ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਫਤਿਹਪੁਰ ਖੇਤਰ ਵਿੱਚ ਸਥਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਦੇ ਨਾਲ ਲੱਗਦੀ ਸੜਕ ’ਤੇ ਨਵੀਆਂ ਸਟਰੀਟ ਲਾਈਟਾਂ ਲਗਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਨਾਲ ਲੱਗਦੀ ਸੜਕ ਸਭ ਤੋਂ ਪਹਿਲਾਂ ਬਣਾਈ ਗਈ ਸੀ।
ਇਸ ਸੜਕ ’ਤੇ ਸਟਰੀਟ ਲਾਈਟਾਂ ਨਾ ਲੱਗਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਸੜਕ ’ਤੇ ਹੁਣ ਸਟਰੀਟ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ 10 ਦਿਨਾਂ ਵਿੱਚ ਇਸ ਇਲਾਕੇ ਵਿੱਚ ਸਟਰੀਟ ਲਾਈਟਾਂ ਜਗਾ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਕੋਈ ਵੀ ਵਿਕਾਸ ਕਾਰਜ ਅਧੂਰਾ ਨਹੀਂ ਛੱਡਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਸੜਕਾਂ, ਗਲੀਆਂ-ਨਾਲੀਆਂ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ।ਇਸ ਮੌਕੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਲਖਵਿੰਦਰ ਸਿੰਘ ਲੱਖਾ, ਕਵਲ ਪੰਨੂ, ਬਿੰਦਾ ਪੰਨੂ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਅਤੇ ਨਗਰ ਨਿਗਮ ਦੇ ਅਧਿਕਾਰੀ ਹਾਜ਼ਰ ਸਨ।