Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਪੁਲਿਸ ਮੁਲਾਜ਼ਮਾਂ ਦੀਆਂ ਸ਼ਹਾਦਤਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਡਾ. ਰਵਜੋਤ ਗਰੇਵਾਲ

ਜ਼ਿਲ੍ਹਾ ਪੁਲੀਸ ਮੁਖੀ ਨੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਦੀਆਂ ਮੁਸ਼ਕਲਾਂ ਸੁਣੀਆਂ

65th Police Commemoration Day, Police Commemoration Day, National Police Commemoration Day, Police, Punjab Police, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 21 Oct 2024

Last updated on: Oct 21, 2024, 00:00 IST

ਪੰਜਾਬ ਪੁਲਿਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ, ਜਿਨ੍ਹਾਂ ਨੇ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ। ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਹੈ ਅਤੇ ਪੰਜਾਬ ਪੁਲਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਲਾਈਨ, ਮਹਦੀਆਂ ਵਿਖੇ ਕਰਵਾਏ ਗਏ ਪੁਲੀਸ ਸ਼ਹੀਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਪੁਲੀਸ ਜਵਾਨਾਂ ਨੇ ਜੋ ਕੁਰਬਾਨੀਆਂ ਦਿੱਤੀਆਂ, ਉਹ ਆਪਣੇ ਆਪ ਵਿੱਚ ਬੇਮਿਸਾਲ ਹਨ ਅਤੇ ਸਮੁੱਚੇ ਦੇਸ਼ ਵਾਸੀ ਇਨ੍ਹਾਂ ਸ਼ਹਾਦਤਾਂ ਨੂੰ ਹਮੇਸ਼ਾਂ ਯਾਦ ਰੱਖਣਗੇ। 

ਉਨ੍ਹਾਂ ਨੇ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਅਤੇ ਉਹ ਆਪਣੀਆਂ ਦੁੱਖ ਤਕਲੀਫਾਂ ਬਾਰੇ ਕਿਸੇ ਵੀ ਸਮੇਂ ਆ ਕੇ ਦੱਸ ਸਕਦੇ ਹਨ ਅਤੇ ਉਨ੍ਹਾਂ ਦੀ ਸਮੱਸਿਆ ਦਾ ਫੌਰੀ ਹੱਲ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ।

ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਕਾਇਮ ਰੱਖਣ ਲਈ ਜ਼ਿਲ੍ਹੇ ਦੇ ਪੁਲਿਸ ਕਰਮਚਾਰੀਆਂ ਨੇ ਵੀ ਆਪਣੀਆਂ ਸ਼ਹਾਦਤਾਂ ਦਿੱਤੀਆਂ ਸਨ। ਉਨ੍ਹਾਂ ਨੇ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦਾਂ ਤੋਂ ਸੇਧ ਲੈ ਕੇ ਲੋਕ ਸੇਵਾ ਪ੍ਰਤੀ ਹੋਰ ਵੀ ਵੱਧ ਸਮਰਪਿਤ ਹੋ ਕੇ ਆਪਣੀ ਡਿਊਟੀ ਨਿਭਾਉਣ। 

ਉਨ੍ਹਾਂ ਕਿਹਾ ਕਿ ਪੁਲਿਸ ਅੰਦਰੂਨੀ ਸੁਰੱਖਿਆ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਤਨਦੇਹੀ ਨਾਲ ਨਿਭਾਉਂਦੀ ਰਹੇਗੀ ਤੇ ਪੰਜਾਬ ਪੁਲਿਸ ਹਰ ਮੁਸ਼ਕਿਲ ਦੀ ਘੜੀ ਵਿਚ ਸ਼ਹੀਦ ਪਰਿਵਾਰਾਂ ਨਾਲ ਖੜ੍ਹੀ ਹੈ। ਇਸ ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲੀਸ ਦੀ ਟੁਕੜੀ ਨੇ ਡੀ.ਐੱਸ.ਪੀ. ਖੁਸ਼ਪ੍ਰੀਤ ਸਿੰਘ ਦੀ ਅਗਵਾਈ ਵਿੱਚ ਸਲਾਮੀ ਦਿੱਤੀ ਅਤੇ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। ਇਸ ਮੌਕੇ ਡੀ.ਐੱਸ.ਪੀ. ਨਿਖਿਲ ਗਰਗ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ।

 ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ, ਐਸ.ਪੀ. (ਡੀ) ਰਾਕੇਸ਼ ਯਾਦਵ, ਡੀ.ਐਸ.ਪੀ. ਸ਼੍ਰੀ ਰਮਿੰਦਰ ਸਿੰਘ ਕਾਹਲੋਂ, ਡੀ.ਐਸ.ਪੀ. ਗੁਰਦੀਪ ਸਿੰਘ, ਡੀ.ਐੱਸ.ਪੀ. ਗੁਰਦੀਪ ਸਿੰਘ ਦਿਓਲ, ਡੀ.ਐੱਸ.ਪੀ. ਹਰਤੇਸ਼ ਕੌਸ਼ਿਕ, ਡੀ.ਏ.ਕੁਲਵਿੰਦਰ ਸਿੰਘ ਬਾਜਵਾ, ਤੋਂ ਇਲਾਵਾ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ, ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।

 

Tags: 65th Police Commemoration Day , Police Commemoration Day , National Police Commemoration Day , Police , Punjab Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD