Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਪੱਧਰੀ ‘ਪੁਲਿਸ ਸ਼ਹੀਦੀ ਦਿਵਸ’ ਸਮਾਗਮ

ਦੇਸ਼ ਦੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਲਈ ਪੁਲੀਸ ਮੁਲਾਜ਼ਮਾਂ ਦੀਆਂ ਸ਼ਹਾਦਤਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ: ਐੱਸ ਐੱਸ ਪੀ

65th Police Commemoration Day, Police Commemoration Day, National Police Commemoration Day, Police, Punjab Police, Barnala

Web Admin

Web Admin

5 Dariya News

ਬਰਨਾਲਾ , 21 Oct 2024

Last updated on: Oct 21, 2024, 00:00 IST

ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਬਦੌਲਤ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਕਰਕੇ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਕੁਮਾਰ ਮਲਿਕ ਨੇ ਅੱਜ ਬਰਨਾਲਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ‘ਪੁਲਿਸ ਸ਼ਹੀਦੀ ਦਿਵਸ’ ਨੂੰ ਸਮਰਪਿਤ ਸਮਾਗਮ ਦੌਰਾਨ ਕੀਤਾ।

ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਮਲਿਕ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਗੌਰਵਮਈ ਅਤੇ ਸ਼ਾਨਾਮੱਤਾ ਹੈ, ਜਿਸ ਨੇ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਲਈ ਹਮੇਸ਼ਾ ਅੱਗੇ ਹੋ ਕੇ ਕੁਰਬਾਨੀਆਂ ਕੀਤੀਆਂ, ਜਿਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮਾਗਮ ਵਿੱਚ ਸਾਡੀ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸ਼ਹੀਦ ਹੋਏ ਪਰਿਵਾਰਾਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੋਈਏ ਤੇ ਉਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰੀਏ।

ਉਨ੍ਹਾਂ 21 ਅਕਤੂਬਰ ਦਿਨ ਦਾ ਇਤਿਹਾਸ ਦੱਸਦਿਆਂ ਦੱਸਿਆ ਕਿ 21 ਅਕਤੂਬਰ 1959 ਨੂੰ ਲੱਦਾਖ ਦੇ ਹੌਟ ਸਪਰਿੰਗ ਖੇਤਰ ਵਿਚ ਸੀ.ਆਰ.ਪੀ.ਐਫ. ਤੇ ਇਨਟੈਲੀਜੈਂਸ ਬਿਊਰੋ ਦੀ ਸਾਂਝੀ ਪੈਟਰੋਲਿੰਗ ਪਾਰਟੀ ਭਾਰਤ-ਚੀਨ ਦੀ ਸਰਹੱਦ 'ਤੇ ਗਸ਼ਤ ਕਰ ਰਹੀ ਸੀ ਤੇ ਇਸ ਪਾਰਟੀ ਵਿਚ ਕਰੀਬ 10 ਜਵਾਨ ਸ਼ਾਮਿਲ ਸਨ ਤੇ ਚੀਨੀ ਫੌਜਾਂ ਨੇ ਹਮਲਾ ਕਰ ਦਿੱਤਾ, ਪਰ ਜਵਾਨਾਂ ਨੇ ਬਹੁਤ ਬਹਾਦਰੀ ਨਾਲ ਦੁਸ਼ਮਣਾਂ ਦਾ ਟਾਕਰਾ ਕੀਤਾ ਤੇ ਉਨ੍ਹਾਂ ਨੂੰ ਆਪਣੀ ਮਾਤਰ ਭੂਮੀ ਵਿੱਚ ਦਾਖਿਲ ਨਹੀਂ ਹੋਣ ਦਿੱਤਾ। 

ਉਸੇ ਦਿਨ ਦੀ ਯਾਦ ਵਿਚ ਪੂਰੇ ਭਾਰਤ ਵਿਚ  'ਪੁਲਿਸ ਸ਼ਹੀਦੀ ਦਿਵਸ’ ਮਨਾਇਆ ਜਾਂਦਾ ਹੈ। ਇਸ ਦੀ ਸ਼ੁਰੂਆਤ 1960 ਵਿੱਚ ਕੀਤੀ ਗਈ। ਇਸ ਮੌਕੇ ਸੋਗ ਪਰੇਡ ਦੀ ਕਮਾਂਡ ਡੀ ਐੱਸ ਪੀ ਸਤਵੀਰ ਸਿੰਘ ਨੇ ਕੀਤੀ।  ਇਸ ਮੌਕੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਬੀ.ਐੱਸ.ਤੇਜੀ ਅਤੇ ਐੱਸ.ਐੱਸ.ਪੀ ਸ੍ਰੀ ਸੰਦੀਪ ਕੁਮਾਰ ਮਲਿਕ ਵੱਲੋਂ ਸ਼ਹੀਦ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸੀ ਜੇ ਐਮ ਬਰਨਾਲਾ ਮੁਨੀਸ਼ ਗਰਗ, ਐੱਸ ਡੀ ਐਮ ਮਹਿਲ ਕਲਾਂ ਹਰਕੰਵਲ ਜੀਤ ਸਿੰਘ, ਐੱਸ ਪੀ (ਐਚ) ਸੌਰਵ ਜਿੰਦਲ, ਐੱਸ ਪੀ (ਡੀ ) ਸੰਦੀਪ ਸਿੰਘ, ਡੀ ਐਸ ਪੀ (ਐਚ) ਪਰਮਜੀਤ ਸਿੰਘ, ਡੀ ਐਸ ਪੀ (ਸਪੈਸ਼ਲ ਬ੍ਰਾਂਚ) ਬਲਜੀਤ ਸਿੰਘ, ਡੀ ਐਸ ਪੀ (ਡੀ) ਰਵਿੰਦਰ ਸਿੰਘ, ਜ਼ਿਲ੍ਹਾ ਸਿਵਲ ਪ੍ਰਸ਼ਾਸਨ, ਜੁਡੀਸ਼ੀਅਲ ਅਧਿਕਾਰੀ, ਸਮੂਹ ਮੁੱਖ ਅਫ਼ਸਰ ਥਾਣਾ, ਇੰਚਾਰਜ ਸੀ.ਆਈ.ਏ. ਸਟਾਫ਼, ਬਰਨਾਲਾ, ਰਿਟਾਇਰਡ ਪੁਲਿਸ ਕਰਮਚਾਰੀ ਅਤੇ ਸ਼ਹੀਦ ਹੋਏ ਪੁਲਿਸ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

 

Tags: 65th Police Commemoration Day , Police Commemoration Day , National Police Commemoration Day , Police , Punjab Police , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD