Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੀ ਜੀ ਸੀ ਝੰਜੇੜੀ ਕੈਂਪਸ ਦਾ ਸਾਵਿਸਕਰ 2024 ਬੈਨਰ ਹੇਠ ਦੋ ਦਿਨਾਂ ਰਾਜ ਪੱਧਰੀ ਟੈੱਕ ਫੈਸਟ ਦੀ ਸ਼ੁਰੂਆਤ

ਉੱਤਰੀ ਭਾਰਤ ਦੇ ਵੱਖ ਵੱਖ ਕਾਲਜਾਂ ਯੂਨੀਵਰਸਿਟੀਆਂ ਦੇ ਨੌਂ ਹਜ਼ਾਰ ਦੇ ਕਰੀਬ ਵਿਦਿਆਰਥੀਆਂ ਲੈ ਰਹੇ ਹਿੱਸਾ

Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab, CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus

Web Admin

Web Admin

5 Dariya News

ਮੋਹਾਲੀ , 22 Oct 2024

Last updated on: Oct 22, 2024, 00:00 IST

ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਝੰਜੇੜੀ ਕੈਂਪਸ ਵੱਲੋਂ ਹਰ ਸਾਲ ਕਰਵਾਇਆਂ ਜਾਣ ਵਾਲੀ  ਸੂਬਾ ਪੱਧਰੀ ਟੈੱਕ ਫੈਸਟ ਉੱਤਰੀ ਭਾਰਤ ਦੇ ਦੂਜੇ ਰਾਜਾਂ ਦਾ ਵੀ ਬੇਹੱਦ ਪਸੰਦੀਦਾ ਫੈਸਟ ਬਣਦਾ ਜਾ ਰਿਹਾ ਹੈ। ਇਸ ਸਾਲ ਕਰਵਾਏ ਜਾ ਰਹੇ ਦੋ ਦਿਨਾਂ ਰਾਜ ਪੱਧਰੀ ਟੈੱਕ ਫੈਸਟ ਦਾ ਪਹਿਲਾਂ ਦਿਨ ਤਕਨੀਕਾਂ ਦੇ ਨਾਮ ਰਿਹਾ। ਜਿਸ ਵਿਚ ਪੰਜਾਬ,ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ  ਅੱਸੀ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਟੀਮਾਂ ਦੇ ਨੌਂ ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲੈਦੇ ਹੋਏ ਆਪਣੀ ਪ੍ਰਤਿਭਾ ਦੇ ਰੰਗ ਵਿਖਾਏ। 

ਕੁੱਲ ਅਠਾਈ ਈਵੈਂਟ ਦੇ ਇਸ ਬੇਜੋੜ ਟੈੱਕ ਫੈਸਟ ਨੂੰ ਤਕਨੀਕੀ, ਅਤੇ ਗੈਰ ਤਕਨੀਕੀ ਵਿਚ ਵੰਡਿਆਂ ਗਿਆ । ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਕੈਬਿਨੇਟ ਮੰਤਰੀ ਤਰੁਨ ਪ੍ਰੀਤ ਸਿੰਘ ਸੌਂਦ ਸਨ। ਇਸ ਦੌਰਾਨ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਫੈਸੱਟ ਨੂੰ ਨਵੀਆਂ ਉਚਾਈਆਂ ਦੇ ਦਿੱਤੀਆਂ। ਵਿਦਿਆਰਥੀਆਂ ਨੇ ਆਪਣੀ ਬਿਹਤਰੀਨ ਸੂਝ ਬੂਝ ਰਾਹੀਂ ਬਣਾਏ  ਸਾਇੰਸ ਅਤੇ ਤਕਨਾਲੋਜੀ ਮਾਡਲਾਂ ਅਤੇ ਮਸ਼ੀਨਾਂ ਦਾ ਪ੍ਰਦਰਸ਼ਨ ਕੀਤਾ। 

ਇਸ ਦੇ ਇਲਾਵਾ ਸਟੇਜ ਤੇ ਵੀ ਵਿਦਿਆਰਥੀਆਂ ਨੇ ਆਪਣੀ ਕਲਾ ਰੰਗ ਬਿਖੇਰੇ ।ਪੰਜਾਬ ਦੇ ਵੱਖ ਵੱਖ ਸਕੂਲਾਂ ਤੋਂ ਆਏ  ਵਿਦਿਆਰਥੀਆਂ ਨੇ ਵੀ ਟੈਕਨਾਲੋਜੀ ਦੇ ਬਿਹਤਰੀਨ ਕ੍ਰਿਸ਼ਮੇ ਵਿਖਾਏ । ਸਮਾਗਮ ਵਿਚ ਖਿੱਚ ਦਾ ਕੇਂਦਰ ਅਸ਼ੋਕ ਲੇਲੈਂਡ ਬੱਸ ਫ਼ਾਰ ਟੈਕਨੀਕਲ ਸਕਿੱਲ ਡਿਵੈਲਪਮੈਂਟ ਰਹੀ। ਜਿਸ ਦਾ ਉਦਘਾਟਨ ਮਾਣਯੋਗ ਮੁੱਖ ਮਹਿਮਾਨ ਤਰੁਨ ਪ੍ਰੀਤ ਸਿੰਘ ਸੌਂਦ ਵੱਲੋਂ ਕੀਤਾ ਗਿਆ। ਇਸ ਬੱਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਐਮ ਡੀ ਅਰਸ਼ ਧਾਲੀਵਾਲ ਨੇ ਦੱਸਿਆਂ ਕਿ ਇਹ ਮਹੱਤਵਪੂਰਨ ਪਹਿਲਕਦਮੀ ਵਿਦਿਆਰਥੀਆਂ ਨੂੰ ਉਦਯੋਗ-ਸੰਬੰਧਿਤ ਹੁਨਰਾਂ ਨਾਲ ਸਸ਼ਕਤ ਕਰਨ ਲਈ ਤਿਆਰ ਕੀਤੀ ਗਈ ਹੈ।

ਅਸ਼ੋਕ ਲੇਲੈਂਡ ਬੱਸ, ਇੱਕ ਮੋਬਾਈਲ ਸਿਖਲਾਈ ਸਹੂਲਤ ਵਜੋਂ ਸੇਵਾ ਕਰੇਗੀ। ਜੋ ਕਿ ਆਸ ਪਾਸ ਦੇ ਪਿੰਡਾਂ ਵਿਚ ਜਾ ਕੇ ਨੌਜਵਾਨਾਂ ਨੂੰ ਬਿਹਤਰੀਨ ਨੌਕਰੀ ਦੇ ਮੌਕਿਆਂ ਲਈ ਉਨ੍ਹਾਂ ਦੇ ਹੁਨਰ ਦਾ ਵਿਕਾਸ ਕਰੇਗੀ। ਸਾਵਿਸਕਰ 2024 ਨੂੰ ਤਿੰਨ ਵੱਖ-ਵੱਖ ਸ਼੍ਰੇਣੀਆਂ ਤਕਨੀਕੀ, ਗੈਰ-ਤਕਨੀਕੀ ਅਤੇ ਸਭਿਆਚਾਰਕ  ਵਿਚ ਵੰਡਿਆਂ ਗਿਆ। 

ਤਕਨੀਕੀ ਮੁਕਾਬਲਿਆਂ ਵਿਚ ਕੋਡਿੰਗ, ਹੈਕਾਥਨ, ਰੋਬੋਟਿਕਸ ਡਿਸਪਲੇ, ਅਤੇ ਡਿਜੀਟਲ ਨਵੀਨਤਾਵਾਂ ਸ਼ਾਮਿਲ ਸਨ।ਜਦ ਕਿ ਗੈਰ-ਤਕਨੀਕੀ ਹਿੱਸੇ ਵਿਚ, ਸਿਰਜਣਾਤਮਿਕ ਚਤੁਰਾਈ ਅਤੇ ਰਣਨੀਤਕ ਪ੍ਰਤਿਭਾ ਵੇਖਣ ਨੂੰ ਮਿਲੀ । ਜਦ ਕਿ ਸਭਿਆਚਾਰਕ ਸ਼੍ਰੇਣੀ ਵਿਚ ਵੱਖ ਵੱਖ ਰਾਜਾਂ ਤੋਂ ਵਿਦਿਆਰਥੀਆਂ ਦੇ ਬਿਹਤਰੀਨ ਲੋਕ ਨਾਚ ਸਮੇਤ ਭਾਰਤ ਦੀ ਅਮੀਰ ਵਿਰਾਸਤ ਵੇਖਣ ਨੂੰ ਮਿਲੀ।

ਮੁਖ ਮਹਿਮਾਨ ਤਰੁਨ ਪ੍ਰੀਤ ਸਿੰਘ ਸੌਂਦ ਨੇ ਵਿਦਿਆਰਥੀਆਂ  ਵੱਲੋਂ  ਪੇਸ਼ ਕੀਤੇ ਮਾਡਲਾਂ ਦੀ  ਤਾਰੀਫ਼ ਕਰਦੇ ਹੋਏ ਝੰਜੇੜੀ ਕੈਂਪਸ  ਵੱਲੋਂ ਉੱਤਰੀ ਭਾਰਤ ਵਿਚ ਦਿਤੀ ਜਾ ਰਹੀ ਮਿਆਰੀ ਸਿੱਖਿਆਂ ਦੀ ਤਾਰੀਫ਼ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੌਜਵਾਨ ਐਮ ਡੀ ਅਰਸ਼ ਧਾਲੀਵਾਲ ਦੀ ਦੂਰਅੰਦੇਸ਼ੀ ਸੋਚ ਸਦਕਾ ਸ਼ੁਰੂ ਕੀਤੀ ਬੱਸ ਫ਼ਾਰ ਟੈਕਨੀਕਲ ਸਕਿੱਲ ਡਿਵੈਲਪਮੈਂਟ ਜਿਹੇ ਸਮਾਜਿਕ ਉਪਰਾਲੇ ਦੀ ਤਾਰੀਫ਼ ਕਰਦੇ ਹੋਏ ਉਨ੍ਹਾਂ ਨੂੰ ਸ਼ੁਭਇਛਾਵਾਂ ਦਿੱਤੀਆਂ।

 

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab , CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD