Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ਼ਾਂਤੀ ਬਹਾਲੀ ’ਚ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕੁਰਬਾਨੀ ਬੇਮਿਸਾਲ : ਐਸ.ਐਸ.ਪੀ ਡਾ. ਮਹਿਤਾਬ ਸਿੰਘ

ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮਨਾਇਆ

65th Police Commemoration Day, Police Commemoration Day, National Police Commemoration Day, Police, Nawanshahr Police, Punjab Police, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 21 Oct 2024

Last updated on: Oct 21, 2024, 00:00 IST

ਆਈ. ਟੀ. ਆਈ ਗਰਾਊਂਡ ਨਵਾਂਸ਼ਹਿਰ ਵਿਖੇ ਅੱਜ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਐਸ.ਐਸ.ਪੀ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰੀਆ ਸੂਦ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਦੌਰਾਨ ਐਸ.ਐਸ.ਪੀ ਡਾ. ਮਹਿਤਾਬ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਜਵਾਨਾਂ ਵੱਲੋਂ ਸੂਬੇ ਦੀ ਸ਼ਾਂਤੀ ਬਹਾਲੀ ਲਈ ਕੀਤੀ ਕੁਰਬਾਨੀ ਬੇਮਿਸਾਲ ਹੈ ਅਤੇ ਇਸ ਨੂੰ ਭੁਲਾਇਆ ਨਹੀਂ ਜਾ ਸਕਦਾ। 

ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਨਾ ਕੇਵਲ ਸੂਬੇ ਵਿਚ ਸ਼ਾਂਤੀ ਅਤੇ ਸਦਭਾਵਨਾ ਕਾਇਮ ਰੱਖਣ ਲਈ ਆਪਣੀਆਂ ਜਾਨਾਂ ਵਾਰੀਆਂ, ਬਲਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਵੀ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਹਰ ਸਾਲ ਡਿਊਟੀ ਦੌਰਾਨ ਦਿੱਤੀਆਂ ਜਾਂਦੀਆਂ ਬੇਮਿਸਾਲ ਕੁਰਬਾਨੀਆਂ ਦਾ ਇਹ ਸਿਲਸਿਲਾ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ 27 ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਨੇ ਅੱਤਵਾਦ ਵਿਰੁੱਧ ਲੜਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਕੇ ਸੂਬੇ ਵਿਚ ਅਮਨ-ਸ਼ਾਂਤੀ, ਸਦਭਾਵਨਾ ਤੇ ਕਾਨੂੰਨ ਵਿਵਸਥਾ ਦੀ ਬਹਾਲੀ ਲਈ ਆਪਣਾ ਯੋਗਦਾਨ ਪਾਇਆ ਸੀ। 

ਉਨ੍ਹਾਂ ਕਿਹਾ ਕਿ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਸ਼ਹੀਦਾਂ ਨੂੰ ਯਾਦ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਆਸ਼ਰਿਤਾਂ ਨੂੰ ਇਹ ਭਰੋਸਾ ਦਿਵਾਉਣ ਲਈ ਮਨਾਇਆ ਜਾਂਦਾ ਹੈ ਕਿ ਪੁਲਿਸ ਵਿਭਾਗ ਅਤੇ ਸਮੁੱਚਾ ਸਮਾਜ ਪੁਲਿਸ ਦੀਆਂ ਕੁਰਬਾਨੀਆਂ ਦਾ ਹਮੇਸ਼ਾਂ ਰਿਣੀ ਰਹੇਗਾ ਅਤੇ ਪਰਿਵਾਰਾਂ ਨਾਲ ਖੜ੍ਹੇਗਾ।  ਉਨ੍ਹਾਂ ਪੁਲਿਸ ਸ਼ਹੀਦਾਂ ਦੇ ਆਸ਼ਰਿਤਾਂ ਦੀਆਂ ਮੁਸ਼ਕਿਲਾਂ ਨੂੰ ਹਮਦਰਦੀ ਨਾਲ ਸੁਣਿਆ ਅਤੇ ਉਨ੍ਹਾਂ ਦਾ ਮੌਕੇ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।  

ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਪਰੇਡ ਦੀ ਇਤਿਹਾਸਕ ਮਹੱਤਤਾ ਬਾਰੇ ਦੱਸਦਿਆਂ ਐਸ.ਐਸ.ਪੀ ਨੇ ਦੱਸਿਆ ਕਿ 21 ਅਕਤੂਬਰ 1959 ਨੂੰ ਹਾਟ ਸਪਰਿੰਗਜ (ਲਦਾਖ) ਵਿਖੇ ਚੀਨੀ ਫ਼ੌਜ ਦੁਆਰਾ ਘਾਤ ਲਾ ਕੇ ਕੀਤੇ ਗਏ ਹਮਲੇ ਵਿਚ ਸੀ.ਆਰ.ਪੀ.ਐਫ ਜਵਾਨ ਸ਼ਹੀਦ ਹੋ ਗਏ ਸਨ। ਉਸ ਤੋਂ ਬਾਅਦ ਇਸ ਦਿਨ ਨੂੰ ਸਮੁੱਚੇ ਦੇਸ਼ ’ਚ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਅਰਧ-ਸੈਨਿਕ ਬਲਾਂ ਅਤੇ ਪੁਲਿਸ ਬਲਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਮਨਾਇਆ ਜਾਂਦਾ ਹੈ।

ਇਸ ਦੌਰਾਨ ਪੁਲਿਸ ਅਤੇ ਨੀਮ ਸੁਰੱਖਿਆ ਬਲਾਂ ਦੇ ਸ਼ਹੀਦ ਅਧਿਕਾਰੀਆਂ ਅਤੇ ਜਵਾਨਾਂ ਦੀ ਸੂਚੀ ਪੜ੍ਹੀ ਗਈ ਅਤੇ ਪੁਲਿਸ ਦੀ ਟੁਕੜੀ ਨੇ ਸ਼ਹੀਦਾਂ ਨੂੰ ਸੋਗ ਸਲਾਮੀ ਦਿੱਤੀ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰੀਆ ਸੂਦ, ਐਸ.ਐਸ.ਪੀ ਡਾ. ਮਹਿਤਾਬ ਸਿੰਘ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਪਰਵਿੰਦਰ ਕੌਰ, ਐਸ.ਡੀ.ਐਮ ਬਲਾਚੌਰ ਪ੍ਰੀਤ ਇੰਦਰ ਸਿੰਘ ਬੈਂਸ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਪਤਵੰਤਿਆਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸੇ ਤਰ੍ਹਾਂ ਸੇਵਾਮੁਕਤ ਪੁਲਿਸ ਅਧਿਕਾਰੀਆਂ, ਜਵਾਨਾਂ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਜ਼ਿਲ੍ਹਾ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੇ ਸ਼ਹੀਦਾਂ ਦੀਆਂ ਤਸਵੀਰਾਂ ਅੱਗੇ ਫੁੱਲ ਮਾਲਾਵਾਂ ਅਤੇ ਫੁੱਲ ਪੱਤੀਆਂ ਭੇਟ ਕਰਕੇ ਦੇਸ਼ ਲਈ ਸ਼ਹੀਦੀ ਪ੍ਰਾਪਤ ਕਰਨ ਵਾਲਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਵੀ ਕੀਤਾ ਗਿਆ। 

ਇਨ੍ਹਾਂ ’ਚ ਸ਼ਹੀਦ ਇੰਸਪੈਕਟਰ ਹਰਜੀਤ ਸਿੰਘ, ਕਾਸਟੇਬਲ ਜਗਦੀਸ਼ ਸਿੰਘ, ਐਸ.ਆਈ ਪ੍ਰੇਮ ਚੰਦ, ਏ.ਐਸ.ਆਈ ਪ੍ਰਕਾਸ਼ ਚੰਦ, ਐਚ.ਸੀ ਬਲਦੇਵ ਸਿੰਘ, ਕਾਂਸਟੇਬਲ ਰੋਸ਼ਨ ਲਾਲ, ਐਚ.ਸੀ ਰਾਮ ਜੀ ਦਾਸ, ਏ.ਐਸ.ਆਈ ਰਾਮ ਸਰੂਪ, ਕਾਂਸਟੇਬਲ ਹੁਸਨ ਲਾਲ, ਐਚ.ਸੀ ਜਸਪਾਲ ਸਿੰਘ, ਕਾਂਸਟੇਬਲ ਪਰਮਜੀਤ ਸਿੰਘ, ਐਚ.ਸੀ ਪ੍ਰਵੀਨ ਕੁਮਾਰ ਏ.ਐਸ.ਆਈ ਅਵਤਾਰ ਸਿੰਘ, ਕਾਂਸਟੇਬਲ ਗੁਦਾਵਰ ਰਾਮ, ਪੀ.ਐਚ.ਜੀ ਸੁਸ਼ੀਲ ਕੁਮਾਰ, ਪੀ.ਐਚ.ਜੀ ਅਮਰਜੀਤ ਸਿੰਘ, ਕਾਂਸਟੇਬਲ ਕੇਵਲ ਕ੍ਰਿਸ਼ਨ, ਐਸ.ਆਈ ਹਰਦਿਆਲ ਸਿੰਘ, ਪੀ.ਐਚ.ਜੀ ਅਵਤਾਰ ਸਿੰਘ, ਐਚ.ਸੀ ਕਰਮ ਚੰਦ, ਕਾਂਸਟੇਬਲ ਸਦਾ ਰਾਮ, ਪੀ.ਐਚ.ਜੀ ਸੋਮਨਾਥ, ਕਾਂਸਟੇਬਲ ਜਸਬੀਰ ਰਾਮ, ਐਸ. ਆਈ ਗਿਆਨ ਚੰਦ ਅਤੇ ਐਸ.ਪੀ.ਓ ਦਿਲਬਾਗ ਸਿੰਘ ਦੇ ਪਰਿਵਾਰਿਕ ਮੈਂਬਰ ਸ਼ਾਮਿਲ ਸਨ, ਜਦਕਿ ਕਾਂਸਟੇਬਲ ਕੇਵਲ ਸਿੰਘ ਅਤੇ ਪੀ.ਐਚ.ਜੀ ਅਜੀਤ ਸਿੰਘ ਦੇ ਪਰਿਵਾਰਾਂ ਵੱਲੋਂ ਜਲੰਧਰ ਵਿਖੇ ਕਰਵਾਏ ਸਮਾਗਮ ਵਿਚ ਸ਼ਿਰਕਤ ਕੀਤੀ ਗਈ।

ਇਸ ਮੌਕੇ ਹਾਜ਼ਰ ਪੁਲਿਸ ਅਧਿਕਾਰੀਆਂ ਵਿਚ ਐਸ.ਪੀ (ਸਥਾਨਿਕ) ਸੋਹਨ ਲਾਲ, ਡੀ.ਐਸ.ਪੀ ਦਲਜੀਤ ਸਿੰਘ ਖੱਖ, ਡੀ.ਐਸ.ਪੀ ਸੁਰਿੰਦਰ ਚਾਂਦ, ਡੀ.ਐਸ.ਪੀ ਸ਼ਹਿਬਾਜ ਸਿੰਘ, ਡੀ.ਐਸ.ਪੀ ਰਾਜ ਕੁਮਾਰ, ਡੀ.ਐਸ.ਪੀ ਹਰਜੀਤ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਮੁੱਖ ਥਾਣਾ ਅਫ਼ਸਰ ਅਤੇ ਪੁਲਿਸ ਕਰਮਚਾਰੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

 

Tags: 65th Police Commemoration Day , Police Commemoration Day , National Police Commemoration Day , Police , Nawanshahr Police , Punjab Police , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD