Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੂਬੇ 'ਚ ਅਮਨ ਕਾਨੂੰਨ ਕਾਇਮ ਕਰਨ ਲਈ ਪੰਜਾਬ ਪੁਲਿਸ ਦੀ ਵੱਡੀ ਕੁਰਬਾਨੀ - ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ

ਆਮ ਨਾਗਰਿਕਾਂ ਲਈ ਪੰਜਾਬ ਪੁਲਿਸ ਦਾ ਹੱਥ ਮਖਮਲੀ ਦਸਤਾਨਾ ਤੇ ਗ਼ੈਰਸਮਾਜੀ ਤਾਕਤਾਂ ਲਈ ਸਟੀਲ ਦਾ ਪੰਜਾ-ਡੀ.ਆਈ.ਜੀ. ਸਿੱਧੂ

65th Police Commemoration Day, Police Commemoration Day, National Police Commemoration Day, Police, Punjab Police, Patiala, DIG Mandeep Singh Sidhu

Web Admin

Web Admin

5 Dariya News

ਪਟਿਆਲਾ , 21 Oct 2024

Last updated on: Oct 21, 2024, 00:00 IST

ਪਟਿਆਲਾ ਰੇਂਜ ਦੇ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸੂਬੇ 'ਚ ਅਮਨ ਕਾਨੂੰਨੀ ਕਾਇਮ ਕਰਨ ਲਈ ਪੰਜਾਬ ਪੁਲਿਸ ਦੀ ਬਹੁਤ ਵੱਡੀ ਕੁਰਬਾਨੀ ਹੈ। ਉਹ ਅੱਜ ਪੁਲਿਸ ਯਾਦਗਾਰੀ ਦਿਵਸ ਮੌਕੇ ਪਟਿਆਲਾ ਦੀ ਪੁਲਿਸ ਲਾਈਨ ਵਿਖੇ ਸ਼ਹੀਦੀ ਸਮਾਰਕ 'ਤੇ ਪੁਲਿਸ ਤੇ ਅਰਧ ਸੁਰੱਖਿਆ ਬਲਾਂ ਦੇ ਜਾਂਬਾਜ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਐਸ.ਐਸ.ਪੀ. ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਕਰਵਾਏ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਨ। ਇਸ ਮੌਕੇ ਮੌਜੂਦਾ ਤੇ ਸਾਬਕਾ ਪੁਲਿਸ ਅਧਿਕਾਰੀਆਂ ਸਮੇਤ ਸ਼ਹੀਦ ਪਰਿਵਾਰਾਂ ਨੇ ਸ਼ਹੀਦਾਂ ਦੀ ਸਮਾਧੀ 'ਤੇ ਫੁਲ ਮਾਲਾਵਾਂ ਭੇਟ ਕੀਤੀਆਂ।

ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਮੌਜੂਦਾ ਸਮੇਂ ਦਰਪੇਸ਼ ਚੁਣੌਤੀਆਂ ਨਾਲ ਪੂਰੀ ਪ੍ਰਤੀਬੱਧਤਾ ਤੇ ਪੇਸ਼ੇਵਰ ਢੰਗ ਨਾਲ ਨਜਿੱਠ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਹੱਥ ਆਮ ਨਾਗਰਿਕਾਂ ਲਈ ਮਖਮਲੀ ਦਸਤਾਨਾ ਹੈ ਪਰੰਤੂ ਗ਼ੈਰਸਮਾਜੀ ਤਾਕਤਾਂ ਦੀ ਗਰਦਨ ਨੱਪਣ ਲਈ ਸਟੀਲ ਦਾ ਪੰਜਾ ਹੈ।

ਡੀ.ਆਈ.ਜੀ. ਸਿੱਧੂ ਨੇ ਕਾਲੇ ਦੌਰ ਦੌਰਾਨ ਖ਼ੁਦ ਨੂੰ ਲੱਗੀ ਗੋਲੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਪੁਲਿਸ ਦੀ ਬਹਾਦਰ ਫੋਰਸ ਔਖੇ ਸਮੇਂ 'ਚ ਆਪਣੇ ਸ਼ਹੀਦਾਂ ਦੇ ਨਾਲ ਖੜ੍ਹੀ ਸੀ ਅਤੇ ਅੱਜ ਵੀ ਅਸੀਂ ਉਨ੍ਹਾਂ ਪਰਿਵਾਰਾਂ ਦੇ ਨਾਲ ਖੜ੍ਹੇ ਹਾਂ, ਜਿਨ੍ਹਾਂ ਨੇ ਆਪਣੇ ਪਿਆਰੇ ਜੀਆਂ ਦੀ ਕੁਰਬਾਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀ ਕੁਰਬਾਨੀ ਸਾਡੇ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣੀ ਰਹੇਗੀ। ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਕਰੀਬ 10 ਸਾਲ ਦਹਿਸ਼ਤਗਰਦੀ ਦਾ ਸਾਹਮਣਾ ਕੀਤਾ, ਜਿਸ ਦੌਰਾਨ ਪੁਲਿਸ ਅਫ਼ਸਰਾਂ, ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਮੈਂਬਰਾਂ ਸਮੇਤ ਕੁਲ 1784 ਸ਼ਹੀਦ ਹੋਏ, ਇਨ੍ਹਾਂ ਵਿੱਚ 157 ਸ਼ਹੀਦ ਇਕੱਲੀ ਪਟਿਆਲਾ ਰੇਂਜ ਦੀ ਪੁਲਿਸ ਦੇ ਸਨ।

ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ ਦਾ ਦਿਨ ਉਨ੍ਹਾਂ ਮਹਾਨ 10 ਸ਼ਹੀਦਾਂ ਦੀ ਪਵਿਤਰ ਯਾਦ 'ਚ ਮਨਾਇਆ ਜਾਂਦਾ ਹੈ, ਜਿਹੜੇ 21 ਅਕਤੂਬਰ 1959 ਨੂੰ ਹੌਟ ਸਪਰਿੰਗ ਲਦਾਖ ਵਿਖੇ ਚੀਨ ਦੀ ਫ਼ੌਜ ਵੱਲੋਂ ਸੀ.ਆਰ.ਪੀ.ਐਫ. ਅਤੇ ਇੰਟੈਲੀਜੈਂਸ ਬਿਊਰੋ ਦੀ ਸਾਂਝੀ ਗਸ਼ਤੀ ਟੁਕੜੀ 'ਤੇ ਘਾਤ ਲਗਾ ਕੇ ਹਮਲਾ ਕਰਨ ਕਰਕੇ ਦੇਸ਼ ਦੀ ਰੱਖਿਆ ਕਰਦਿਆ ਸ਼ਹੀਦੀਆਂ ਪਾ ਗਏ ਸਨ। ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਇਸ ਮੌਕੇ ਪੁੱਜੇ ਸ਼ਹੀਦਾਂ ਦੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਕੁਰਬਾਨੀ ਦੀ ਬਦੌਲਤ ਹੀ ਆਜ਼ਾਦ ਫ਼ਿਜ਼ਾ ਅਤੇ ਸ਼ਾਂਤੀ ਦੀ ਬਹਾਲੀ ਹੋਈ ਹੈ, ਜਿਸ ਲਈ ਇਨ੍ਹਾਂ ਸ਼ਹੀਦ ਪਰਿਵਾਰਾਂ ਦਾ ਮੁੱਲ ਮੋੜਿਆ ਨਹੀਂ ਜਾ ਸਕਦਾ।

ਇਸ ਦੌਰਾਨ ਡੀ.ਐਸ.ਪੀ. ਡਾ. ਮਨੋਜ ਗੋਰਸੀ ਦੀ ਅਗਵਾਈ ਹੇਠਲੀ ਪੁਲਿਸ ਟੁਕੜੀ ਨੇ ਸੋਗ ਤੇ ਸਲਾਮੀ ਸ਼ਾਸ਼ਤਰ ਅਤੇ ਦੋ ਮਿੰਟ ਦਾ ਮੌਨ ਧਾਰਨ ਮਗਰੋਂ ਬਿਗਲਰ ਵੱਲੋਂ ਰਿਵਾਲੀ ਦੀ ਧੁਨ ਵਜਾਏ ਜਾਣ ਨਾਲ ਸ਼ਹੀਦਾਂ ਨੂੰ ਸਲਾਮੀ ਦਿੱਤੀ। ਡੀ.ਐਸ.ਪੀ. (ਸਥਾਨਕ) ਨੇਹਾ ਅਗਰਵਾਲ ਨੇ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਲਈ ਦੇਸ਼ ਭਰ ਵਿੱਚ ਸ਼ਹੀਦ ਹੋਣ ਵਾਲੇ ਸਮੂਹ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਤੇ ਜਵਾਨਾਂ ਦੇ ਨਾਮ ਪੜ੍ਹ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਜ਼ਿਲ੍ਹਾ ਪੁਲਿਸ ਵੱਲੋਂ ਸ਼ਹੀਦ ਪਰਿਵਾਰਾਂ ਦਾ ਸਨਮਾਨ ਕਰਨ ਉਪਰੰਤ ਸ਼ਹੀਦ ਪਰਿਵਾਰਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ ਗਈਆਂ।

ਸਮਾਗਮ ਮੌਕੇ ਵਧੀਕ ਸੈਸ਼ਨਜ ਜੱਜ ਅਤੁਲ ਕੰਬੋਜ, ਵਧੀਕ ਕਮਿਸ਼ਨਰ ਇਸ਼ਾ ਸਿੰਗਲ, ਜ਼ਿਲ੍ਹਾ ਅਟਾਰਨੀ ਲੀਗਲ ਅਨਮੋਲਜੀਤ ਸਿੰਘ, ਸਾਬਕਾ ਪੁਲਿਸ ਅਧਿਕਾਰੀ ਪਰਮਜੀਤ ਸਿੰਘ ਗਿੱਲ, ਬਲਕਾਰ ਸਿੰਘ ਸਿੱਧੂ, ਅਮਰਜੀਤ ਸਿੰਘ ਘੁੰਮਣ, ਸੁਖਦੇਵ ਸਿੰਘ ਵਿਰਕ, ਸਮਸ਼ੇਰ ਸਿੰਘ ਬੋਪਾਰਾਏ, ਮਨਜੀਤ ਸਿੰਘ ਬਰਾੜ, ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਪ੍ਰਧਾਨ ਸੁਖਵਿੰਦਰ ਸਿੰਘ, ਐਸ.ਪੀਜ ਹਰਬੰਤ ਕੌਰ, ਜਸਬੀਰ ਸਿੰਘ ਸਿੰਘ, ਰਜੇਸ਼ ਛਿੱਬੜ, ਗੁਰਦੇਵ ਸਿੰਘ ਧਾਲੀਵਾਲ, ਡੀ.ਐਸ.ਪੀਜ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: 65th Police Commemoration Day , Police Commemoration Day , National Police Commemoration Day , Police , Punjab Police , Patiala , DIG Mandeep Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD