Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਿੱਖਿਆ ਤੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ-ਕੈਬਨਿਟ ਮੰਤਰੀ ਤਰੁਨਪ੍ਰੀਤ ਸੌਂਦ

ਸਕੂਲ ਆਫ ਐਮੀਨੈਂਸ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੇ ਬਣਨਗੇ ਗਵਾਹ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Amloh, Fatehgarh Sahib, Mega Parent Teacher Meet, Mega PTM, School of Eminence

Web Admin

Web Admin

5 Dariya News

ਅਮਲੋਹ/ਫ਼ਤਹਿਗੜ੍ਹ ਸਾਹਿਬ , 22 Oct 2024

Last updated on: Oct 22, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਸੋਚ ਸਦਕਾ ਅੱਜ ਸੂਬੇ ਅੰਦਰ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ ਜਿਸ ਸਦਕਾ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆ ਦੇ ਮਿਆਰ ਨੂੰ ਹੋਰ ਉਚਾਈਆਂ ਤੇ ਲਿਜਾਉਂਦਿਆਂ ਆਧੁਨਿਕ ਤਕਨੀਕ ਨਾਲ ਜੋੜ ਕੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ। 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਸਕੂਲ ਆਫ ਐਮੀਨੈਂਸ ਅਮਲੋਹ ਵਿਖੇ ਹੋਏ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਿਰਕਤ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਹਮੇਸ਼ਾਂ ਅਣਗੌਲਿਆਂ ਕੀਤਾ ਹੈ ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਇਤਿਹਾਸਕ ਫੈਸਲੇ ਕੀਤੇ ਹਨ।

ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਕੋਈ ਸਮਾਂ ਸੀ ਜਦੋਂ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਦੀ ਥਾਂ ਪ੍ਰਾਈਵੇਟ ਸਕੂਲਾਂ ਵਿੱਚ ਪੜਾਉਣ ਨੂੰ ਪਹਿਲ ਦਿੰਦੇ ਸਨ ਪ੍ਰੰਤੂ ਜਦੋਂ ਤੋਂ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਕੀਤੇ ਗਏ ਉਪਰਾਲਿਆਂ ਸਦਕਾ ਅੱਜ ਕਈ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ, ਜਿਸ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਵਿੱਚ ਵੱਡਾ ਬਦਲਾਅ ਆਇਆ ਹੈ।

ਸ. ਸੌਂਦ ਨੇ ਕਿਹਾ ਕਿ ਸਕੂਲ ਆਫ ਐਮੀਨੈਂਸ ਵਿੱਚ ਜਿਥੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਪੜਾਈ ਕਰਵਾਈ ਜਾ ਰਹੀ ਹੈ ਉਥੇ ਹੀ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਹੂਲਤ ਲਈ ਆਧੁਨਿਕ ਸਾਜੋ ਸਮਾਨ, ਸ਼ਾਨਦਾਰ ਖੇਡ ਮੈਦਾਨ, ਸਾਇੰਸ ਲੈਬ ਤੇ ਹੋਰ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਕੂਲ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੇ ਗਵਾਹ ਬਣਨਗੇ। 

ਉਨ੍ਹਾਂ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਸਰਕਾਰ ਦੀ ਇੱਕ ਅਜਿਹੀ ਪਹਿਲ ਹੈ ਜਿਸ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਨਹੀਂ ਹੁੰਦੀ ਸੀ ਜਿਸ ਕਾਰਨ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪੜਾਈ ਬਾਰੇ ਜਿਆਦਾ ਕੁਝ ਪਤਾ ਨਹੀਂ ਹੁੰਦਾ ਸੀ। ਪ੍ਰੰਤੂ ਹੁਣ ਮਾਪੇ ਆਪਣੇ ਬੱਚਿਆਂ ਦੀ ਹਰੇਕ ਗਤੀਵਿਧੀ ਬਾਰੇ ਪੂਰੀ ਜਾਣਕਾਰੀ ਹਾਸਲ ਕਰਕੇ ਆਪਣੇ ਬੱਚਿਆਂ ਦੇ ਬੌਧਿਕ ਵਿਕਾਸ ਵਿੱਚ ਅਹਿਮ ਭੂਮਿਕਾ ਅਦਾ ਕਰ ਸਕਣਗੇ। ਉਨ੍ਹਾਂ ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਲਗਾਈ ਪ੍ਰਦਰਸ਼ਨੀ ਦਾ ਜਾਇਜ਼ਾ ਵੀ ਲਿਆ ਤੇ ਮਾਪਿਆਂ ਨਾਲ ਗੱਲਬਾਤ ਵੀ ਕੀਤੀ।

ਇਸ ਮੌਕੇ ਅਮਲੋਹ ਦੇ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ, ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਅਮਲੋਹ ਮਨਜੀਤ ਸਿੰਘ ਰਾਜਲਾ, ਸਕੂਲ ਦੇ ਪ੍ਰਿੰਸੀਪਲ ਇਕਬਾਲ ਸਿੰਘ, ਪੰਚਾਇਤੀ ਰਾਜ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਜਸਬੀਰ ਸਿੰਘ, ਸਿੱਖਿਆ ਮੰਤਰੀ ਦੇ ਓ.ਐਸ.ਡੀ. ਗੁਲਸ਼ਨ ਛਾਬੜਾ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸਿਕੰਦਰ ਸਿੰਘ ਗੋਗੀ, ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਸੂਬਾ ਜੁਆਂਇੰਟ ਸਕੱਤਰ ਕਿਸ਼ੋਰ ਚੰਦ ਖੰਨਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪੇ, ਆਮ ਆਦਮੀ ਪਾਰਟੀ ਦੇ ਆਗੂ ਅਤੇ ਸਕੂਲ ਦੇ ਅਧਿਆਪਕ ਹਾਜਰ ਸਨ।

      

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Amloh , Fatehgarh Sahib , Mega Parent Teacher Meet , Mega PTM , School of Eminence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD