Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਤੇ ਮਹਿਲਾਂ ਵਿਖੇ ਮੈਗਾ ਪੀਟੀਐਮ ਵਿੱਚ ਸ਼ਿਰਕਤ

ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿਚਾਲੇ ਸਾਂਝ ਨੂੰ ਮਜਬੂਤ ਕਰਨ ਵਿੱਚ ਲਾਹੇਵੰਦ ਬਣ ਰਹੀ ਹੈ ਮੈਗਾ ਪੀਟੀਐਮ - ਹਰਪਾਲ ਸਿੰਘ ਚੀਮਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

5 Dariya News

5 Dariya News

5 Dariya News

ਦਿੜ੍ਹਬਾ , 22 Oct 2024

Last updated on: Oct 22, 2024, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਾਮਰੇਡ ਭੀਮ ਸਿੰਘ ਸਕੂਲ ਆਫ਼ ਐਮੀਨੈਂਸ ਦਿੜ੍ਹਬਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਮੈਗਾ ਪੀਟੀਐਮ ਮੌਕੇ ਵਿਦਿਆਰਥੀਆਂ ਨੂੰ ਜਿੰਦਗੀ ਵਿੱਚ ਵੱਡੀਆਂ ਪ੍ਰਾਪਤੀਆਂ ਦਰਜ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਦੇ ਪੱਧਰ ਨੂੰ ਬੁਲੰਦੀਆਂ ਤੇ ਲਿਜਾਉਣ ਲਈ ਵਿਆਪਕ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਹਰ ਸਾਲ ਮੈਗਾ ਪੀਟੀਐਮ ਕਰਵਾ ਕੇ ਸਕੂਲੀ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿਚਾਲੇ ਪਰਸਪਰ ਤਾਲਮੇਲ ਨੂੰ ਮਜਬੂਤ ਕੀਤਾ ਜਾਂਦਾ ਹੈ ਤਾਂ ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾ ਸਕੇ। 

ਉਨ੍ਹਾਂ ਕਿਹਾ ਕਿ ਮੈਗਾ ਪੀਟੀਐਮ ਵਿਦਿਆਰਥੀਆਂ ਮਾਪਿਆਂ ਅਤੇ ਅਧਿਆਪਕਾਂ ਨੂੰ ਇੱਕੋ ਜਗ੍ਹਾ ਤੇ ਬੈਠ ਕੇ ਬੱਚੇ ਦੇ ਸਰੀਰਕ ਤੇ ਮਾਨਸਿਕ ਵਿਕਾਸ ਦੀ ਸਮੀਖਿਆ ਵਿੱਚ ਵੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਮੌਕੇ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਜਨਸ ਖੇਤਰ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਬਿਜਨਸ ਬਲਾਸਟਰ ਪ੍ਰੋਗਰਾਮ ਨੂੰ ਆਰੰਭ ਕਰਵਾਇਆ ਗਿਆ ਸੀ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। 

ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਭਵਿੱਖ ਦੇ ਕਾਰੋਬਾਰੀ ਬਣਾਉਣ ਲਈ ਮਾਰਗ ਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਅੱਜ ਦੇ ਇਸ ਸਮਾਗਮ ਵਿੱਚ ਉਦਮੀ ਹੁਨਰ ਵਾਲੇ ਵਿਦਿਆਰਥੀਆਂ ਵੱਲੋਂ ਤਿਆਰ ਕੀਤਾ ਗਿਆ ਸਮਾਨ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਸਕੂਲ ਵਿਖੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਸਮਾਨ ਨੂੰ ਦੇਖਿਆ । ਇਸ ਦੌਰਾਨ ਜਿੱਥੇ ਆਮ ਲੋਕਾਂ ਨੇ ਇਹਨਾਂ ਵਿਦਿਆਰਥੀਆਂ ਤੋਂ ਸਮਾਨ ਖਰੀਦਿਆ ਉੱਥੇ ਨਾਲ ਹੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਖਰੀਦਦਾਰੀ ਕੀਤੀ ਅਤੇ ਬੱਚਿਆਂ ਦਾ ਹੌਸਲਾ ਵਧਾਇਆ। 

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਉਪਰਾਲੇ ਨਾਲ ਸਕੂਲਾਂ ਨੂੰ ਦਰਪੇਸ਼ ਸਮੱਸਿਆਵਾਂ ਵੀ ਸਾਹਮਣੇ ਆਉਂਦੀਆਂ ਹਨ ਜਿਨਾਂ ਨੂੰ ਦੂਰ ਕਰਨ ਲਈ ਢੁਕਵੇ ਉਪਰਾਲੇ ਕੀਤੇ ਜਾਂਦੇ ਹਨ। ਉਹਨਾਂ ਦੁਹਰਾਇਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਸੁਵਿਧਾਵਾਂ ਪੱਖੋਂ ਪ੍ਰਾਈਵੇਟ ਸਕੂਲਾਂ ਨਾਲੋਂ ਮੋਹਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚੇ ਸਿੱਖਿਆ, ਖੇਡਾਂ, ਸੱਭਿਆਚਾਰ ਸਮੇਤ ਹੋਰ ਉਸਾਰੂ ਗਤੀਵਿਧੀਆਂ ਵਿੱਚ ਕੌਮੀ ਅਤੇ ਕੌਮਾਂਤਰੀ ਪੱਧਰ ਤੇ ਨਾਮ ਚਮਕਾਉਣ ਦੇ ਸਮਰੱਥ ਬਣਨਗੇ। ਉਹਨਾਂ ਨੇ ਇਸ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਦਿਨ ਰਾਤ ਇੱਕ ਕਰਕੇ ਪੜ੍ਹਾਈ ਕਰਨ ਅਤੇ ਸਲਾਨਾ ਪ੍ਰੀਖਿਆਵਾਂ ਵਿੱਚ ਆਪਣੀ ਪ੍ਰਤਿਭਾ ਸਦਕਾ ਵੱਧ ਤੋਂ ਵੱਧ ਨੰਬਰ ਹਾਸਲ ਕਰਨ ਲਈ ਪ੍ਰੇਰਿਤ ਕੀਤਾ। 

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਮਿਹਨਤੀ ਅਤੇ ਤਜਰਬੇਕਾਰ ਹਨ ਅਤੇ ਪੰਜਾਬ ਸਰਕਾਰ ਵੱਲੋਂ ਇਹਨਾਂ ਦੇ ਅਧਿਆਪਨ ਸੁਧਾਰਾਂ ਨੂੰ ਯਕੀਨੀ ਬਣਾਉਣ ਲਈ ਵਿਦੇਸ਼ਾਂ ਵਿੱਚ ਵੀ ਸਿਖਲਾਈ ਦਿਵਾਉਣ ਦੇ ਉਪਰਾਲੇ ਅਮਲ ਵਿਚ ਲਿਆਂਦੇ ਜਾ ਰਹੇ ਹਨ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਦਿੜਬਾ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਕੂਲਾਂ ਦੇ ਸਟਾਫ ਤੇ ਵਿਦਿਆਰਥੀਆਂ ਦੀਆਂ ਜਰੂਰਤਾਂ ਨੂੰ ਤਰਜੀਹ ਦੇ ਆਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ।

ਇਸ ਮੌਕੇ ਉਹਨਾਂ ਨਾਲ ਓਐਸਡੀ ਤਪਿੰਦਰ ਸਿੰਘ ਸੋਹੀ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਐਸਡੀਐਮ ਰਾਜੇਸ਼ ਸ਼ਰਮਾ ਵੀ ਮੌਜੂਦ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Mega Parent Teacher Meet , Mega PTM , School of Eminence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD