Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਮੈਗਾ ਮਾਪੇ ਅਧਿਆਪਕ ਮਿਲਣੀ ਮੌਕੇ ਪਰਮਵੀਰ ਸਿੰਘ ਵਿਸ਼ੇਸ਼ ਤੌਰ ਤੇ ਮਾਪਿਆਂ ਅਤੇ ਵਿਦਿਆਰਥੀਆਂ ਦੇ ਹੋਏ ਰੂਬਰੂ

ਵਿਦਿਆਰਥੀਆਂ ਨੂੰ ਸਮਾਜ ਵਿੱਚ ਚੰਗੇ ਨਾਗਰਿਕ ਬਣਨ ਅਤੇ ਵੱਧ ਤੋਂ ਵੱਧ ਵਿਦਿਆ ਹਾਸਿਲ ਕਰਨ ਲਈ ਕੀਤਾ ਪ੍ਰੇਰਿਤ

Paramvir Singh, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 22 Oct 2024

Last updated on: Oct 22, 2024, 00:00 IST

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਜਿਲਾ ਤਰਨ ਤਾਰਨ ਵਿਖੇ ਜਿਲਾ ਪੱਧਰੀ ਮਾਪੇ - ਅਧਿਆਪਕ ਮਿਲਣੀ ਕਰਵਾਈ ਗਈ । ਇਸ ਮੈਗਾ ਮਿਲਣੀ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰ . ਪਰਮਵੀਰ ਸਿੰਘ ਆਈ . ਏ. ਐਸ . ਵਿਸ਼ੇਸ਼ ਤੌਰ ਤੇ ਮਾਪਿਆਂ ਅਤੇ ਵਿਦਿਆਰਥੀਆਂ ਦੇ ਰੂਬਰੂ ਹੋਏ। ਉਹਨਾਂ ਨੇ ਵਿਦਿਆਰਥੀਆਂ ਨੂੰ ਸਮਾਜ ਵਿੱਚ ਚੰਗੇ ਨਾਗਰਿਕ ਬਣਨ ਅਤੇ ਵੱਧ ਤੋਂ ਵੱਧ ਵਿਦਿਆ ਹਾਸਿਲ ਕਰਨ ਲਈ ਪ੍ਰੇਰਿਆ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਲਈ ਸਾਰਥਿਕ ਯਤਨ ਕਰਨ ਲਈ ਕਿਹਾ। 

ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਵਧੀਆ ਉਪਰਾਲਾ ਹੈ ਜਿਸ ਨਾਲ  ਮਾਤਾ - ਪਿਤਾ ਅਧਿਆਪਕਾਂ ਨਾਲ ਮਿਲ ਕੇ ਬਚਿਆਂ ਦੀ ਕਾਰਗੁਜ਼ਾਰੀ ਰਿਪੋਰਟ ਪ੍ਰਾਪਤ ਕਰਦੇ ਹਨ। ਇਸ ਦੌਰਾਨ ਸੀਨੀਅਰ ਆਈ ਏ ਐਸ ਅਫਸਰ ਸ੍ਰੀ ਦਲਜੀਤ ਸਿੰਘ ਮਾਂਗਟ ਨੇ ਮੈਗਾ ਮਿਲਣੀ ਦੌਰਾਨ ਪਹੰੁਚੇ ਮਾਪਿਆ ਨਾਲ ਵਿਸੇ਼ਸ਼ ਤੌਰ ਤੇ ਵੀਡੀਓ ਕਾਲ ਰਾਹੀ ਗਲ ਬਾਤ ਕੀਤੀ। ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ( ਸੈਕੰਡਰੀ ਸਿੱਖਿਆ ) ਸ੍ਰ . ਜਗਵਿੰਦਰ ਸਿੰਘ ਲਹਿਰੀ ਵਿਸ਼ੇਸ਼ ਰੂਪ ਵਿੱਚ ਹਾਜ਼ਰ ਹੋਏ ਅਤੇ ਉਹਨਾਂ ਨੇ ਵੀ ਬੱਚਿਆਂ ਨੂੰ ਵੱਧ ਤੋਂ ਵੱਧ ਸਿੱਖਿਆ ਗ੍ਰਹਿਣ ਕਰਕੇ ਸਮਾਜ ਦੇ ਚੰਗੇ ਨਾਗਰਿਕ ਬਣਨ ਲਈ ਕਿਹਾ। 

ਮਾਨਯੋਗ ਡਿਪਟੀ ਕਮਿਸ਼ਨਰ ਅਤੇ ਜਿਲਾ ਸਿੱਖਿਆ ਅਫਸਰ ( ਸੈਕੰਡਰੀ ਸਿੱਖਿਆ )ਦੇ ਸਕੂਲ ਵਿਖੇ ਪਹੁੰਚਣ ਤੇ ਕਾਰਜਕਾਰੀ ਪ੍ਰਿੰਸੀਪਲ ਮੈਡਮ ਕਮਲਜੀਤ ਕੌਰ ਨੇ ਧੰਨਵਾਦ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ , ਮੈਂਬਰ ਸਾਹਿਬਾਨ, ਐਸ. ਐਮ. ਸੀ. ਚੈਅਰਮੈਨ, ਮੁਹਤਬਰ ਸੱਜਣ ਅਤੇ ਵੱਡੀ ਗਿਣਤੀ ਵਿਚ ਮਾਪੇ ਹਾਜ਼ਰ ਸਨ। ਸਟੇਜ਼ ਦਾ ਸੰਚਾਲਨ ਲੈਕਚਰਾਰ ਕੁਲਵਿੰਦਰ ਸਿੰਘ ਨੇ ਬਾਖੂਬੀ ਕੀਤਾ। 

ਇਸ ਸਮੇਂ ਸਕੂਲ ਸਟਾਫ਼ ਵਿੱਚ ਪ੍ਰਭਜੋਤ ਕੌਰ, ਸਵਿੰਦਰ ਸਿੰਘ,  ਗੁਰਮੀਤ ਸਿੰਘ , ਅਮਨਦੀਪ ਕੌਰ,  ਮਨਦੀਪ ਕੌਰ,  ਮਨਜੋਤ ਕੌਰ, ਸਤਨਾਮ ਕੌਰ,  ਪਰਮਜੀਤ ਕੌਰ ,ਨਵਪ੍ਰੀਤ ਕੌਰ , ਦੀਪਤੀ ਛਾਬੜਾ, ਏਕਤਾ ਸਪਰਾ , ਅਮਨਦੀਪ ਕੌਰ ਅੰਗਰੇਜੀ ਮਿਸਟ੍ਰੈਸ, ਰੋਹਿਤ ਪਾਠਕ , ਕਮਲਪ੍ਰੀਤ ਸਿੰਘ, ਹਰਗੋਬਿੰਦ ਸਿੰਘ, ਪ੍ਰਭਜੀਤ ਕੌਰ ਅਤੇ ਸੀਨੀਅਰ ਸਹਾਇਕ ਤਰਸੇਮ ਸਿੰਘ ਆਦਿ ਹਾਜ਼ਰ ਸਨ।

 

Tags: Paramvir Singh , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD