Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ : ਕੁਲਦੀਪ ਸਿੰਘ ਧਾਲੀਵਾਲ

ਕਿਹਾ, ਇਹ ਉਪਰਾਲਾ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਵਿੱਚ ਸਹਾਈ ਸਿੱਧ ਹੋਵੇਗਾ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

5 Dariya News

5 Dariya News

5 Dariya News

ਐਸ.ਏ.ਐਸ ਨਗਰ (ਮੁਹਾਲੀ) , 22 Oct 2024

Last updated on: Oct 22, 2024, 00:00 IST

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ ਹੈ ਅਤੇ ਇਹ ਉਪਰਾਲਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਅਤੇ ਉਨ੍ਹਾਂ ਦੇ ਬਹੁਪੱਖੀ ਵਿਕਾਸ ਵਿੱਚ ਸਹਾਈ ਸਿੱਧ ਹੋਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਕੂਲ ਆਫ ਐਮੀਨੈਂਸ 3ਬੀ-1 ਐਸ.ਏ.ਐਸ ਨਗਰ (ਮੁਹਾਲੀ) ਵਿਖੇ ਹੋਈ ਤੀਜੀ ਮੈਗਾ ਮਾਪੇ-ਅਧਿਆਪਕ ਮਿਲਣੀ ਮੌਕੇ ਸ਼ਮੂਲੀਅਤ ਕਰਨ ਮੌਕੇ ਕੀਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮਿਲਣੀ ਦਾ ਉਦੇਸ਼ ਸਮੂਹ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਚਾਰ ਚਰਚਾ ਕਰਨ ਅਤੇ ਮਾਪਿਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚਕਾਰ ਬਿਹਤਰ ਤਾਲਮੇਲ ਬਣਾਉਣ ਦੇ ਨਾਲ ਨਾਲ ਸਥਾਨਕ ਭਾਈਚਾਰੇ, ਸਥਾਨਕ ਸਰਕਾਰ ਦੇ ਨੁਮਾਇੰਦਿਆਂ, ਪੰਚਾਇਤਾਂ ਦੇ ਮੈਂਬਰਾਂ ਆਦਿ ਦਾ ਸਕੂਲਾਂ ਦੇ ਬਹੁਪੱਖੀ ਵਿਕਾਸ ਵਿੱਚ ਯੋਗਦਾਨ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨਾਲ ਬਿਹਤਰ ਤਾਲਮੇਲ ਬਣਾਉਣਾ ਹੈ।

ਸ. ਧਾਲੀਵਾਲ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਸਿੱਖਿਆ ਪ੍ਰਬੰਧ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਊਨ੍ਹਾਂ ਕਿਹਾ ਕਿ ਮੈਗਾ ਪੀ.ਟੀ.ਐਮ ਮੀਟ (ਅਧਿਆਪਕ-ਮਾਪੇ ਮਿਲਣੀ) ਇਸੇ ਲੜੀ ਦਾ ਇੱਕ ਹਿੱਸਾ ਹੈ, ਕਿਉਂਕਿ ਇਸ ਮੌਕੇ ਮਾਪਿਆਂ ਨੂੰ ਸਿੱਖਿਆ ਪ੍ਰਣਾਲੀ ਜਾਣਨ ਅਤੇ ਸੁਝਾਅ ਦੇਣ ਦਾ ਵਿਸ਼ੇਸ਼ ਮੌਕਾ ਦਿੱਤਾ ਜਾ ਰਿਹਾ ਹੈ। 

ਇਸ ਦੌਰਾਨ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਮੌਜੂਦਾ ਕਾਰਗੁਜ਼ਾਰੀ ਬਾਰੇ ਜਾਣਨ ਅਤੇ ਅਧਿਆਪਕਾਂ ਦੇ ਸੁਝਾਵਾਂ ਬਾਰੇ ਜਾਣਕਾਰੀ ਲੈਣ ਦਾ ਮੌਕਾ ਮਿਲਿਆ ਹੈ। ਸ ਧਾਲੀਵਾਲ ਨੇ ਕਿਹਾ ਕਿ ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਪੰਜਾਬ ਸਰਕਾਰ ਦੇ ਉਪਰਾਲਿਆਂ ਨੂੰ ਜਬਰਦਸਤ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਵਿੱਚ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਦੇ ਮਾਪਿਆਂ ਦੀ 100 ਪ੍ਰਤੀਸ਼ਤ ਸ਼ਮੂਲੀਅਤ ਰਹੀ ਹੈ। 

ਉਨ੍ਹਾਂ ਕਿਹਾ ਕਿ ਇਸ ਮੌਕੇ ਸਕੂਲਾਂ ਦੇ ਬਹੁਪੱਖੀ ਵਿਕਾਸ ਵਿੱਚ ਯੋਗਦਾਨ ਪਾਉਣ ਦੇ ਇੱਛੁਕ ਮਾਪਿਆਂ ਅਤੇ ਪੁਰਾਣੇ ਵਿਦਿਆਰਥੀਆਂ ਨੂੰ ਵੀ ਉਤਸਾਹਿਤ ਕੀਤਾ ਗਿਆ ਹੈ। ਇਸ ਮਾਪੇ ਅਧਿਆਪਕ ਮਿਲਣੀ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ ਸਾਂਝੀ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰੀਰਕ, ਮਾਨਸਿਕ, ਭਾਵਨਾਤਮਕ ਅਤੇ ਸਮਾਜਕ ਵਿਕਾਸ ਬਾਰੇ ਚਰਚਾ, ਆਉਣ ਵਾਲੀਆਂ ਘਰੇਲੂ ਅਤੇ ਸਲਾਨਾ ਪ੍ਰੀਖਿਆਵਾਂ ਲਈ ਘਰ ਅਤੇ ਸਕੂਲ ਵਿੱਚ ਬਿਹਤਰ ਮਾਹੌਲ ਦੀ ਸਿਰਜਣਾ ਅਤੇ ਤਾਲਮੇਲ ਬਾਰੇ ਗੱਲਬਾਤ ਕੀਤੀ ਗਈ। 

ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਪ੍ਰਦਰਸ਼ਨੀਆਂ, ਪੇਟਿੰਗਜ਼ ਆਦਿ ਦਾ ਨਿਰੀਖਣ ਵੀ ਕੀਤਾ ਅਤੇ ਵਿਦਿਆਰਥੀਆਂ ਨੂੰ ਉਤਸਾਹਿਤ ਵੀ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਡਾ. ਗਿੰਨੀ ਦੁੱਗਲ, ਸਕੂਲ ਪ੍ਰਿੰਸੀਪਲ ਸ. ਸ਼ਲਿੰਦਰ ਸਿੰਘ ਅਤੇ ਸਮੂਹ ਸਟਾਫ, ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Mega Parent Teacher Meet , Mega PTM , School of Eminence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD