Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੋਹਾਲੀ ਸਰਸ ਮੇਲੇ `ਚ ਵੱਖ-ਵੱਖ ਰਾਜਾਂ ਦੇ ਰਵਾਇਤੀ ਨਾਚਾਂ ਨੇ ਮੰਤਰ ਮੁਗਧ ਕੀਤੇ ਦਰਸ਼ਕਜੁਗਨੀ ਭੰਗੜਾ

ਕਲੱਬ ਵੱਲੋਂ ਮਲਵਈ ਗਿੱਧੇ ਨਾਲ਼ ਦਰਸ਼ਕਾਂ ਨੂੰ ਕੀਲਿਆ, ਵੱਖ-ਵੱਖ ਰਾਜਾਂ ਦੇ ਕਲਾਕਾਰਾਂ ਨੇ ਸਰਸ ਮੇਲੇ ਦੇ ਮੰਚ ਤੋਂ ਪੇਸ਼ ਕੀਤੇ ਸੱਭਿਆਚਾਰਕ ਲੋਕ-ਨਾਚ

Saras Mela, Saras Mela Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 22 Oct 2024

Last updated on: Oct 22, 2024, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 18 ਅਕਤੂਬਰ ਤੋਂ ਚੱਲ ਰਹੇ ਖੇਤਰੀ ਸਰਸ ਮੇਲੇ `ਚ ਵੱਖ-ਵੱਖ ਸੂਬਿਆਂ ਤੋਂ ਆਏ ਕਲਾਕਾਰ ਆਪੋ-ਆਪਣੇ ਰਾਜਾਂ ਦੇ ਰਵਾਇਤੀ ਨਾਚ ਪੇਸ਼ ਕਰਕੇ ਲਗਾਤਾਰ ਦਰਸ਼ਕਾਂ ਨੂੰ ਮੰਤਰ ਮੁਗਧ ਕਰ ਰਹੇ ਹਨ। ਸਰਸ ਮੇਲੇ ਦੇ ਮੰਚ ਤੋਂ ਜੁਗਨੀ ਭੰਗੜਾ ਕਲੱਬ ਦੇ ਕਲਾਕਾਰਾਂ ਵੱਲੋਂ ਸ਼ਹੀਦਾਂ ਨੂੰ, ਜਿਨ੍ਹਾਂ ਦੇ ਨਾਂ ਤੇ ਅੱਜ ਵੀ ਮੇਲੇ ਲੱਗਦੇ ਹਨ, ਨੂੰ ਦਵਿੰਦਰ ਜੁਗਨੀ ਪ੍ਰਧਾਨ ਵੱਲੋਂ  ਬੋਲੀਆਂ ਦੁਆਰਾ ਯਾਦ ਕੀਤਾ ਗਿਆ। ਉਹਨਾਂ ਦੇ ਗਰੁੱਪ ਵੱਲੋਂ ਅੱਜ ਦੇ ਸਮੇਂ ਦੌਰਾਨ ਭੁੱਲ ਚੁੱਕੇ ਵਿਰਸੇ ਨੂੰ ਦੁਬਾਰਾ ਮੁੜ ਯਾਦ ਕਰਵਾਉਂਦਿਆਂ ਰਵਾਇਤੀ ਬੋਲੀਆਂ ਪਾ ਕੇ ਦਰਸ਼ਕਾਂ ਦਾ ਮਨ ਮੋਹਿਆ ਗਿਆ। 

ਇਸ ਤੋਂ ਇਲਾਵਾ ਯਮਲਾ ਜੱਟ ਦਾ ਗੀਤ ‘ਚਰਖਾ ਰੌਂਦਾ ਦੇਖਿਆ ਮੈਂ ਮੁਟਿਆਰ ਬਿਨਾਂ’ ਚਰਖਾ ਕੋਰੀਓਗ੍ਰਾਫੀ ਪੇਸ਼ ਕੀਤੀ ਗਈ, ਜੋ ਕਿ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤੀ ਗਈ। ਦਵਿੰਦਰ ਜੁਗਨੀ ਜੇ ਨੇ ਦੱਸਿਆ ਕਿ ਅੱਜ ਦੀ ਨੌਜਵਾਨ ਪੀੜੀ ਪੁਰਾਣੀਆਂ ਵਿਰਾਸਤੀ ਚੀਜ਼ਾਂ ਨੂੰ ਜਿਵੇਂ ਕਿ ਚਰਖਾ, ਮਧਾਣੀ, ਪੀੜੀ, ਦਰੀਆਂ, ਪੱਖੀਆਂ ਆਦਿ ਨੂੰ ਭੁੱਲਦੇ ਜਾ ਰਹੀ ਹੈ। ਇਸ ਮੇਲੇ ਵਿੱਚ ਲੱਗੇ ਪੁਰਾਣੇ ਵਿਰਾਸਤੀ ਸਮਾਨ ਦੇ ਸਟਾਲਾਂ ਰਾਹੀਂ ਨੌਜਵਾਨ ਪੀੜੀ ਨੂੰ ਪੁਰਾਣਾ ਵਿਰਾਸਤੀ ਸਮਾਨ ਸੰਭਾਲਣ ਦਾ ਸੁਨੇਹਾ ਵੀ ਦਿੱਤਾ ਗਿਆ ਹੈ।  

ਸਰਸ ਮੇਲੇ ਦੌਰਾਨ ਵੱਖ-ਵੱਖ ਰਾਜਾਂ ਤੋਂ ਆਏ ਕਲਾਕਾਰਾਂ ਵੱਲੋਂ ਆਪਣੇ ਰਾਜ ਨਾਲ਼ ਸਬੰਧਤ ਰਵਾਇਤੀ ਨਾਚ ਪੇਸ਼ ਕੀਤੇ ਗਏ ਅਤੇ ਰਵਾਇਤੀ ਸੰਗੀਤ ਦੀਆਂ ਧੁੰਨਾਂ ਨੇ ਮੇਲਾ ਵੇਖਣ ਆਏ ਲੋਕਾਂ ਨੂੰ ਆਪਣੇ ਵੱਲ ਖਿੱਚ ਲਿਆ। ਇਸ ਮੌਕੇ ਮਸ਼ਹੂਰ ਕਲਾਕਾਰ ਰਾਣੀ ਰਣਦੀਪ ਵੱਲੋਂ ਵੱਖ-ਵੱਖ ਗੀਤਾਂ ਰਾਹੀਂ ਦਰਸ਼ਕਾਂ ਨੂੰ ਆਪਣੀ ਮਨਮੋਹਕ ਆਵਾਜ ਤੇ ਚਰਚਿਤ ਗੀਤਾਂ ਨਾਲ਼ ਕੀਲਿਆ।

ਮੇਲੇ ਦੌਰਾਨ ਦਰਸ਼ਕਾਂ ਨੇ ਦੱਸਿਆ ਕਿ ਸਰਸ ਮੇਲਾ ਮਨੋਰੰਜਨ ਦਾ ਇੱਕ ਵਧੀਆ ਸਾਧਨ ਸਾਬਤ ਹੋਇਆ ਹੈ ਕਿਉਂਕਿ ਇੱਥੇ ਮਨੋਰੰਜਨ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਰਵਾਇਤੀ ਖਾਣੇ ਅਤੇ ਕਾਰੀਗਰਾਂ ਤੇ ਦਸਤਕਾਰਾਂ ਵੱਲੋਂ ਆਪਣੇ ਹੱਥੀਂ ਬਣਾਈਆਂ ਗਈਆਂ ਬਹੁਤ ਵਧੀਆ ਵਸਤੂਆਂ ਖਰੀਦਣ ਲਈ ਉਪਲਬਧ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇੱਥੇ ਆ ਕੇ ਬਹੁਤ ਚੰਗਾ ਲੱਗਿਆ ਕਿਉਂਕਿ ਆਮ ਘਰਾਂ `ਚੋਂ ਲਗਭਗ ਅਲੋਪ ਹੋ ਚੁੱਕੀਆਂ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਚੀਜ਼ਾਂ ਜਿਵੇਂ ਦਰੀਆਂ, ਪੱਖੀਆਂ ਆਦਿ ਵੀ ਇੱਥੇ ਸੈਲਫ਼ ਹੈਲਪ ਗਰੁੱਪਾਂ ਵੱਲੋਂ ਵਿਕਰੀ ਲਈ ਰੱਖੀਆਂ ਗਈਆਂ ਹਨ, ਜਿਸਨੂੰ ਦਰਸ਼ਕਾਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ।

 

Tags: Saras Mela , Saras Mela Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD