Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮੰਡੀਆਂ ਵਿੱਚ ਝੋਨੇ ਦੀ ਖਰੀਦ ਵਿੱਚ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਡਾ: ਅਜੇ ਗੁਪਤਾ

ਜੇਕਰ ਕਿਸੇ ਨੂੰ ਵੀ ਮੰਡੀਆਂ ਵਿੱਚ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਹੈਲਪਲਾਈਨ ਨੰਬਰ 7973867446 'ਤੇ ਸੰਪਰਕ ਕਰੇ।

Dr. Ajay Gupta, Amritsar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 22 Oct 2024

Last updated on: Oct 22, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਮਾਨਯੋਗ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਤਹਿਸੀਲਦਾਰ ਰਾਜਵਿੰਦਰ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਅਮਨਦੀਪ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਦਾਣਾ ਮੰਡੀ ਭਗਤਾਵਾਲਾ ਦਾ ਨਿਰੀਖਣ ਕੀਤਾ।  ਵਿਧਾਇਕ ਡਾ: ਅਜੈ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਵੱਲ ਸਿੱਧੇ ਤੌਰ 'ਤੇ ਧਿਆਨ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਦੇ ਸਾਰੇ ਕੈਬਨਿਟ ਮੰਤਰੀ ਅਤੇ ਵਿਧਾਇਕ ਅਧਿਕਾਰੀਆਂ ਨਾਲ ਮੰਡੀਆਂ ਦਾ ਦੌਰਾ ਕਰ ਰਹੇ ਹਨ ਅਤੇ ਨਿਰੀਖਣ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।  ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਉਹ ਅੱਜ ਅਧਿਕਾਰੀਆਂ ਸਮੇਤ ਮੰਡੀ ਪੁੱਜੇ ਹਨ।  

ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਕਿਸਾਨਾਂ ਨਾਲ ਗੱਲਬਾਤ ਦੌਰਾਨ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆ ਰਹੀ।  ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਕੁਝ ਕਿਸਾਨਾਂ ਨੇ ਕੁਝ ਸਮੱਸਿਆਵਾਂ ਪ੍ਰਗਟਾਈਆਂ ਹਨ ਅਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਬਣਾਏ ਗਏ ਹੈਲਪਲਾਈਨ ਸੈਂਟਰ ਦੇ ਨੰਬਰ 7973867446 ’ਤੇ ਸੰਪਰਕ ਕਰ ਸਕਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਮੰਡੀਆਂ ਵਿੱਚ ਵਾਧਾ ਹੋਇਆ ਹੈ। ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਦੌਰਾਨ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਰਹੀ ਹੈ।  ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 113207 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ 179.94 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।  ਉਨ੍ਹਾਂ ਕਿਹਾ ਕਿ ਸ਼ੈਲਰ ਮਾਲਕ ਬਾਸਮਤੀ ਮੰਡੀਆਂ ਵਿੱਚੋਂ ਖਰੀਦ ਕੇ ਕਿਸਾਨਾਂ ਨੂੰ ਅਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਆਮਦ ਵਧਣ ਕਾਰਨ ਲਿਫਟਿੰਗ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ।  

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਰੋਜ਼ਾਨਾ ਖੁਦ ਮੰਡੀਆਂ ਦਾ ਦੌਰਾ ਕਰਨ ਅਤੇ ਲਿਫਟਿੰਗ ਵਿੱਚ ਹੋਰ ਤੇਜੀ ਲਿਆਉਣ। ਉਨਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨਾਂ ਦੀ ਫਸਲ ਦਾ ਇਕ –ਇਕ ਦਾਣਾ ਖਰੀਦ ਕੀਤਾ ਜਾਵੇਗਾ।

 

 

Tags: Dr. Ajay Gupta , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD