Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਵੇਕ ਪ੍ਰਤਾਪ ਸਿੰਘ ਅਤੇ ਡਾ: ਪ੍ਰੀਤੀ ਯਾਦਵ ਨੇ ਪੁਰਾਣੀ ਪੁਲਿਸ ਲਾਈਨ ਸਕੂਲ ਵਿਖੇ ਮਾਪੇ ਅਧਿਆਪਕ ਮਿਲਣੀ ਮੌਕੇ ਕੀਤੀ ਸ਼ਿਰਕਤ

ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ ਸਟਾਲ ਲਗਾਏ ਗਏ

Preeti Yadav, Dr. Preeti Yadav, DC Patiala, Deputy Commissioner Patiala, Patiala, Mega Parent Teacher Meet, Mega PTM, School of Eminence

Web Admin

Web Admin

5 Dariya News

ਪਟਿਆਲਾ , 22 Oct 2024

Last updated on: Oct 22, 2024, 00:00 IST

ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਪਟਿਆਲਾ ਵਿਖੇ ਮਾਪੇ ਅਧਿਆਪਕ ਮਿਲਣੀ ਮੌਕੇ ਸ਼ਿਰਕਤ ਕੀਤੀ । ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਵਿਵੇਕ ਪ੍ਰਤਾਪ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦਾ ਨਿੱਘਾ ਸਵਾਗਤ ਕੀਤਾ ਗਿਆ।

ਉਹਨਾਂ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨਾਲ ਪੜਾਈ ਪ੍ਰਤੀ, ਸਕੂਲ ਵਿੱਚ ਸਿਖਿਆ ਵਿਭਾਗ ਦੁਆਰਾ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਗੱਲਬਾਤ ਕੀਤੀ । ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆ ਦਾ ਭਵਿੱਖ ਮਾਪਿਆਂ ਅਤੇ ਸਕੂਲ ਤੇ ਨਿਰਭਰ ਕਰਦਾ ਹੈ । ਉਹਨਾਂ ਮਾਪਿਆਂ ਨੂੰ ਅਧਿਆਪਕਾਂ ਦੀ ਫੀਡਬੈਕ ਦੇਣ ਸਬੰਧੀ ਕਿਹਾ ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸਾਰ ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਵੱਖ ਵੱਖ  ਸਟਾਲ ਲਗਾਏ ਗਏ । ਉਹਨਾਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ਪੰਜਾਬ ਯੰਗ ਓਂਟਿਰਪਰਿਵਨਓਰ ਤਹਿਤ ਪ੍ਰਭਾਵਿਤ ਹੋਏ ਬੱਚਿਆ ਨੂੰ ਭਵਿੱਖ ਵਿੱਚ ਹੱਥੀਂ ਕੰਮ ਕਰਨ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ । 

ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਬੱਚਿਆ ਦੇ ਮਾਪਿਆਂ ਦਾ ਹਾਰਦਿਕ ਸਵਾਗਤ ਕਰਦਿਆਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਕੂਲ ਦੇ ਨਾਲ ਨਾਲ ਬੱਚਿਆਂ ਦੀ ਸਫਲਤਾ ਵਿੱਚ ਮਾਪਿਆਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ । ਡਿਪਟੀ ਕਮਿਸ਼ਨਰ ਨੇ ਬੱਚਿਆ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਅਤੇ ਮਾਪਿਆਂ ਦਾ ਧਿਆਨ ਰੱਖਣ ਲਈ ਵੀ ਪ੍ਰੇਰਿਤ ਕੀਤਾ।

ਡਿਪਟੀ ਕਮਿਸ਼ਨਰ ਪਟਿਆਲਾ ਨੇ ਮਾਪੇ ਅਧਿਆਪਕ ਮਿਲਣੀ ਮੌਕੇ ਮਾਪਿਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਪੁੱਛਿਆ ਅਤੇ ਇਸ ਮੌਕੇ ਪਹੁੰਚੇ ਮਾਪਿਆਂ ਦੀ ਸਮਹੂਲੀਅਤ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਜੀਵ ਸ਼ਰਮਾਂ ਜ਼ਿਲ੍ਹਾ ਸਿਖਿਆ ਅਫਸਰ, ਰਵਿੰਦਰਪਾਲ ਉਪ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਮਨਦੀਪ ਕੌਰ, ਪ੍ਰਿੰਸੀਪਲ ਪੁਰਾਣੀ ਪੁਲਿਸ ਲਾਈਨ ਸਕੂਲ ਪਟਿਆਲਾ ਵੀ ਸ਼ਾਮਲ ਸਨ ।  

 

Tags: Preeti Yadav , Dr. Preeti Yadav , DC Patiala , Deputy Commissioner Patiala , Patiala , Mega Parent Teacher Meet , Mega PTM , School of Eminence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD