Thursday, 23 July 2026

 

 

ਖ਼ਾਸ ਖਬਰਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਵਿਜੀਲੈਂਸ ਬਿਊਰੋ ਨੇ ਸਿਪਾਹੀ ਨੂੰ 2000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Batala, Batala Police

Web Admin

Web Admin

5 Dariya News

ਬਟਾਲਾ , 22 Oct 2024

Last updated on: Oct 22, 2024, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਦਿਆਲਗੜ੍ਹ, ਥਾਣਾ ਸਦਰ ਬਟਾਲਾ ਵਿਖੇ ਤਾਇਨਾਤ ਇੱਕ ਪੁਲਿਸ ਸਿਪਾਹੀ ਗੁਰਪ੍ਰੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਲਜੀਤ ਸਿੰਘ ਵਾਸੀ ਪਿੰਡ ਕੋਟ ਕਰਮ ਚੰਦ, ਡੇਰਾ ਰੋਡ, ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਦੇ ਖ਼ਿਲਾਫ਼ ਆਬਕਾਰੀ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਨੇ ਉਸ ਕੋਲੋਂ ਨਿੱਜੀ ਤਲਾਸ਼ੀ ਦੌਰਾਨ ਬਰਾਮਦ ਹੋਇਆ ਇੱਕ ਮੋਬਾਈਲ ਫੋਨ ਛੁਡਾਉਣ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤ ਤੋਂ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Batala , Batala Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD