Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਲਾਈਫ਼ ਸਕਿੱਲ, ਮੁੱਢਲੀ ਸਹਾਇਤਾ ਤੇ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਾਅ ਦੀ ਸਿਖਲਾਈ : ਡਾ. ਬਲਬੀਰ ਸਿੰਘ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮਾਪੇ-ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਤੇ ਮਾਪਿਆਂ ਨਾਲ ਮੁਲਾਕਾਤ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Mega Parent Teacher Meet, Mega PTM, School of Eminence

Web Admin

Web Admin

5 Dariya News

ਪਟਿਆਲਾ , 22 Oct 2024

Last updated on: Oct 22, 2024, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਲਾਈਫ਼ ਸਕਿੱਲ, ਫ਼ਸਟ ਏਡ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ (ਵੈਕਟਰ ਬੋਰਨ ਬਿਮਾਰੀਆਂ) ਤੋਂ ਬਚਾਅ ਲਈ ਟਰੇਨਿੰਗ ਦਿੱਤੀ ਜਾਵੇਗੀ ਅਤੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਪਟਿਆਲਾ ਤੋਂ ਹੋਵੇਗੀ। ਇਹ ਪ੍ਰਗਟਾਵਾ ਸਿਹਤ ਮੰਤਰੀ ਨੇ ਅੱਜ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਤੇ ਮਾਪਿਆਂ ਨਾਲ ਮੁਲਾਕਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਫ਼ਸਟ ਏਡ ਤੇ ਲਾਈਫ਼ ਸਕਿੱਲ ਦੀ ਟਰੇਨਿੰਗ ਦੇਣ ਦਾ ਮਕਸਦ ਹੈ ਕਿ ਵਿਦਿਆਰਥੀ ਕਿਸੇ ਵੀ ਦੁਰਘਟਨਾ ਸਮੇਂ ਡਾਕਟਰੀ ਸਹਾਇਤਾ ਮਿਲਣ ਤੋਂ ਪਹਿਲਾਂ ਪੀੜਤ ਨੂੰ ਮੁਢਲੀ ਸਹਾਇਤਾ ਪ੍ਰਦਾਨ ਕਰਕੇ ਕੀਮਤੀ ਜਾਨਾਂ ਬਚਾਅ ਸਕਣ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਟਰੇਨਿੰਗ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਅਤੇ ਇਸ ਦੇ ਵੱਖਰੇ ਤੌਰ 'ਤੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਜਾਣਗੇ। 

ਇਸ ਦੇ ਨਾਲ ਹੀ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਵੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਕਿ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਨੂੰ ਕੰਟਰੋਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਵਾਟਰ ਬੋਰਨ ਡਜ਼ੀਜ਼ ਕੇਸਾਂ ਦੇ ਘੱਟ ਹੋਣ ਦਾ ਕਾਰਨ ਜਾਗਰੂਕਤਾ ਹੀ ਹੈ ਤੇ ਵਿਦਿਆਰਥੀ ਇਸ ਜਾਗਰੂਕਤਾ ਮੁਹਿੰਮ ਦੇ ਬਰਾਂਡ ਅੰਬੈਸਡਰ ਹੋਣਗੇ।

ਡਾ. ਬਲਬੀਰ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਵਿਖੇ ਮਾਪਿਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸਿੱਖਿਆ ਸੁਧਾਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਥੇ ਅਧਿਆਪਕਾਂ ਦੀ ਟਰੇਨਿੰਗ ਕੌਮਾਂਤਰੀ ਪੱਧਰ 'ਤੇ ਕਰਵਾਈ ਜਾ ਰਹੀ ਹੈ, ਉਥੇ ਹੀ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਨਾਲ ਜੋੜਨ ਲਈ ਸਕੂਲ ਆਫ਼ ਐਮੀਨੈਂਸ ਬਣਾਏ ਗਏ ਹਨ, ਜਿਥੇ ਵਿਦਿਆਰਥੀ ਦੀ ਰੁਚੀ ਅਨੁਸਾਰ ਉਸ ਨੂੰ ਆਪਣੇ ਕਿੱਤੇ ਦੀ ਚੋਣ ਕਰਨ ਦੀ ਖੁੱਲ੍ਹ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਇਹ ਲਗਾਤਾਰ ਤੀਜੀ ਮਾਪੇ-ਅਧਿਆਪਕ ਮਿਲਣੀ ਹੈ ਅਤੇ ਇਨ੍ਹਾਂ ਢਾਈ ਸਾਲਾਂ ਵਿੱਚ ਸਿੱਖਿਆ ਦੇ ਮਿਆਰ ਵਿੱਚ ਜੋ ਸੁਧਾਰ ਹੋਇਆ ਹੈ ਉਹ ਸਕੂਲਾਂ ਵਿੱਚ ਵਧੇ ਦਾਖਲਿਆਂ ਤੋਂ ਵੀ ਪਤਾ ਲਗਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ 12 ਹਜ਼ਾਰ ਅਧਿਆਪਕਾਂ ਨੂੰ ਪੱਕੇ ਕੀਤਾ ਗਿਆ ਹੈ ਤੇ 10 ਹਜ਼ਾਰ ਤੋਂ ਵੱਧ ਨਵੇਂ ਅਧਿਆਪਕ ਵੀ ਭਰਤੀ ਕੀਤੇ ਗਏ ਹਨ। 

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਤੇ ਸ੍ਰੀ ਮੁਨੀਸ਼ ਸਿਸੋਦੀਆਂ ਵੱਲੋਂ ਜੋ ਸਿੱਖਿਆ ਮਾਡਲ ਦਿੱਲੀ ਵਿੱਚ ਬਣਾਇਆ ਗਿਆ ਹੈ, ਉਸੇ ਤਰ੍ਹਾਂ ਦਾ ਸਿੱਖਿਆ ਮਾਡਲ ਸ. ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਅੰਦਰ ਵੀ ਵਿਕਸਤ ਕੀਤਾ ਗਿਆ ਹੈ, ਜਿਸ ਨਾਲ ਪਿਛਲੇ ਢਾਈ ਸਾਲਾਂ ਅੰਦਰ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਹੋਏ ਹਨ।

ਸਿਹਤ ਮੰਤਰੀ ਨੇ ਸਕੂਲੀ ਵਿਦਿਆਰਥੀਆਂ ਵੱਲੋਂ ਬਣਾਏ ਸੋਲਰ ਚਾਰਜਰ, ਵਾਟਰ ਟਰੀਟਮੈਂਟ ਪਲਾਂਟ ਦੇ ਮਾਡਲ ਤੇ ਵੇਸਟ ਟੂ ਵੈਲਥ ਤਹਿਤ ਬੇਕਾਰ ਪਏ ਸਮਾਨ ਤੋਂ ਬਣਾਈ ਵਸਤੂਆਂ ਵਾਲੀ ਪ੍ਰਦਰਸ਼ਨੀ ਦਾ ਦੌਰਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਜੋ ਮਾਡਲ ਤਿਆਰ ਕੀਤੇ ਹਨ, ਉਹ ਇਸ ਗੱਲ ਦਾ ਸੁਨੇਹਾ ਦੇ ਰਹੇ ਹਨ ਕਿ ਸਾਡੀ ਆਉਣ ਵਾਲੀ ਪੀੜੀ ਵਾਤਾਵਰਣ ਪ੍ਰਤੀ ਸੁਚੇਤ ਹੈ ਤੇ ਵਾਤਾਵਰਣ ਦੀ ਸ਼ੁੱਧਤਾ ਲਈ ਕੰਮ ਕਰਨ ਲਈ ਅੱਗੇ ਆ ਰਹੀ ਹੈ। 

ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਵੀ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਡੇ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਉਪਰਾਲੇ ਤਾਂ ਹੀ ਸਾਰਥਕ ਸਿੱਧ ਹੋਣਗੇ ਜੇਕਰ ਅਸੀਂ ਸਾਰੇ ਰਲਕੇ ਵਾਤਾਵਰਣ ਦੀ ਸ਼ੁੱਧਤਾ ਲਈ ਹੰਭਲਾ ਮਾਰੀਏ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼ਾਲੂ ਮਹਿਰਾ, ਡਿਪਟੀ ਡੀਈਓ ਮਨਵਿੰਦਰ ਕੌਰ ਭੁੱਲਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਦੇ ਪ੍ਰਿੰਸੀਪਲ ਸੀਮਾ ਉਪਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਦੇ ਪ੍ਰਿੰਸੀਪਲ ਸ੍ਰੀਮਤੀ ਨਰੇਸ਼ ਸਮੇਤ ਸਕੂਲ ਸਟਾਫ਼, ਵਿਦਿਆਰਥੀ ਅਤੇ ਮਾਪੇ ਵੀ ਮੌਜੂਦ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Mega Parent Teacher Meet , Mega PTM , School of Eminence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD