Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਹੁਣ ਵਿਦਿਆਰਥੀ ਪ੍ਰਾਈਵੇਟ ਸਕੂਲ ਛੱਡ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਬਰਿੰਦਰ ਕੁਮਾਰ ਗੋਇਲ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਕੂਲ ਆਫ਼ ਐਮੀਨੈਂਸ ਮੁੱਲਾਂਪੁਰ ਗਰੀਬਦਾਸ ਵਿਖੇ ਮਾਪੇ/ਅਧਿਆਪਕ ਮਿਲਣੀ ਵਿੱਚ ਕੀਤੀ ਸ਼ਿਰਕਤ

Barinder Kumar Goel, AAP, Aam Aadmi Party, Aam Aadmi Party Punjab, AAP Punjab, Government of Punjab, Punjab Government

5 Dariya News

5 Dariya News

5 Dariya News

ਮੁੱਲਾਂਪੁਰ ਗਰੀਬਦਾਸ , 22 Oct 2024

Last updated on: Oct 22, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਧੀਨ ਸੂਬੇ ਦੇ ਵਿਦਿਆਰਥੀਆਂ ਨੂੰ ਵਧੀਆਂ ਸਕੂਲੀ ਸਿੱਖਿਆ ਦੇਣ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ ਜਿਸ ਕਾਰਣ ਹੁਣ ਵਿਦਿਆਰਥੀ ਪ੍ਰਾਈਵੇਟ ਸਕੂਲ ਛੱਡ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ।  ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਜਿਲ੍ਹਾ ਐਸ.ਏ.ਐਸ ਨਗਰ ਦੇ ਮੁੱਲਾਂਪੁਰ ਗਰੀਬਦਾਸ ਵਿਖੇ ਸਥਿਤ ਸਕੂਲ ਆਫ਼ ਐਮੀਨੈਂਸ ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ ਕੀਤਾ।

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਾਉਣ ਅਤੇ ਉਨ੍ਹਾ ਦੇ ਮਾਪੇ ਅਤੇ ਅਧਿਆਪਕਾਂ ਦੇ ਸੰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਅੱਜ ਸੂਬੇ ਦੇ 20 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਉਘੇ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰ ਰਹੇ ਹਨ।  

ਉਨ੍ਹਾਂ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਦੌਰਾਨ ਅਧਿਆਪਕ ਤੇ ਮਾਪੇ ਬੱਚਿਆਂ ਬਾਰੇ ਫੀਡਬੈਕ ਹਾਸਲ ਕਰ ਰਹੇ ਹਨ। ਇਸ ਮਿਲਣੀ ਦੌਰਾਨ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਵਿਸ਼ੇਸ ਵਿਚਾਰ ਚਰਚਾ ਕੀਤੀ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਕਰਵਾਈ ਗਈ ਇਸ ਮਾਪੇ-ਅਧਿਆਪਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਸ੍ਰੀ ਗੋਇਲ ਨੇ ਨਿੱਜੀ ਤੌਰ ਤੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੇ ਸਿੱਖਿਆ ਨਾਲ ਸੰਬੰਧਿਤ ਮੁੱਦਿਆਂ ਨੂੰ ਜਾਣਿਆ।

ਉਹਨਾਂ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਵੱਧ ਤੋਂ ਵੱਧ ਮਿਹਨਤ ਕਰਨ, ਆਪਣੀ ਜਿੰਦਗੀ ਦਾ ਟੀਚਾ ਵੱਡਾ ਰੱਖਣ ਅਤੇ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਂ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ।  ਮੰਤਰੀ ਸ੍ਰੀ ਗੋਇਲ ਨੇ ਵਿਦਿਆਰਥੀਆਂ ਦੇ ਸਮੁਚੇ ਵਿਕਾਸ ਲਈ ਮਾਪੇ-ਅਧਿਆਪਕ ਮਿਲਣੀ ਨੂੰ ਲਾਜ਼ਮੀ ਦੱਸਿਆ । ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਸਕੂਲ ਅਤੇ ਪਰਿਵਾਰਾਂ ਵਿਚਕਾਰ ਮਜ਼ਬੂਤ ਸਬੰਧ ਬਣਾਉਣ ਲਈ ਬਹੁਤ ਮਹੱਤਵਪੂਰਨ ਹਨ। 

ਉਨ੍ਹਾ ਨੇ ਸੂਬਾ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਵਿੱਚ ਲਿਆਏ ਜਾ ਰਹੇ ਬਿਹਤਰੀਕਰਨ ਦੀ ਰੂਪਰੇਖਾ ਵੀ ਸਾਂਝੀ ਕੀਤੀ।  ਉਨ੍ਹਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਵਧੀਆ ਬਨਾਉਣ ਲਈ ਕਈ ਉਪਰਾਲੇ ਸ਼ੁਰੂ ਕੀਤੇ ਗਏ ਹਨ ਜਿਹਨਾਂ ਵਿੱਚ ਕੈਂਪਸ ਮੈਨੇਜਰ, ਸਕਿਊਰਟੀ ਗਾਰਡ,ਕਲਾਸ ਰੂਮ, ਲੈਬਸ, ਗਰਾਂਊਂਡ, ਟਰਾਂਸਪੋਰਟ ਸਰਵਿਸ, ਸਕੂਲ ਆਫ਼ ਐਮੀਨੈਸ, ਵਿਦਿਆਰਥੀਆਂ ਦੀ ਵਰਦੀ ਆਦਿ ਸ਼ਾਮਲ ਹਨ।

ਇਸ ਤੋਂ ਪਹਿਲਾਂ ਸ੍ਰੀ ਗੋਇਲ ਦੇ ਸਕੂਲ ਆਫ ਐਮੀਂਨੈਸ ਮੁੱਲਾਂਪੁਰ ਗਰੀਬਦਾਸ ਵਿਖੇ ਪਹੁੰਚਣ ਤੇ ਪ੍ਰਿੰਸੀਪਲ ਸ੍ਰੀਮਤੀ ਜੋਤੀ ਸੋਨੀ, ਸਕੂਲ ਸਟਾਫ ਅਤੇ ਹੋਰ ਉੱਘੇ ਪਤਵੰਤਿਆਂ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ।  ਇਸ ਤੋਂ ਬਾਅਦ ਮੰਤਰੀ ਸ੍ਰੀ ਗੋਇਲ ਨੇ ਸਕੂਲੀ ਬੱਚਿਆਂ ਦੁਆਰਾ ਲਗਾਈਆਂ ਗਈਆਂ ਵੱਖ ਵੱਖ ਪ੍ਰਦਰਸ਼ਨੀਆਂ ਵੀ ਵੇਖੀਆਂ।  ਉਨ੍ਹਾਂ ਨੇ ਵਪਾਰਕ ਨਜ਼ਰੀਆ ਰੱਖਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।  

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ, ਅਧਿਆਪਕ , ਵਿਦਿਆਰਥੀ ਅਤੇ ਉਘੇ ਵਿਅਕਤੀਆਂ ਵਿੱਚ ਅਰਵਿੰਦ ਪੁਰੀ, ਜਸਪਾਲ ਸਿੰਘ, ਜਤਿੰਦਰ ਸਿੰਘ, ਸਰਬਜੀਤ ਕੋਰ, ਲਾਲ ਸਿੰਘ, ਗੋਰਵ ਅਤੇ ਪਰਮਜੀਤ ਸਿੰਘ ਵਿਸ਼ੇਸ ਤੌਰ ਤੇ ਹਾਜ਼ਰ ਸਨ।

 

Tags: Barinder Kumar Goel , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Mega Parent Teacher Meet , Mega PTM , School of Eminence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD