Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿੱਖਿਆ ਤੇ ਸਿਹਤ ਦੀ ਕ੍ਰਾਂਤੀ ਨਾਲ ਪੰਜਾਬ ਦਾ ਭਵਿੱਖ ਬਣੇਗਾ ਸੁਰੱਖਿਅਤ : ਡਾ. ਰਵਜੋਤ ਸਿੰਘ

ਕੈਬਨਿਟ ਮੰਤਰੀ ਨੇ ਨਵਾਂਸ਼ਹਿਰ ਅਤੇ ਜਾਡਲਾ ਵਿਖੇ ਮਾਪੇ-ਅਧਿਆਪਕ ਮਿਲਣੀ ਵਿਚ ਕੀਤੀ ਸ਼ਿਰਕਤ

Dr. Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government

5 Dariya News

5 Dariya News

5 Dariya News

ਨਵਾਂਸ਼ਹਿਰ , 22 Oct 2024

Last updated on: Oct 22, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ, ਕਿਉਂਕਿ ਸਿੱਖਿਆ ਤੇ ਸਿਹਤ ਦੀ ਕ੍ਰਾਂਤੀ ਨਾਲ ਹੀ ਪੰਜਾਬ ਦਾ ਭਵਿੱਖ ਸੁਰੱਖਿਅਤ ਬਣ ਸਕਦਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਕੂਲ ਆਫ ਐਮੀਨੈਂਸ ਨਵਾਂਸ਼ਹਿਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਜਾਡਲਾ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਦੌਰਾਨ ਕੀਤਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਵਿਚ ਜਿਥੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਗਈ ਹੈ, ਉਥੇ ਸਿਹਤ ਦੇ ਖੇਤਰ ਵਿਚ ਵੀ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਗਈਆਂ ਹਨ।  ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਰਕਾਰ ਵੱਲੋਂ ਅੱਜ ਤੀਜੀ ਮਾਪੇ-ਅਧਿਆਪਕ ਮਿਲਣੀ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਕਰਵਾਈ ਗਈ ਹੈ। 

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਜਿਹੇ ਉਪਰਾਲੇ ਪ੍ਰਾਈਵੇਟ ਸਕੂਲਾਂ ਵਿਚ ਹੀ ਹੁੰਦੇ ਸਨ, ਪਰੰਤੂ ਹੁਣ ਸਰਕਾਰੀ ਸਕੂਲਾਂ ਵਿਚ ਵੀ ਇਨ੍ਹਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ-ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾ ਸਕਦੇ ਹਨ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦੌਰਾਨ ਸਤੰਬਰ ਮਹੀਨੇ ਵਿਚ ਲਏ ਗਏ ਪੇਪਰਾਂ ਦਾ ਨਤੀਜਾ ਵੀ ਮਾਪਿਆਂ ਨਾਲ ਸਾਂਝਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਅਧਿਆਪਕ ਤੇ ਮਾਪੇ ਬੱਚਿਆਂ ਦੀ ਫੀਡਬੈਕ ਇਕ-ਦੂਜੇ ਨਾਲ ਸਾਂਝੀ ਕਰ ਰਹੇ ਹਨ ਕਿ ਬੱਚਾ ਸਕੂਲ ਵਿਚ ਕੀ ਕਰਦਾ ਹੈ ਜਾਂ ਸਕੂਲ ਤੋਂ ਬਾਅਦ ਬੱਚੇ ਦੀ ਕੀ ਗਤੀਵਿਧੀ ਰਹਿੰਦੀ ਹੈ, ਇਹ ਅਧਿਆਪਕਾਂ ਨੂੰ ਵੀ ਪਤਾ ਹੋਣਾ ਚਾਹੀਦਾ ਹੈ ਅਤੇ ਸਕੂਲਾਂ ਦੇ ਜਿਹੜੇ ਪ੍ਰਬੰਧ ਹਨ ਉਨ੍ਹਾਂ ਬਾਰੇ ਵੀ ਮਾਪਿਆਂ ਨੂੰ ਪਤਾ ਹੋਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਇਸ ਦੌਰਾਨ ਮਾਪੇ ਆਪਣੇ ਬੱਚੇ ਦੇ ਭਵਿੱਖ ਬਾਰੇ ਸੁਝਾਅ ਵੀ ਦੇ ਰਹੇ ਹਨ ਤੇ ਜੇ ਕੋਈ ਸ਼ਿਕਵੇ-ਸ਼ਿਕਾਇਤਾਂ ਹਨ, ਉਹ ਵੀ ਸਾਂਝੇ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਵਿਚ ਅੱਜ ਪੰਜਾਬ ਦੇ 20 ਹਜ਼ਾਰ ਸਰਕਾਰੀ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਹੈ, ਜਿਸ ਵਿਚ 20 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਖ਼ੁਦ ਨੰਗਲ ਵਿਖੇ ਇਸ ਮਿਲਣੀ ਵਿਚ ਸ਼ਾਮਿਲ ਹੋਏ ਹਨ।

ਇਸ ਮੌਕੇ ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ ਬੱਲੂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ, ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਗੁਰਵਿੰਦਰ ਸਿੰਘ ਪਾਬਲਾ, ਸਰਪੰਚ ਜਾਡਲਾ ਪੁਨੀਤ ਰਾਣਾ, ਪ੍ਰਿੰਸੀਪਲ ਸਰਬਜੀਤ ਸਿੰਘ, ਪ੍ਰਿੰਸੀਪਲ ਡਾ. ਬਲਜੀਤ ਕੌਰ ਤੋਂ ਇਲਾਵਾ ਦੋਵਾਂ ਸਕੂਲਾਂ ਦਾ ਸਟਾਫ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

 

Tags: Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Mega Parent Teacher Meet , Mega PTM , School of Eminence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD