Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰਮੀਤ ਸਿੰਘ ਖੁੱਡੀਆਂ ਨੇ ਵਿਦਿਆਰਥੀਆਂ ਨੂੰ ਪੰਜਾਬ ਵਿੱਚ ਰਹਿ ਕੇ ਆਪਣਾ ਭਵਿੱਖ ਬਣਾਉਣ ਲਈ ਕੀਤਾ ਉਤਸ਼ਾਹਿਤ; ਅਧਿਆਪਕਾਂ ਤੋਂ ਮੰਗਿਆ ਸਹਿਯੋਗ

ਖੇਤੀ ਮੰਤਰੀ ਨੇ ਸੂਬੇ ‘ਚੋਂ ਨੌਜਵਾਨਾਂ ਦੇ ਪਰਵਾਸ ਨੂੰ ਮੋੜਾ ਪਾਉਣ ਲਈ ਅਧਿਆਪਕਾਂ ਨੂੰ ਭੂਮਿਕਾ ਨਿਭਾਉਣ ਲਈ ਕੀਤਾ ਪ੍ਰੇਰਿਤ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਐਸ ਏ ਐਸ ਨਗਰ , 22 Oct 2024

Last updated on: Oct 22, 2024, 00:00 IST

ਸੂਬੇ ‘ਚੋਂ ਨੌਜਵਾਨਾਂ ਦੇ ਪਰਵਾਸ ਨੂੰ ਮੋੜਾ ਪਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਆਪਣੀ ਸੈਕੰਡਰੀ ਸਿੱਖਿਆ ਪੂਰੀ ਕਰਨ ਤੋਂ ਬਾਅਦ ਵਿਦੇਸ਼ ਜਾਣ ਦੀ ਬਜਾਏ ਸੂਬੇ ਵਿੱਚ ਹੀ ਰਹਿ ਕੇ ਆਪਣਾ ਭਵਿੱਖ ਬਣਾਉਣ ਲਈ ਪ੍ਰੇਰਿਤ ਕਰਨ।

ਬੀਤੇ ਢਾਈ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਦਿੱਤੀਆਂ 46,000 ਸਰਕਾਰੀ ਨੌਕਰੀਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਕੋਲ ਆਪਣੇ ਨੌਜਵਾਨਾਂ ਨੂੰ ਦੇਣ ਲਈ ਬਹੁਤ ਕੁਝ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਰਹਿ ਕੇ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਮਿਆਰੀ ਸਿੱਖਿਆ ਅਤੇ ਰੋਜ਼ਗਾਰ ਦੇ ਵੱਖ-ਵੱਖ ਮੌਕਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਉਤਸ਼ਾਹਿਤ ਕੀਤਾ।

ਇਹ ਗੱਲ ਖੇਤੀਬਾੜੀ ਮੰਤਰੀ ਨੇ ਮੰਗਲਵਾਰ ਨੂੰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਮਜਾਤੜੀ ਵਿਖੇ ਸ.ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ ਗਈ ਤੀਜੀ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਵਿੱਚ ਸ਼ਿਰਕਤ ਕਰਦਿਆਂ ਕਹੀ। ਸ. ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਗਿੰਨੀ ਦੁੱਗਲ ਵੀ ਮੌਜੂਦ ਸਨ, ਨੇ ਸਕੂਲ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕਰਦਿਆਂ ਸਕੂਲ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਿੱਖਿਆ ਬਾਰੇ ਫੀਡਬੈਕ ਲਈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸਰਕਾਰ ਨੇ 500 ਤੋਂ ਵੱਧ ਅਧਿਆਪਕਾਂ ਨੂੰ ਆਪਣੇ ਹੁਨਰ ਅਤੇ ਤਜਰਬੇ ਨੂੰ ਹੋਰ ਨਿਖ਼ਾਰਨ ਲਈ ਟ੍ਰੇਨਿੰਗ ਵਾਸਤੇ ਸਿੰਗਾਪੁਰ, ਫਿਨਲੈਂਡ ਅਤੇ ਆਈ.ਆਈ.ਐਮਜ਼ ਵਿਖੇ ਭੇਜਿਆ ਹੈ ਤਾਂ ਜੋ ਉਹ ਉਥੋਂ ਦੇ ਸਿੱਖਿਆਂ ਢਾਂਚੇ ਬਾਰੇ ਜਾਣ ਕੇ ਸੂਬੇ ਦੇ ਵਿਦਿਆਰਥੀਆਂ ਨੂੰ ਵੀ ਉਸੇ ਤਰਜ਼ ‘ਤੇ ਹੀ ਮਿਆਰੀ ਸਿੱਖਿਆ ਪ੍ਰਦਾਨ ਕਰ ਸਕਣ।

ਉਨ੍ਹਾਂ ਨੇ ਪੰਜਾਬ ਵਿੱਚ ਉਪਲਬਧ ਵੱਖ-ਵੱਖ ਮੌਕਿਆਂ ਨੂੰ ਉਜਾਗਰ ਕਰਦਿਆਂ ਵਿਦਿਆਰਥੀਆਂ ਨੂੰ  ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮੈਗਾ ਪੀ.ਟੀ.ਐਮ. ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿਲੱਖਣ ਪਹਿਲਕਦਮੀ ਹੈ ਜਿਸਦਾ ਉਦੇਸ਼ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣਾ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਮਾਪਿਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ।

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਵੱਡੇ ਟੀਚਿਆਂ ਦੀ ਪ੍ਰਾਪਤੀ ਵਾਸਤੇ ਤਿਆਰ ਕਰਨ ਲਈ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਰਮਿੰਦਰ ਕੌਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੀ ਮਿਹਨਤ ਅਤੇ ਲਗਨ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਕੂਲ ਦਾ ਦੌਰਾ ਕਰਨ ਦੇ ਨਾਲ-ਨਾਲ ਸਕੂਲ ਦੇ ਬੁਨਿਆਦੀ ਢਾਂਚੇ ਅਤੇ ਸਾਫ਼-ਸਫ਼ਾਈ ਦਾ ਨਿਰੀਖਣ ਵੀ ਕੀਤਾ |

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Mega Parent Teacher Meet , Mega PTM , School of Eminence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD