Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਰਾਜ ਪੱਧਰੀ ਤੈਰਾਕੀ ਮੁਕਾਬਲੇ

ਦੂਜੇ ਦਿਨ ਪ੍ਰਭਨੂਰ ਨੇ ਪਹਿਲਾ ਸਥਾਨ, ਅਰਨਵਜੀਤ ਨੇ ਦੂਜਾ ਸਥਾਨ ਅਤੇ ਸਹਿਬਦੀਪ ਨੇ ਤੀਜਾ ਸਥਾਨ ਪ੍ਰਾਪਤ ਕੀਤਾ

Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan

Web Admin

Web Admin

5 Dariya News

ਐਸ.ਏ.ਐਸ.ਨਗਰ , 22 Oct 2024

Last updated on: Oct 22, 2024, 00:00 IST

ਖੇਡਾਂ ਵਤਨ ਪੰਜਾਬ ਦੀਆਂ 2024 ਤਹਿਤ ਰਾਜ ਪੱਧਰੀ ਖੇਡਾਂ ਦੌਰਾਨ ਖੇਡ ਤੈਰਾਕੀ ਜੋ ਮਿਤੀ 21.10.2024 ਤੋਂ 24.10.2024 ਤੱਕ ਜ਼ਿਲ੍ਹਾ ਐਸ.ਏ.ਐਸ.ਨਗਰ ਖੇਡ ਭਵਨ ਸੈਕਟਰ-63 ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਦੇ ਨਿਰਦੇਸ਼ਾਂ ਅਨੁਸਾਰ ਕਰਵਾਈ ਜਾ ਰਹੀ ਹੈ। ਅੱਜ ਇਹਨਾ ਖੇਡਾਂ ਦੇ ਦੂਜੇ ਦਿਨ ਮੁੱਖ ਮਹਿਮਾਨ ਸ੍ਰੀਮਤੀ ਦਮਨਦੀਪ ਕੌਰ ਪੀ.ਸੀ.ਐਸ (ਐਸ.ਡੀ.ਐਮ) ਦਾ ਦਫਤਰ ਜ਼ਿਲ੍ਹਾ ਖੇਡ ਅਫਸਰ ਐਸ.ਏ.ਐਸ.ਨਗਰ ਦੀ ਟੀਮ ਵੱਲੋਂ ਸਵਾਗਤ ਕੀਤਾ ਗਿਆ ਅਤੇ ਮੁੱਖ ਮਹਿਮਾਨ ਵੱਲੋ ਖਿਡਾਰੀਆਂ ਦੀ ਹੌਂਸਲਾ ਅਫਜਾਈ ਕੀਤੀ ਗਈ। ਸ੍ਰੀਮਤੀ ਦਮਨਦੀਪ ਕੌਰ ਐਸ.ਡੀ.ਐਮ, ਕਰਨੈਲ ਸਿੰਘ ਡੀ.ਐਸ.ਈ. ਅਤੇ ਸ. ਪ੍ਰਭਜੀਤ ਸਿੰਘ (ਜੀ.ਐਸ.) ਕੈਕਿੰਗ ਕਨੋਇੰਗ ਐਸੋਸਿਏਸ਼ਨ ਪੰਜਾਬ ਵੱਲੋਂ ਜੇਤੂ ਖਿਡਾਰੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ।

ਜ਼ਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਵੱਲੋ ਦੱਸਿਆ ਗਿਆ ਕਿ ਇਸ ਟੂਰਨਾਮੈਂਟ ਵਿੱਚ 19 ਜ਼ਿਲ੍ਹਿਆ ਦੇ 550 ਤੋ ਵੱਧ ਖਿਡਾਰੀਆਂ ਵੱਲੋ ਭਾਗ ਲਿਆ ਗਿਆ। ਇਸ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਅੱਜ ਲੱਕੀ ਡਰਾਅ ਵੀ ਕੱਢਿਆ ਗਿਆ ਤੇ ਜਿਹੜੇ ਖਿਡਾਰੀਆਂ ਦੇ ਲੱਕੀ ਡਰਾਅ ਨਿੱਕਲੇ ਹਨ, ਉਹਨਾਂ ਵਿੱਚ ਅਸ਼ੀਸ ਸਿੰਘ ਜ਼ਿਲ੍ਹਾ ਅੰਮ੍ਰਿਤਸਰ, ਅੰਸ਼ ਮਹਿਤਾ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਅਨੰਤਵੀਰ ਸਿੰਘ ਗਿੱਲ ਜ਼ਿਲ੍ਹਾ ਸੰਗਰੂਰ ਤੋ ਹਨ।

ਅੱਜ ਜਿਹਨਾਂ ਖਿਡਾਰੀਆਂ ਵੱਲੋ ਇਹਨਾਂ ਖੇਡਾਂ ਵਿੱਚ ਪੁਜੀਸ਼ਨਾਂ ਪ੍ਰਾਪਤ ਕੀਤੀਆ ਹਨ ਉਹਨਾਂ ਦਾ ਵੇਰਵਾ ਇਸ ਅਨੁਸਾਰ ਹੈ:-

ਅੱਜ ਦਾ ਰਿਜਲਟ

ਰਾਜ ਪੱਧਰੀ:  

ਖੇਡ ਤੈਰਾਕੀ ਅੰ-14 (ਲੜਕੇ) :

50 ਮੀ: ਬਰੈਸਟ ਸਟਰੋਕ: ਪ੍ਰਭਨੂਰ ਨੇ ਪਹਿਲਾ ਸਥਾਨ, ਅਰਨਵਜੀਤ ਨੇ ਦੂਜਾ ਸਥਾਨ ਅਤੇ ਸਹਿਬਦੀਪ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

50 ਮੀ: ਫਰੀ ਸਟਾਇਲ:ਪਰਮਰਾਜ ਸਿੰਘ ਨੇ ਪਹਿਲਾ ਸਥਾਨ, ਗੌਰਵ ਕੁਮਾਰ ਨੇ ਦੂਜਾ ਸਥਾਨ ਅਤੇ ਵਿਸ਼ੂ ਕੁਮਾਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਅੰਡਰ-17 ਲੜਕੇ

200ਮੀ: ਫਰੀ ਸਟਾਇਲ: ਜੁਝਾਰ ਸਿੰਘ ਗਿੱਲ ਨੇ ਪਹਿਲਾ ਸਥਾਨ, ਹਰਸਿਤ ਸਿੰਘ ਨੇ ਦੂਜਾ ਸਥਾਨ ਅਤੇ ਅਰਮਾਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

100ਮੀ: ਬਰੈਸਟ ਸਟਰੋਕ: ਅਰਜੁਨ ਲਖਨਪਾਲ ਸਿੰਘ ਪਹਿਲਾ ਸਥਾਨ, ਰਬੀਰ ਲਖਨਪਾਲ ਦੂਜਾ ਸਥਾਨ ਅਤੇ ਸੈਮਿਊਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਅੰਡਰ-21 ਲੜਕੇ:

100 ਮੀ: ਬਰੈਸਟ ਸਟਰੋਕ: ਰਾਮਰਿੰਦਰ ਸਿੰਘ ਨੇ ਪਹਿਲਾ ਸਥਾਨ, ਮੋਨੂੰ ਨੇ ਦੂਜਾ ਸਥਾਨ ਅਤੇ ਸੰਦੀਪ ਰਾਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

200 ਮੀ: ਫਰੀ ਸਟਾਇਲ: ਲਕਸ਼ੇ ਜਿੰਦਲ ਨੇ ਪਹਿਲਾ ਸਥਾਨ, ਰਾਜਵੀਰ ਸਿੰਘ ਨੇ ਦੂਜਾ ਸਥਾਨ ਅਤੇ ਮੁਦਿਤ ਸਰਮਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਅੰਡਰ 21-30:

200ਮੀ: ਫਰੀ ਸਟਾਇਲ: ਅਨਮੋਲ ਜਿੰਦਲ ਨੇ ਪਹਿਲਾ ਸਥਾਨ, ਮੁਨੀਸ ਕੁਮਾਰ ਨੇ ਦੂਜਾ ਸਥਾਨ ਅਤੇ ਪਿਰਾਂਸ ਧਿਮਾਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

100ਮੀ: ਬਰੈਸਟ ਸਟਰੋਕ: ਸਰਤਾਜ ਸਿੰਘ ਪਹਿਲਾ ਸਥਾਨ, ਅਭੀਨੀਤ ਸਿੰਘ ਨੇ ਦੂਜਾ ਸਥਾਨ ਅਤੇ ਰੋਹਿਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

 

Tags: Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD