ ਤੋਂ ਵੱਧ ਨਿਵੇਸ਼ ਲਿਆਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਉਦਯੋਗਪਤੀਆਂ ਨੂੰ ਕਿਰਤ ਵਿਭਾਗ ਦੀਆਂ ਕਰਮਚਾਰੀ ਪੱਖੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕਿਰਤ ਵਿਭਾਗ ਦੀਆਂ ਅਜਿਹੀਆਂ ਬਹੁਤ ਸਾਰੀਆਂ ਸਕੀਮਾਂ ਹਨ ਜਿਨ੍ਹਾਂ ਦਾ ਫਾਇਦਾ ਉਦਯੋਗਪਤੀ ਲੈ ਸਕਦੇ ਹਨ।

ਇਸ ਤੋਂ ਪਹਿਲਾਂ ਸੀਆਈਆਈ ਪੰਜਾਬ ਦੇ ਚੇਅਰਮੈਨ ਅਭਿਸ਼ੇਕ ਗੁਪਤਾ ਨੇ ਉਦਯੋਗ ਮੰਤਰੀ ਦਾ ਸਵਾਗਤ ਕੀਤਾ ਅਤੇ ਉਦਯੋਗਾਂ ਦੀ ਉੱਨਤੀ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਪ੍ਰਸੰਸਾ ਕੀਤੀ। ਮੀਟਿੰਗ ਵਿੱਚ ਸੂਬੇ ਭਰ ਦੇ ਨਾਮੀਂ ਸਨਅਤਕਾਰਾਂ ਤੋਂ ਇਲਾਵਾ ਇਨਵੈਸਟ ਪੰਜਾਬ ਦੇ ਸੀਈਓ ਡੀਪੀਐਸ ਖਰਬੰਦਾ, ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਐਮ ਡੀ ਵਰਿੰਦਰ ਕੁਮਾਰ ਸ਼ਰਮਾ, ਕਿਰਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਮਨਵੇਸ਼ ਸਿੰਘ ਸਿੱਧੂ ਤੋਂ ਇਲਾਵਾ ਸੀਆਈਆਈ ਪੰਜਾਬ ਦੇ ਵਾਈਸ ਚੇਅਰਮੈਨ ਅਮਿਤ ਜੈਨ ਹਾਜ਼ਿਰ ਸਨ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Confederation of Indian Industry , Invest Punjab , DPS Kharbanda , Varinder Kumar Sharma , Manvesh Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD