Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ : ਅਮਨ ਅਰੋੜਾ

ਸਿੱਖਿਆ ਪ੍ਰਣਾਲੀ ਨੂੰ ਮਜਬੂਤ ਕਰਨ ਵਿੱਚ ਸਹਾਈ ਸਾਬਤ ਹੋ ਰਹੀ ਮੈਗਾ ਪੀਟੀਐਮ : ਅਮਨ ਅਰੋੜਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

5 Dariya News

5 Dariya News

5 Dariya News

ਸੁਨਾਮ ਊਧਮ ਸਿੰਘ ਵਾਲਾ , 22 Oct 2024

Last updated on: Oct 22, 2024, 00:00 IST

ਪੰਜਾਬ ਦੇ ਕੈਬਨਿਟ ਮੰਤਰੀ  ਅਮਨ ਅਰੋੜਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸੁਨਾਮ ਊਧਮ ਸਿੰਘ ਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਲੌਂਗੋਵਾਲ ਵਿਖੇ ਮੈਗਾ ਪੀ.ਟੀ.ਐਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਕਿਹਾ ਕਿ ਬੱਚੇ ਕਿਸੇ ਵੀ ਦੇਸ਼ ਤੇ ਸਮਾਜ ਦਾ ਸਭ ਤੋਂ ਕੀਮਤੀ ਸਰਮਾਇਆ ਹੁੰਦੇ ਹਨ ਜਿਨਾਂ ਨੂੰ ਮਿਆਰੀ ਸਿੱਖਿਆ ਮੁੱਹਈਆ ਕਰਵਾਉਣਾ ਸਾਡਾ ਫਰਜ਼ ਹੈ । 

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ ਅਤੇ ਅਸੀਂ ਇਹਨਾਂ ਦੋਵਾਂ ਹੀ ਖੇਤਰਾਂ ਵਿੱਚ ਵਿਆਪਕ ਲੋਕ ਹਿਤਾਂ ਨੂੰ ਪੂਰਾ ਕਰਨ ਲਈ ਪਿਛਲੇ ਢਾਈ ਸਾਲਾਂ ਤੋਂ ਅਣਥੱਕ ਉਪਰਾਲੇ ਕਰਨ ਵਿੱਚ ਜੁਟੇ ਹੋਏ ਹਾਂ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਦੀ ਇਹ ਨਿਯਮਤ ਮਿਲਣੀ ਪ੍ਰਕਿਰਿਆ ਸਿੱਖਿਆ ਦੇ ਸਿਸਟਮ ਵਿੱਚ ਹੋਰ ਸੁਧਾਰ ਲਿਆਉਣ ਵਿੱਚ ਲਾਹੇਵੰਦ ਸਾਬਤ ਹੋ ਰਹੀ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਵਿਸ਼ਵ ਪੱਧਰ ਦੀਆਂ ਵਿਦਿਅਕ ਸੁਵਿਧਾਵਾਂ ਦੇ ਹਾਣ ਦਾ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਿਛਲੇ ਸਮਿਆਂ ਦੀਆਂ ਸਰਕਾਰਾਂ ਨੇ ਲੋਕ ਹਿਤਾਂ ਨਾਲ ਜੁੜੇ ਹੋਏ ਮਸਲਿਆਂ ਨੂੰ ਅਣਗੋਲਿਆ ਕੀਤਾ ਜਦਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਰੰਭ ਤੋਂ ਹੀ ਅਜਿਹੇ ਲੋਕ ਪੱਖੀ ਉਪਰਾਲਿਆਂ ਨੂੰ ਸਫਲਤਾ ਨਾਲ ਲਾਗੂ ਕਰ ਦਿਖਾਇਆ ਹੈ ਜਿਸ ਨਾਲ ਹਰ ਵਰਗ ਨੂੰ ਲਾਭ ਪਹੁੰਚ ਰਿਹਾ ਹੈ। 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੈਗਾ ਪੀਟੀਐਮ ਦੇ ਇਹਨਾਂ ਸਮਾਗਮਾਂ ਦੌਰਾਨ ਵਿਦਿਆਰਥੀਆ ਦੇ ਮਾਪਿਆਂ ਅਤੇ ਅਧਿਆਪਕਾਂ ਵਿਚਾਲੇ ਸੁਖਾਵੀ ਸਾਂਝ ਬਣਦੀ ਹੈ ਅਤੇ ਸਮੁੱਚੇ ਵਿਦਿਅਕ ਸੈਸ਼ਨ ਦੌਰਾਨ ਵਿਦਿਆਰਥੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਮਾਪੇ ਅਤੇ ਅਧਿਆਪਕ ਦੋਵੇਂ ਹੀ ਆਪੋ ਆਪਣਾ ਬਣਦਾ ਯੋਗਦਾਨ ਪਾਉਣ ਦੇ ਸਮਰਥ ਬਣਦੇ ਹਨ। ਉਹਨਾਂ ਕਿਹਾ ਕਿ ਵਿਦਿਆਰਥੀ ਅਣ ਤਰਾਸ਼ੇ ਹੀਰਿਆਂ ਵਾਂਗ ਹੁੰਦੇ ਹਨ ਜਿਨਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਹਰ ਪੱਖੋਂ ਗਿਆਨਵਾਨ ਅਤੇ ਉਚੇਰੀ ਸਿੱਖਿਆ ਹਾਸਿਲ ਕਰਨ ਦੇ ਸਮਰੱਥ ਬਣਾਇਆ ਜਾਂਦਾ ਹੈ।

ਇਸ ਮੌਕੇ ਕੈਬਨਿਟ ਮੰਤਰੀ ਨੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨੂੰ ਸਫਲਤਾ ਦਾ ਜਾਮਾ ਪਹਿਨਾਉਣ ਵਿੱਚ ਸਕੂਲਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੇ ਵੀ ਬਹੁਤ ਅਹਿਮ ਭੂਮਿਕਾ ਅਦਾ ਕੀਤੀ ਹੈ ਅਤੇ ਬੱਚਿਆਂ ਵੱਲੋਂ ਪੂਰੀ ਦਿਲਚਸਪੀ ਲੈ ਕੇ ਵੱਖੋ ਵੱਖਰੇ ਸਟਾਲਾਂ ਰਾਹੀਂ ਸਿਲਾਈ ਕੜਾਈ ਦੇ ਸਮਾਨ ਪਕਵਾਨ ਹੈਲਥ ਕੇਅਰ ਸਮੇਤ ਹੋਰ ਵਸਤਾਂ ਨੂੰ ਪ੍ਰਦਰਸ਼ਨੀ ਵਿੱਚ ਪੇਸ਼ ਕੀਤਾ ਗਿਆ ਹੈ ਜਿਸ ਲਈ ਸਾਰੇ ਵਿਦਿਆਰਥੀ ਵਧਾਈ ਦੇ ਹੱਕਦਾਰ ਹਨ।

ਇਸ ਮੌਕੇ ਕੈਬਨਿਟ ਮੰਤਰੀ ਨੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜ਼ਨਸ ਬਲਾਸਟਰ ਸਕੀਮ ਤਹਿਤ ਬੱਚਿਆਂ ਨੂੰ ਆਪਣੇ ਹੁਨਰ ਨੂੰ ਨਿਖਾਰਨ ਅਤੇ ਕੌਮਾਂਤਰੀ ਅਤੇ ਰਾਸ਼ਟਰੀ ਪੱਧਰ ਉੱਤੇ ਲਿਆਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ , ਉਸ ਤਹਿਤ ਸਕੂਲ ਵਿੱਚ ਵਿਦਿਆਰਥਣਾ ਵੱਲੋਂ ਲਗਾਈਆਂ ਗਈਆਂ ਵੱਖ-ਵੱਖ ਤਰ੍ਹਾਂ ਦੀਆਂ ਪ੍ਰਦਰਸ਼ਨੀ ਦੇਖ ਕੇ ਖੁਸ਼ੀ ਮਹਿਸੂਸ ਹੋ ਰਹੀ ਹੈ । 

ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ ਮਨਜੀਤ ਕੌਰ, ਪ੍ਰਿੰਸੀਪਲ ਨੀਲਮ ਰਾਣੀ, ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ, ਜਤਿੰਦਰ ਜੈਨ, ਨਰਿੰਦਰ ਸਿੰਘ ਠੇਕੇਦਾਰ, ਮਣੀ ਸਰਾਓ, ਮਨਪ੍ਰੀਤ ਬੰਸਲ, ਗੁਰਤੇਗ ਸਿੰਘ ਨਿੱਕਾ, ਚਮਕੌਰ ਹਾਂਡਾ, ਰਾਮ ਕੁਮਾਰ, ਹਰਮੀਤ ਵਿਰਕ, ਲੌਂਗੋਵਾਲ ਤੋਂ ਵਿੱਕੀ ਵਸ਼ਿਸ਼ਟ ਬਲਾਕ ਪ੍ਰਧਾਨ, ਕਮਲ ਬਰਾੜ, ਬਲਵਿੰਦਰ ਸਿੰਘ ਢਿੱਲੋ, ਰਾਜ ਸਿੰਘ ਰਾਜੂ, ਗੁਰਮੀਤ ਸਿੰਘ ਫੌਜੀ ਐਮਸੀ,  ਸੀਸਨ ਪਾਲ ਐਮਸੀ, ਸੁਖਪਾਲ ਬਾਜਵਾ, ਸੁਬੇਦਾਰ ਮੇਲਾ ਸਿੰਘ ਵੀ ਹਾਜ਼ਰ ਸਨ।

 

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Mega Parent Teacher Meet , Mega PTM , School of Eminence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD