Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੋਗਾ ਵਿਖੇ ਪੁਲਿਸ ਸ਼ਹੀਦੀ ਸ਼ੋਕ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਸੂਬੇ ਵਿੱਚ ਅਮਨ ਅਤੇ ਸ਼ਾਂਤੀ ਦੇ ਮਾਹੌਲ ਲਈ ਪੰਜਾਬ ਪੁਲਿਸ ਦੇ ਸ਼ਹੀਦਾਂ ਦਾ ਵੱਡਾ ਯੋਗਦਾਨ - ਜ਼ਿਲ੍ਹਾ ਪੁਲਿਸ ਮੁਖੀ

Vishesh Sarangal, DC Moga, Deputy Commissioner Moga, Moga, 65th Police Commemoration Day, Police Commemoration Day, National Police Commemoration Day, Police, Punjab Police

Web Admin

Web Admin

5 Dariya News

ਮੋਗਾ , 21 Oct 2024

Last updated on: Oct 21, 2024, 00:00 IST

ਸ਼੍ਰੀ ਅਜੈ ਗਾਂਧੀ, ਜ਼ਿਲ੍ਹਾ ਪੁਲਿਸ ਮੁੱਖੀ ਮੋਗਾ ਨੇ ਕਿਹਾ ਕਿ ਸੂਬਾ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਦੇ ਮਾਹੌਲ ਲਈ ਪੰਜਾਬ ਪੁਲਿਸ ਦੇ ਸ਼ਹੀਦਾਂ ਦਾ ਸਭ ਤੋਂ ਵੱਡਾ ਵੱਡਾ ਯੋਗਦਾਨ ਹੈ। ਯੋਗਦਾਨ ਪਾਉਣ ਵਾਲੇ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ। ਇਹਨਾਂ ਦੀਆਂ ਕੁਰਬਾਨੀਆਂ ਨੂੰ ਜਾਇਆ ਨਹੀਂ ਜਾਣ ਦਿੱਤਾ ਜਾਵੇਗਾ। ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। 

ਉਹਨਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇੱਕ ਮੁੱਠ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰੀਏ। ਸ਼੍ਰੀ ਅਜੈ ਗਾਂਧੀ, ਅੱਜ ਸਥਾਨਕ ਪੁਲਿਸ ਲਾਈਨ ਵਿਖੇ ਆਯੋਜਿਤ ਪੁਲਿਸ ਸ਼ਹੀਦੀ ਸ਼ੋਕ ਦਿਵਸ ਮੌਕੇ ਵੱਖ-ਵੱਖ ਹਮਲਿਆਂ ਵਿੱਚ ਦੇਸ਼ ਭਰ ਦੇ ਵੱਖ ਵੱਖ ਸੂਬਿਆਂ ਵਿਚ ਪੁਲਿਸ ਅਤੇ ਦੂਸਰੀਆਂ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਹੋਏ ਜਵਾਨਾਂ ਅਤੇ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਅਡੈਸ਼ੀਨਲ ਸ਼ੈਸ਼ਨ ਜੱਜ ਸ੍ਰੀ ਸੰਜੀਵ ਕੁੰਦੀ, ਕਪਤਾਨ ਪੁਲਿਸ ਹੈਡਕੁਆਰਟਰ, ਕਪਤਾਨ ਪੁਲਿਸ ਇੰਨਵੈਸਟੀਗੇਸ਼ਨ, ਸਮੂਹ ਡੀ.ਐਸ.ਪੀਜ਼, ਸਮੂਹ ਐਸ.ਐਚ.ਓਜ਼, ਐਨ.ਜੀ.ਓਜ਼ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਬਰਾਂ ਵੱਲੋ ਸ਼ਹੀਦਾਂ ਦੀਆਂ ਫੋਟੋਆਂ ਤੇ ਫੁੱਲਮਾਲਾਵਾਂ ਭੇਂਟ ਕੀਤੀਆਂ।

ਸ਼੍ਰੀ ਰਮਨਦੀਪ ਸਿੰਘ ਉਪ ਕਪਤਾਨ ਪੁਲਿਸ ਧਰਮਕੋਟ ਵੱਲੋਂ ਪੁਲਿਸ ਦੀ ਟੁਕੜੀ ਸਮੇਤ ਸ਼ਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ 2 ਮਿੰਟ ਦਾ ਮੋਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।  ਸ਼੍ਰੀ ਦਲਬੀਰ ਸਿੰਘ ਉਪ ਕਪਤਾਨ ਪੁਲਿਸ ਸਬ-ਡਵੀਜਨ ਬਾਘਾ-ਪੁਰਾਣਾ ਵੱਲੋਂ ਪਿਛਲੇ ਇੱਕ ਸਾਲ ਦੇ ਦੌਰਾਨ ਦੇਸ਼ ਭਰ ਵਿੱਚ ਸ਼ਹੀਦ ਹੋਏ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੇ ਅਧਿਕਾਰੀਆਂ/ਕਰਮਚਾਰੀਆਂ ਦਾ ਨਾਮ ਪੜਕੇ ਉਹਨਾਂ ਨੂੰ ਯਾਦ ਕੀਤਾ ਗਿਆ।

ਸ਼੍ਰੀ ਅਜੈ ਗਾਂਧੀ ਨੇ ਕਿਹਾ ਕਿ ਅੱਜ ਦਾ ਸ਼ਹੀਦੀ ਯਾਦਗਾਰੀ ਦਿਵਸ ਉਹਨਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ, 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ। ਉਹਨਾਂ ਦੱਸਿਆ ਕਿ ਚੀਨ ਦੀ ਫੌਜ ਵੱਲੋ ਸਾਡੀ ਧਰਤੀ 'ਤੇ ਪੈਟਰੋਲਿੰਗ ਕਰ ਰਹੇ 20 ਜਵਾਨਾਂ 'ਤੇ ਅਚਾਨਕ ਹਮਲਾ ਕਰ ਦਿੱਤਾ ਗਿਆ ਸੀ, ਜਿੰਨ੍ਹਾਂ ਵਿੱਚੋਂ ਡੀ.ਐਸ.ਪੀ ਸਮੇਤ 10 ਜਵਾਨ ਸ਼ਹੀਦ ਹੋ ਗਏ ਸਨ ਅਤੇ ਬਾਕੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ। 

ਉਹਨਾ ਕਿਹਾ ਕਿ 21 ਅਕਤੂਬਰ, 1960 ਤੋਂ ਲਗਾਤਾਰ ਦੇਸ਼ ਭਰ ਵਿਚ ਇਹਨਾਂ ਮਹਾਨ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ ਤਾਂ ਜੋ ਪੁਲਿਸ ਦੇ ਜਵਾਨ ਅਤੇ ਲੋਕ ਇਹਨਾਂ ਸ਼ਹੀਦਾਂ ਦੀਆਂ ਜੀਵਨੀਆਂ ਤੋ ਪ੍ਰੇਰਨਾ ਲੈ ਸਕਣ।

ਐਸ ਐਸ ਪੀ ਨੇ ਕਿਹਾ ਕਿ ਅੱਤਵਾਦ ਦੌਰਾਨ ਮੋਗਾ ਪੁਲਿਸ ਦੇ 39 ਜਵਾਨ ਸ਼ਹੀਦ ਹੋਏ ਸਨ, ਜਿੰਨਾਂ ਦੇ ਪਰਿਵਾਰ ਮੋਗਾ ਵਿਖੇ ਰਹਿ ਰਹੇ ਹਨ, ਜ਼ਿਲ੍ਹਾ ਪੁਲਿਸ ਹਮੇਸ਼ਾਂ ਉਹਨਾਂ ਨਾਲ ਖੜ੍ਹੀ ਹੈ। ਇਹਨਾਂ ਪਰਿਵਾਰਾਂ ਨੂੰ ਪੇਸ਼ ਆਉਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾਂਦੀਆਂ ਹਨ।ਉਹਨਾਂ ਇਹਨਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਮੋਗਾ ਪੁਲਿਸ ਵੱਲੋ ਹਰ ਕਦਮ 'ਤੇ ਉਹਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। 

ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਮੋਗਾ ਪੁਲਿਸ ਹਮੇਸ਼ਾਂ ਤਤਪਰ ਹੈ। ਇਸ ਉਪਰੰਤ ਜ਼ਿਲ੍ਹਾ ਪੁਲਿਸ ਮੁੱਖੀ ਤੋਂ ਇਲਾਵਾ ਸਾਰੇ ਪੁਲਿਸ ਅਫ਼ਸਰਾਂ, ਐਸ.ਐਚ.ਓਜ਼, ਜਵਾਨਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਤਿਆਰ ਕੀਤੇ ਸ਼ਹੀਦੀ ਸਮਾਰਕ 'ਤੇ ਫੁੱਲ ਮਲਾਵਾਂ ਭੇਟ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ। 

ਇਸ ਮੌਕੇ ਸ਼ਹੀਦ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਸਮਾਰੋਹ ਦਾ ਸਟੇਜ ਸੰਚਾਲਨ ਸ਼੍ਰੀ ਐਸ.ਕੇ. ਬਾਂਸਲ ਵੱਲੋਂ ਨਿਭਾਇਆਗਿਆ।

 

Tags: Vishesh Sarangal , DC Moga , Deputy Commissioner Moga , Moga , 65th Police Commemoration Day , Police Commemoration Day , National Police Commemoration Day , Police , Punjab Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD