Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਅੰਦਰ ਆਯੋਜਿਤ ਕੀਤੇ ਮੈਗਾ ਪੀਟੀਐਮ ਸਮਾਰੋਹਾਂ ਵਿੱਚ ਲਾਲ ਚੰਦ ਕਟਾਰੂਚੱਕ ਨੇ ਕੀਤੀ ਸ਼ਿਰਕਤ

ਮੈਗਾ ਪੀਟੀਐਮ ਸਮਾਰੋਹਾਂ ਅੰਦਰ ਬੱਚਿਆਂ ਦੇ ਮਾਪਿਆਂ ਨੇ ਸਿੱਖਿਆ ਪ੍ਰਣਾਲੀ ਦੀ ਕੀਤੀ ਪ੍ਰਸੰਸਾ- ਲਾਲ ਚੰਦ ਕਟਾਰੂਚੱਕ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

5 Dariya News

5 Dariya News

5 Dariya News

ਪਠਾਨਕੋਟ , 22 Oct 2024

Last updated on: Oct 22, 2024, 00:00 IST

ਅੱਜ ਮਾਨਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਪ੍ਰਧਾਨਗੀ ਵਿੱਚ ਸਮੁੱਚੇ  ਪੰਜਾਬ ਅੰਦਰ ਸਾਰੇ ਸਰਕਾਰੀ ਸਕੂਲਾਂ ਅੰਦਰ ਅੱਜ ਮੈਗਾ ਪੀ.ਟੀ.ਐਮ. ਦਾ ਆਯੋਜਨ ਕੀਤਾ ਗਿਆ ਹੈ ਜਿਸ ਅਧੀਨ ਪੰਜਾਬ ਦੇ ਕੋਨੇ ਕੋਨੇ ਦੇ ਅੰਦਰ ਚਾਹੇ ਉਹ ਪ੍ਰਾਇਮਰੀ ਸਕੂਲ ਨੇ, ਹਾਈ ਸਕੂਲ ਨੇ ਜਾਂ ਸੀਨੀਅਰ ਸੈਕੰਡਰੀ ਸਕੂਲ ਹਨ ਉਨ੍ਹਾਂ ਸਾਰੇ ਸਕੂਲਾਂ ਅੰਦਰ ਅੱਜ ਵੱਡੇ ਸਮਾਰੋਹ ਆਯੋਜਿਤ ਕੀਤੇ ਗਏ ਹਨ।

ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਜਿਲ੍ਹਾ ਪਠਾਨਕੋਟ ਅੰਦਰ ਸਰਕਾਰੀ ਸਕੂਲਾਂ ਅੰਦਰ ਆਯੋਜਿਤ ਕੀਤੇ ਮੈਗਾ ਪੀ.ਟੀ.ਐਮ. ਸਮਾਰੋਹ ਦੋਰਾਨ ਸਕੂਲ ਆਫ ਐਮੀਨੈਂਸ (ਲਮੀਣੀ) ਪਠਾਨਕੋਟ ਅਤੇ ਸ਼ਹੀਦ ਮੇਹਰ ਸਿੰਘ ਵੀਰ ਚੱਕਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਰੋਟ ਜੈਮਲ ਸਿੰਘ ਦਾ ਦੌਰਾ ਕਰਨ ਮਗਰੋਂ ਕੀਤਾ।

ਇਸ ਮੋਕੇ ਉੱਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਜੇਸ਼ ਗੁਪਤਾ ਜਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਪਠਾਨਕੋਟ, ਜਰਨਲ ਸਕੱਤਰ ਸੌਰਭ ਬਹਿਲ, ਸਤੀਸ਼ ਮਹਿੰਦਰੂ ਚੇਅਰਮੈਨ ਦ ਹਿੰਦੂ ਕੋਪਰੇਟਿਵ ਬੈਂਕ ਪਠਾਨਕੋਟ, ਰੇਖਾ ਮਣੀ ਸ਼ਰਮਾ ਜਿਲ੍ਹਾ ਪ੍ਰਧਾਨ ਮਹਿਲਾ ਵਿੰਗ, ਐਡਵੋਕੇਟ ਰਮੇਸ਼ ਕੁਮਾਰ, ਸੂਬੇਦਾਰ ਕੁਲਵੰਤ ਸਿੰਘ ਬਲਾਕ ਪ੍ਰਧਾਨ, ਬੱਬਲੀ ਕੁਮਾਰ ਬੱਬੀ ਬਲਾਕ ਪ੍ਰਧਾਨ, ਮਾਸਟਰ ਤਰਸੇਮ ਚੰਦ, ਸੰਦੀਪ ਮਹਾਜਨ, ਕਰਮਚੰਦ, ਮਨੀ ਮਹਾਜਨ, ਰੂੁਬਲ ਗੁਪਤਾ, ਅਨੁ ਸਰਮਾ ਅਤੇ ਦੇਵ ਰਾਜ ਅਤੇ ਹੋਰ ਪਾਰਟੀ ਕਾਰਜ ਕਰਤਾ ਵੀ ਹਾਜਰ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਅੱਜ ਸਾਰੇ ਪੰਜਾਬ ਅੰਦਰ ਸਾਰੇ ਮੰਤਰੀ ਸਾਹਿਬਾਨ, ਵਿਧਾਇਕ ਅਤੇ ਹੋਰ ਜਿਲ੍ਹਾ ਪ੍ਰਸਾਸ਼ਨਿਕ ਅਧਿਕਾਰੀ ਇਨ੍ਹਾਂ ਮੈਗਾ ਪੀਟੀਐਮ ਸਮਾਰੋਹਾਂ ਵਿੱਚ ਪਹੁੰਚ ਕਰ ਰਹੇ ਹਨ। ਉਨ੍ਹਾਂ ਵੱਲੋਂ ਵੀ ਪਠਾਨਕੋਟ ਅਤੇ ਨਰੋਟ ਜੈਮਲ ਸਿੰਘ ਦੇ ਇੱਕ ਇੱਕ ਸਕੂਲ ਦਾ ਦੋਰਾ ਕੀਤਾ ਗਿਆ ਹੈ।

ਇਸ ਦੌਰਾਨ ਸਕੂਲਾਂ ਅੰਦਰ ਵਿਦਿਆਰਥੀਆਂ ਦੇ ਮਾਪਿਆਂ ਨਾਲ ਮਿਲਣ ਦਾ ਮੌਕਾ ਮਿਲਿਆ ਜਿਸ ਦੌਰਾਨ ਉਨ੍ਹਾਂ ਸਰਕਾਰੀ ਸਕੂਲਾਂ ਅੰਦਰ ਦਿੱਤੀ ਜਾ ਰਹੀ ਸਿੱਖਿਆ ਤੇ ਪੂਰੀ ਤਸੱਲੀ ਪ੍ਰਗਟ ਕੀਤੀ ਹੈ। ਇਸ ਦੌਰਾਨ ਸਕੂਲਾਂ ਅੰਦਰ ਪੜ੍ਹ ਰਹੇ ਵਿਦਿਆਰਥੀਆਂ ਨਾਲ ਵੀ ਗੱਲਬਾਤ ਕਰਨ ਦਾ ਮੌਕਾ ਮਿਲਿਆ ਅਤੇ ਵਿਦਿਆਰਥੀਆਂ ਵੱਲੋਂ ਵੀ ਸਕੂਲਾਂ ਵੱਲੋਂ ਦਿੱਤੀ ਜਾ ਰਹੀ ਸਿੱਖਿਆ ਪ੍ਰਣਾਲੀ ਦੀ ਪ੍ਰਸੰਸਾ ਕੀਤੀ ਗਈ ਹੈ।

ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦੋ ਖੇਤਰਾਂ ਅੰਦਰ ਲੰਮੀਆਂ ਪੁਲਾਂਘਾਂ ਪੁੱਟੀਆਂ ਹਨ ਅਤੇ ਉਹ ਹਨ- ਵਧੀਆ ਸਿੱਖਿਆ ਅਤੇ ਚੰਗੀਆਂ ਸਿਹਤ ਸੇਵਾਵਾਂ। ਉਨ੍ਹਾਂ ਕਿਹਾ ਕਿ ਹੁਣ ਪ੍ਰਾਇਮਰੀ ਪੱਧਰ ਅਤੇ ਸਿੱਖਿਆ ਦੇ ਹਰੇਕ ਪੱਧਰ ਤੇ ਸਰਕਾਰ ਵੱਲੋਂ ਬਦਲਾਅ ਲਿਆਂਦਾ ਗਿਆ ਹੈ ਤੇ ਇਤਿਹਾਸ ਦੇ ਅੰਦਰ ਪਹਿਲੀ ਵਾਰ ਦੇਖਣ ਵਿੱਚ ਆਇਆ ਹੈ ਕਿ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਅਤੇ ਅਧਿਆਪਕ ਨੂੰ ਵਿਦੇਸ਼ਾਂ ਅੰਦਰ ਸਿੱਖਿਆ ਦੀ ਟ੍ਰੇਨਿੰਗ ਲੈਣ ਲਈ ਭੇਜਿਆ ਗਿਆ ਹੈ।

ਹੁਣ ਕੁਝ ਦਿਨ ਪਹਿਲਾਂ ਪੰਜਾਬ ਤੋਂ ਫਿਨਲੈਂਡ ਦੇ ਲਈ ਸਰਕਾਰੀ ਸਕੂਲਾਂ ਦੇ ਟੀਚਰ ਸਿੱਖਿਆ ਲੈਣ ਲਈ ਰਵਾਨਾ ਹੋਏ ਹਨ ਅਤੇ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਵਿੱਚ ਦੋ ਟੀਚਰ ਜਿਲ੍ਹਾ ਪਠਾਨਕੋਟ ਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬੱਚਿਆਂ ਦੀ ਸ਼ਖਸੀਅਤ ਦੇ ਵਿਕਾਸ ਲਈ ਚਾਹੇ ਉਹ ਸਿੱਖਿਆ ਦਾ ਖੇਤਰ ਹੋਵੇ, ਖੇਡਾਂ ਦਾ ਖੇਤਰ ਹੋਵੇ ਨਵੇਂ ਉਪਰਾਲੇ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਨਰੋਟ ਜੈਮਲ ਸਿੰਘ ਸਕੂਲ ਦੀ ਕਾਇਆ ਕਲਪ ਲਈ ਸਰਕਾਰ ਵੱਲੋਂ 62 ਲੱਖ ਰੁਪਏ ਦਿੱਤੇ ਗਏ ਹਨ ਅਤੇ ਕਰੀਬ ਇੱਥ ਕਰੋੜ ਰੁਪਏ ਹੋਰ ਦਿੱਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਅੱਜ ਹਰੇਕ ਖੇਤਰ ਅੰਦਰ ਤਰੱਕੀ ਦੀ ਰਾਹ ਉੱਤੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਅੰਦਰ ਵੀ ਅਜਿਹੇ ਸਮਾਰੋਹ ਜਾਰੀ ਰਹਿਣਗੇ ਤਾਂ ਜੋ ਸਿੱਖਿਆ ਦੇ ਖੇਤਰ ਅੰਦਰ ਹੋਰ ਵੀ ਸੁਧਾਰ ਕੀਤਾ ਜਾਵੇ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Mega Parent Teacher Meet , Mega PTM , School of Eminence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD