Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨੈਸ਼ਨਲ ਹਾਈਵੇਅ ਅਥਾਰਿਟੀ ਦੇ ਡਾਇਰੈਕਟਰ ਵੱਲੋਂ ਸ਼ਹਿਰ ਦੇ ਨਾਲ ਲੱਗਦੇ ਹਾਈਵੇਅ ਦਾ ਦੌਰਾ

ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਟਰੈਫਿਕ ਸਮੱਸਿਆਵਾਂ ਬਾਰੇ ਕਰਵਾੲਆ ਜਾਣੂ

Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 22 Oct 2024

Last updated on: Oct 22, 2024, 00:00 IST

ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ (ਐਨ.ਐਚ.ਏ.ਆਈ.) ਦੇ ਡਾਇਰੈਕਟਰ ਪ੍ਰਿਅੰਕਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਨਾਲ ਲੱਗਦੇ ਇਲਾਕਿਆਂ ਵਿੱਚੋਂ ਲੰਘਦੇ ਨੈਸ਼ਨਲ ਹਾਈਵੇ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੀ ਮੌਜੂਦ ਸਨ। 

ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਦੱਸਿਆ ਕਿ ਉਹਨਾਂ ਵੱਲੋਂ ਪਿਛਲੇ ਦਿਨੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਹਾਈਵੇ ਸਬੰਧੀ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾਉਣ ਲਈ ਮੁਲਾਕਾਤ ਕੀਤੀ ਗਈ ਸੀ।  ਮੁਲਾਕਾਤ ਦੌਰਾਨ ਕੇਂਦਰੀ ਮੰਤਰੀ ਵੱਲੋਂ ਪੂਰਨ ਤੌਰ 'ਤੇ ਭਰੋਸਾ ਦਿੱਤਾ ਗਿਆ ਸੀ ਕਿ ਨੈਸ਼ਨਲ ਹਾਈਵੇ ਦੇ ਨਾਲ ਲੱਗਦੇ ਇਲਾਕਿਆਂ ਨੂੰ ਜੋ ਵੀ ਮੁਸ਼ਕਿਲਾਂ ਆ ਰਹੀਆਂ ਹਨ, ਉਹਨਾਂ ਮੁਸ਼ਕਿਲਾਂ ਦਾ ਫੌਰੀ ਤੌਰ 'ਤੇ ਹੱਲ ਕੀਤਾ ਜਾਵੇਗਾ। 

ਵਿਧਾਇਕ ਗਰੇਵਾਲ ਨੇ ਅੱਗੇ ਦੱਸਿਆ ਕਿ  ਇਸੇ ਲੜੀ ਤਹਿਤ ਐਨ ਐਚ ਏ ਆਈ ਦੇ ਡਾਇਰੈਕਟਰ ਸ਼੍ਰੀਮਤੀ ਪ੍ਰਿਅੰਕਾ ਨੈਸ਼ਨਲ ਹਾਈਵੇ ਦਾ ਦੌਰਾ ਕਰਨ ਲਈ ਪਹੁੰਚੇ ਜਿੱਥੇ ਉਨ੍ਹਾਂ ਨੂੰ ਹਾਈਵੇਅ ਸਬੰਧੀ ਸ਼ਹਿਰ ਵਾਸੀਆਂ ਦੀਆਂ  ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਡਾਇਰੈਕਟਰ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਇਹਨਾਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। 

ਵਿਧਾਇਕ ਗਰੇਵਾਲ ਨੇ ਦੱਸਿਆ ਕਿ ਜਲੰਧਰ ਬਾਈਪਾਸ ਤੋਂ ਸ਼ੇਰਪੁਰ ਚੌਂਕ ਤੱਕ ਅੰਡਰ ਪਾਸ ਬਣਾਏ ਜਾਣੇ ਹਨ। ਉਨ੍ਹਾਂ ਦੱਸਿਆ ਕਿ ਕੈਲਾਸ਼ ਨਗਰ, ਸੁੰਦਰ ਨਗਰ ਤੋਂ ਇਲਾਵਾ । ਡਾਇਰੈਕੈਟਰ ਪ੍ਰਿਅੰਕਾਂ ਨੂੰ ਮੌਕੇ 'ਤੇ ਦੱਸਿਆ ਕਿ ਹਾਈਵੇ 'ਤੇ ਸਫਾਈ ਵਿਵਸਥਾ ਦਰੁਸਤ ਨਹੀਂ ਅਤੇ ਸੜਕ 'ਤੇ ਵੱਡੇ- ਵੱਡੇ ਟੋਏ ਪਏ ਹੋਏ ਹਨ ਜਿਸ ਨਾਲ ਮੰਦਭਾਗੀ ਘਟਨਾਵਾਂ ਵਾਪਰ ਰਹੀਆਂ ਹਨ। ਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਜਲਦ ਹਾਈਵੇ ਸਬੰਧੀ ਇਲਾਕਾ ਵਾਸੀਆਂ ਅਤੇ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਮਿਲੇਗਾ । ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਵੀ ਹਾਜ਼ਰ ਸਨ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD