Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਪੁਲਿਸ ਯਾਦਗਾਰੀ ਦਿਵਸ ਮਨਾਇਆ, ਸੀ.ਪੀ ਅਤੇ ਡੀ.ਸੀ ਨੇ ਪੁਲਿਸ ਲਾਈਨਜ਼ ਵਿੱਚ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਸਾਨੂੰ ਮਿਲ ਕੇ ਦੇਸ਼ ਵਿਰੋਧੀ ਤਾਕਤਾਂ ਦਾ ਮੁਕਾਬਲਾ ਕਰਨਾ ਚਾਹੀਦਾ ਹੈ :- ਪੁਲਿਸ ਕਮਿਸ਼ਨਰ

Jitendra Jorwal, DC Ludhiana, Ludhiana, Deputy Commissioner Ludhiana,Kuldeep Singh Chahal,  65th Police Commemoration Day, Police Commemoration Day, National Police Commemoration Day, Police, Punjab Police, Ludhiana

Web Admin

Web Admin

5 Dariya News

ਲੁਧਿਆਣਾ , 21 Oct 2024

Last updated on: Oct 21, 2024, 00:00 IST

ਪੁਲਿਸ ਕਮਿਸ਼ਨਰ ਸ੍ਰੀ ਕੁਲਦੀਪ ਸਿੰਘ ਚਾਹਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ  ਸੋਮਵਾਰ ਨੂੰ ਪੁਲਿਸ ਯਾਦਗਾਰੀ ਦਿਵਸ ਮੌਕੇ ਪੁਲਿਸ ਲਾਈਨਜ਼ ਵਿਖੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਨਾਲ ਸਬੰਧਤ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਬੋਲਦਿਆਂ ਪੁਲਿਸ ਕਮਿਸ਼ਨਰ ਸ੍ਰੀ ਕੁਲਦੀਪ ਸਿੰਘ ਚਾਹਲ ਨੇ ਲੋਕਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦਾ ਡਟ ਕੇ ਮੁਕਾਬਲਾ ਕਰਨ ਲਈ ਪ੍ਰੇਰਿਤ ਕੀਤਾ |

ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਸਾਰੇ ਸ਼ਾਂਤੀਪੂਰਨ ਮਾਹੌਲ ਅਤੇ ਭਾਈਚਾਰਕ ਸਾਂਝ ਵਿੱਚ ਰਹਿ ਰਹੇ ਹਾਂ।  ਉਨ੍ਹਾਂ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁੱਲ ਸਕਦੇ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ, ਸਾਬਕਾ ਡੀ.ਜੀ.ਪੀ  ਸ੍ਰੀ ਡੀ.ਆਰ. ਭੱਟੀ, ਗੁਰਦਰਸ਼ਨ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 ਏ.ਸੀ.ਪੀ ਰੂਪਦੀਪ ਕੌਰ ਦੀ ਅਗਵਾਈ ਵਿੱਚ ਪੁਲੀਸ ਦੀ ਟੁਕੜੀ ਨੇ ਸ਼ਹੀਦਾਂ ਨੂੰ ਸਲਾਮੀ ਦਿੱਤੀ ਅਤੇ ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਪਤਵੰਤਿਆਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।  ਏ.ਸੀ.ਪੀ (ਹੈੱਡਕੁਆਰਟਰ) ਸ੍ਰੀ ਰਵਿੰਦਰ ਸਿੰਘ ਢਿੱਲੋਂ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਜਾਨਾਂ ਵਾਰਨ ਵਾਲੇ ਪੁਲਿਸ ਅਤੇ ਨੀਮ ਫੌਜੀ ਬਲਾਂ ਦੇ ਅਧਿਕਾਰੀਆਂ ਅਤੇ ਜਵਾਨਾਂ ਦੇ ਨਾਵਾਂ ਦੀ ਸੂਚੀ ਵੀ ਪੜ੍ਹ ਕੇ ਸੁਣਾਈ ਗਈ।

 ਪੁਲਿਸ ਯਾਦਗਾਰੀ ਦਿਵਸ ਪਰੇਡ ਦੀ ਇਤਿਹਾਸਕ ਮਹੱਤਤਾ ਬਾਰੇ ਦੱਸਦਿਆਂ ਚਾਹਲ ਨੇ ਦੱਸਿਆ ਕਿ ਇਹ ਦਿਨ ਸਾਰੇ ਰਾਜਾਂ ਦੀ ਪੁਲਿਸ ਅਤੇ ਦੇਸ਼ ਭਰ ਵਿੱਚ ਨੀਮ ਫ਼ੌਜੀ ਬਲਾਂ ਵੱਲੋਂ ਸੀ.ਆਰ.ਪੀ.ਐਫ ਦੇ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ 21 ਅਕਤੂਬਰ, 1959 ਨੂੰ ਚੀਨੀ ਫੌਜ ਦੁਆਰਾ ਕੀਤੇ ਗਏ ਹਮਲੇ ਦੌਰਾਨ ਹੌਟ ਸਪ੍ਰਿੰਗਜ਼ (ਲਦਾਖ) ਵਿਖੇ ਸ਼ਹੀਦੀ ਪ੍ਰਾਪਤ ਕੀਤੀ ਸੀ। ਉਨ੍ਹਾਂ ਦੱਸਿਆ ਕਿ ਹਰ ਸਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਨਾਲ ਸਬੰਧਤ ਸਾਰੇ ਸ਼ਹੀਦਾਂ ਦੀ ਸ਼ਹਾਦਤ ਨੂੰ ਸਲਾਮ ਕਰਨ ਲਈ ਪੁਲਿਸ ਯਾਦਗਾਰੀ ਦਿਵਸ ਮਨਾਇਆ ਜਾਂਦਾ ਹੈ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਲੁਧਿਆਣਾ ਪੁਲਿਸ ਦੇ ਕੁੱਲ 117 ਪੁਲਿਸ ਮੁਲਾਜ਼ਮਾਂ ਨੇ ਅੱਤਵਾਦ ਦਾ ਮੁਕਾਬਲਾ ਕਰਦੇ ਹੋਏ ਆਪਣੀਆਂ ਜਾਨਾਂ ਵਾਰ ਦਿੱਤੀਆਂ।  ਉਹਨਾਂ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਇਹਨਾਂ ਦੇ ਪਰਿਵਾਰਾਂ ਨਾਲ ਖੜੀ ਹੈ, ਜੋ ਕਿ ਲੁਧਿਆਣਾ ਵਿੱਚ ਰਹਿ ਰਹੇ ਹਨ।

ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਪੰਜਾਬ ਵਿੱਚ ਅੱਤਵਾਦ ਦਾ ਮੁਕਾਬਲਾ ਕਰਨ ਦੇ ਨਾਲ-ਨਾਲ ਦੂਜੇ ਰਾਜਾਂ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਅੰਦਰੂਨੀ ਗੜਬੜੀਆਂ ਦਾ ਮੁਕਾਬਲਾ ਕਰਨ ਲਈ ਦਿੱਤੀਆਂ ਕੁਰਬਾਨੀਆਂ ਦੀ ਵੀ ਸ਼ਲਾਘਾ ਕੀਤੀ।

ਬਾਅਦ ਵਿਚ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਦੋਵਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੰਬਲ ਵੀ ਵੰਡੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਸਮੂਹ ਜੁਆਇੰਟ ਸੀ.ਪੀਜ਼, ਡੀ.ਸੀ.ਪੀਜ਼, ਏ.ਡੀ.ਸੀ.ਪੀਜ਼, ਏ.ਸੀ.ਪੀਜ਼, ਐਸ.ਐਚ.ਓਜ਼, ਪੁਲਿਸ ਮੁਲਾਜ਼ਮਾਂ ਤੋਂ ਇਲਾਵਾ ਕਈ ਹੋਰ ਹਾਜ਼ਰ ਸਨ।

 

Tags: Jitendra Jorwal , DC Ludhiana , Ludhiana , Deputy Commissioner Ludhiana , Kuldeep Singh Chahal , 65th Police Commemoration Day , Police Commemoration Day , National Police Commemoration Day , Police , Punjab Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD