Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਗਲੋਬਲ ਸਿੱਖ ਕੌਂਸਲ ਵੱਲੋਂ ਲਾਰਡ ਇੰਦਰਜੀਤ ਸਿੰਘ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ

Global Sikh Council, GSC, Lord Indarjit Singh, Kanwaljit Kaur Singh, Harsaran Singh, Baron Singh of Wimbledon, London

Web Admin

Web Admin

5 Dariya News

ਲੰਡਨ , 21 Oct 2024

Last updated on: Oct 21, 2024, 00:00 IST

ਵੱਖ ਵੱਖ 32 ਦੇਸ਼ਾਂ ਦੀਆਂ ਰਾਸ਼ਟਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਸੰਸਥਾ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਹਾਊਸ ਆਫ ਲਾਰਡਸ, ਵੈਸਟਮਿੰਸਟਰ, ਲੰਦਨ ਦੇ ਕਮੇਟੀ ਰੂਮ ਵਿੱਚ ਹੋਈ ਆਪਣੀ ਸਾਲਾਨਾ ਜਨਰਲ ਮੀਟਿੰਗ ਦੌਰਾਨ ਹਾਊਸ ਆਫ਼ ਲਾਰਡਜ਼ ਦੇ ਪਹਿਲੇ ਦਸਤਾਰਧਾਰੀ ਸਿੱਖ ਮੈਂਬਰ ਲਾਰਡ ਇੰਦਰਜੀਤ ਸਿੰਘ ਨੂੰ 'ਲਾਈਫ਼ਟਾਈਮ ਅਚੀਵਮੈਂਟ ਐਵਾਰਡ' ਨਾਲ ਸਨਮਾਨਿਤ ਕੀਤਾ ਹੈ। ਇਸ ਮੌਕੇ ਕੌਂਸਲ ਦੀ ਪ੍ਰਧਾਨ ਲੇਡੀ ਸਿੰਘ ਕੰਵਲਜੀਤ ਕੌਰ ਅਤੇ ਕੌਂਸਲ ਦੇ ਮੈਂਬਰਾਂ ਨੇ ਲੰਦਨ ਦੇ ਉੱਘੇ ਕਾਰੋਬਾਰੀ ਟੋਨੀ ਮਠਾਰੂ ਨੂੰ ਵੀ ਸਮਾਜਿਕ ਕਾਰਜਾਂ ਵਿੱਚ ਪਾਏ ਪਰਉਪਕਾਰੀ ਯੋਗਦਾਨ ਲਈ ਸਨਮਾਨਿਤ ਕੀਤਾ।

ਇਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਜੀ.ਐਸ.ਸੀ. ਦੇ ਜਨਰਲ ਸਕੱਤਰ ਹਰਸਰਨ ਸਿੰਘ ਨੇ ਦੱਸਿਆ ਕਿ ਸਿੱਖ ਕੌਮ ਲਈ ਬਹੁਤ ਸ਼ਲਾਘਾਯੋਗ ਗੱਲ ਹੈ ਕਿ ਹਾਊਸ ਆਫ਼ ਲਾਰਡਜ਼ ਦੀ ਗੈਲਰੀ ਵਿੱਚ ਲਾਰਡ ਇੰਦਰਜੀਤ ਸਿੰਘ ਦੀ ਤਸਵੀਰ ਪ੍ਰਦਰਸ਼ਿਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਰਤਾਨੀਆ ਦੀ ਸੰਸਦ ਦੇ ਉਪਰਲੇ ਸਦਨ ਦੇ ਪਹਿਲੇ ਸਿੱਖ ਸੰਸਦ ਮੈਂਬਰ ਵਜੋਂ ਇਹ ਮਾਨਤਾ ਬਰਤਾਨਵੀ ਸਮਾਜ, ਸਿੱਖ ਭਾਈਚਾਰੇ ਅਤੇ ਅੰਤਰ-ਧਰਮ ਸਦਭਾਵਨਾ ਲਈ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦਾ ਪ੍ਰਮਾਣ ਹੈ। 

ਉਨ੍ਹਾਂ ਅੱਗੇ ਕਿਹਾ ਕਿ 'ਬੈਰਨ ਸਿੰਘ ਆਫ ਵਿੰਬਲਡਨ' ਦਾ ਖਿਤਾਬ ਪ੍ਰਾਪਤ ਲਾਰਡ ਇੰਦਰਜੀਤ ਸਿੰਘ ਨੂੰ ਧਾਰਮਿਕ ਭਾਈਚਾਰਿਆਂ ਪ੍ਰਤੀ ਵਿਲੱਖਣ ਸੇਵਾਵਾਂ ਦੇ ਸਨਮਾਨ ਵਜੋਂ ਵੱਕਾਰੀ ਟੈਂਪਲਟਨ ਐਵਾਰਡ ਅਤੇ ਇੰਟਰਫੇਥ ਮੈਡਲ ਵੀ ਪ੍ਰਦਾਨ ਹੋਇਆ ਹੈ। ਮਲੇਸ਼ੀਆ ਦੇ ਨੁਮਾਇੰਦੇ ਜਗੀਰ ਸਿੰਘ ਨੇ ਨੈਟਵਰਕ ਆਫ ਸਿੱਖ ਆਰਗੇਨਾਈਜ਼ੇਸ਼ਨਜ਼ (ਯੂ.ਕੇ.) ਦੇ ਡਾਇਰੈਕਟਰ ਵਜੋਂ ਲਾਰਡ ਇੰਦਰਜੀਤ ਸਿੰਘ ਦੀ ਭੂਮਿਕਾ ਸਮੇਤ ਰਾਸ਼ਟਰੀ ਅਤੇ ਨਾਗਰਿਕ ਮੌਕਿਆਂ ਵਿੱਚ ਸਰਗਰਮ ਸ਼ਮੂਲੀਅਤ ਬਾਰੇ ਜ਼ਿਕਰ ਕਰਦਿਆਂ ਦੱਸਿਆ ਲਾਰਡ ਸਿੰਘ ਨੇ ਰਾਸ਼ਟਰਮੰਡਲ ਸੇਵਾ ਅਤੇ ਵਾਈਟਹਾਲ, ਲੰਦਨ ਦੇ ਸੈਨੋਟਾਫ ਵਿਖੇ ਯਾਦਗਾਰੀ ਦਿਵਸ ਸੇਵਾ ਮੌਕੇ ਨਿਭਾਈਆਂ ਸੇਵਾਵਾਂ ਬਾਰੇ ਵੀ ਚਾਨਣਾ ਪਾਇਆ।

ਜ਼ਿਕਰਯੋਗ ਹੈ ਕਿ ਲਾਰਡ ਇੰਦਰਜੀਤ ਸਿੰਘ ਨੂੰ ਅੰਤਰ-ਧਰਮ ਲਹਿਰ ਵਿੱਚ ਪਾਏ ਯੋਗਦਾਨ ਲਈ ਵਿਸ਼ਵ ਪੱਧਰ 'ਤੇ ਜਾਣਿਆ ਜਾਂਦਾ ਹੈ ਅਤੇ ਉਹ ਵਿਸ਼ਵ ਕਾਂਗਰਸ ਆਫ ਫੇਥਜ਼ ਦੇ ਸਰਪ੍ਰਸਤ ਅਤੇ ਇੰਟਰ-ਫੇਥ ਨੈਟਵਰਕ ਯੂਕੇ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਵੀ ਹਨ। ਇਸ ਮੌਕੇ ਬੁਲਾਰਿਆਂ ਨੇ ਪ੍ਰਿੰਸ ਵਿਲੀਅਮ ਅਤੇ ਕੈਥਰੀਨ ਮਿਡਲਟਨ ਦੇ ਵਿਆਹ ਅਤੇ ਰਾਜਾ ਚਾਰਲਸ ਅਤੇ ਮਹਾਰਾਣੀ ਕੈਮਿਲਾ ਦੀ ਤਾਜਪੋਸ਼ੀ ਸਮਾਗਮ ਵਿੱਚ ਸਿੱਖ ਧਰਮ ਦੇ ਪ੍ਰਤੀਨਿਧੀ ਵਜੋਂ ਉਨ੍ਹਾਂ ਦੀ ਮਹੱਤਵਪੂਰਨ ਮੌਜੂਦਗੀ ਦਾ ਵੀ ਜ਼ਿਕਰ ਕੀਤਾ।

ਇਸ ਮੌਕੇ ਅਮਰੀਕਾ ਤੋਂ ਪੁੱਜੇ ਕੌਂਸਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਬੇਦੀ ਨੇ ਸਿੱਖ ਮੈਸੇਂਜਰ ਦੇ ਸੰਪਾਦਕ ਵਜੋਂ ਅਤੇ ਬੀਬੀਸੀ ਰੇਡੀਓ ਦੇ ਦੋ ਵਿਸ਼ੇਸ਼ ਪ੍ਰੋਗਰਾਮਾਂ ‘ਥੌਟ ਫਾਰ ਦਿ ਡੇਅ’ ਅਤੇ ‘ਪੌਜ਼ ਫਾਰ ਥੌਟ’ ਵਿੱਚ ਲਾਰਡ ਸਿੰਘ ਵੱਲੋਂ ਰੋਜ਼ਾਨਾ ਪੇਸ਼ਕਾਰੀ ਦੌਰਾਨ ਸਿੱਖ ਮੁੱਦਿਆਂ ਨੂੰ ਉਜਾਗਰ ਕਰਨ ਸਬੰਧੀ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਅਵਾਰਡ ਪ੍ਰਾਪਤ ਕਰਨ ਉਪਰੰਤ ਲਾਰਡ ਸਿੰਘ ਅਤੇ ਟੋਨੀ ਮਠਾਰੂ ਦੋਵਾਂ ਨੇ ਕੌਂਸਲ ਦੇ ਟੀਚਿਆਂ ਅਤੇ ਵਿਸ਼ਵ ਸਿੱਖ ਭਾਈਚਾਰੇ ਦੀ  ਸੇਵਾ ਕਰਨ ਸਬੰਧੀ ਉਲੀਕੇ ਮਿਸ਼ਨ ਨੂੰ ਅੱਗੇ ਵਧਾਉਣ ਵਿੱਚ ਮੱਦਦ ਕਰਨ ਲਈ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ।

ਸਮਾਗਮ ਨੂੰ ਸੰਬੋਧਨ ਕਰਨ ਵਾਲੇ ਹੋਰਨਾਂ ਪ੍ਰਮੁੱਖ ਬੁਲਾਰਿਆਂ ਵਿੱਚ ਇੰਡੋਨੇਸ਼ੀਆ ਤੋਂ ਡਾ: ਕਰਮਿੰਦਰ ਸਿੰਘ ਢਿੱਲੋਂ, ਆਇਰਲੈਂਡ ਤੋਂ ਡਾ: ਜਸਬੀਰ ਸਿੰਘ ਪੁਰੀ, ਭਾਰਤ ਤੋਂ ਰਾਮ ਸਿੰਘ ਰਾਠੌਰ ਅਤੇ ਹਰਜੀਤ ਸਿੰਘ ਗਰੇਵਾਲ, ਨੇਪਾਲ ਤੋਂ ਕਿਰਨਦੀਪ ਕੌਰ ਸੰਧੂ, ਸੁਖਦੇਵ ਸਿੰਘ ਬੈਲਜੀਅਮ, ਸਰਦੂਲ ਸਿੰਘ ਯੂਗਾਂਡਾ, ਰਣਬੀਰ ਸਿੰਘ ਅਟਵਾਲ ਥਾਈਲੈਂਡ, ਬਰਮਿੰਘਮ ਤੋਂ ਖਜ਼ਾਨਚੀ ਸਤਨਾਮ ਸਿੰਘ ਪੂਨੀਆ, ਲੰਦਨ ਤੋਂ ਸਤਵਿੰਦਰ ਸਿੰਘ ਢਡਿਆਲਾ, ਸਤਿੰਦਰ ਸਿੰਘ ਅਰਧਨ, ਸੁਰਜੀਤ ਸਿੰਘ ਜੁਤਲਾ, ਨਵਦੀਪ ਸਿੰਘ, ਬਲਬੀਰ ਕੌਰ ਮਠਾੜੂ ਵੀ ਸ਼ਾਮਲ ਹਨ।

 

Tags: Global Sikh Council , GSC , Lord Indarjit Singh , Kanwaljit Kaur Singh , Harsaran Singh , Baron Singh of Wimbledon , London

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD