Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਦੁਕਾਨਾਂ ਅਤੇ ਘਰਾਂ ਵਿਚ ਡੇਂਗੂ ਦਾ ਲਾਰਵਾ ਪਾਏ ਜਾਣ ਤੇ ਕੀਤਾ ਜਾਵੇਗਾ ਚਲਾਣ - ਪਰਮਵੀਰ ਸਿੰਘ

ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ

Paramvir Singh, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 23 Oct 2024

Last updated on: Oct 23, 2024, 00:00 IST

ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲਾ ਪਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਨੈਸ਼ਨਲ ਵੈਕਟਰ ਬੋਰਨ ਡਜੀਜ਼, ਜਿਵੇਂ ਕਿ ਡੇਂਗੂ, ਮਲੇਰੀਆ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਵੱਲੋਂ ਆਏ ਹੋਏ ਵੱਖ-ਵੱਖ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੇ ਡੇਂਗੂ ਸੀਜ਼ਨ ਨੂੰ ਮੁੱਖ ਰੱਖਦਿਆਂ ਜਾਗਰੂਕ ਗਤੀਵਿਧੀਆਂ ਆਰੰਭ ਕਰ ਦੇਣ ਅਤੇ ਸਿਹਤ ਵਿਭਾਗ ਨੂੰ ਸਹਿਯੋਗ ਕਰਨ। 

ਉਨ੍ਹਾਂ ਨਗਰ ਕੌਂਸਲ ਦੇ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਇਲਾਕਿਆਂ ਵਿੱਚ ਫੌਗਿੰਗ ਕਰਨੀ ਸ਼ੁਰੂ ਕਰ ਦਿੱਤੀ ਜਾਵੇ। ਇਸਦੇ ਨਾਲ ਹੀ ਉਨ੍ਹਾਂ ਸਕੂਲ ਦੇ ਪ੍ਰਿੰਸੀਪਲਾਂ ਨੂੰ ਕਿਹਾ ਕਿ ਸਕੂਲ ਦੀ ਗਰਾਊਂਡ ਅਤੇ ਹੋਰ ਨੀਂਵੀਆਂ ਥਾਵਾਂ ਤੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਡੇਂਗੂ ਬੁਖਾਰ ਪ੍ਰਤੀ ਬੱਚਿਆਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਚੰਗੇਰੀ ਸਿਹਤ ਪ੍ਰਦਾਨ ਕਰਨ ਦੇ ਉਪਰਾਲੇ ਕੀਤੇ ਜਾਂਦੇ ਹਨ। 

ਇਨ੍ਹਾਂ ਉਪਰਾਲਿਆਂ ਦੀ ਲੜੀ ਨੂੰ ਅੱਗੇ ਤੋਰਦਿਆਂ ਡੇਂਗੂ ਵਰਗੀ ਬਿਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਿਹਤ ਵਿਭਾਗ ਦੀ ਐਂਟੀ ਲਾਰਵਾ ਬ੍ਰਾਂਚ ਵੱਲੋਂ ਸਾਰੇ ਦਫਤਰਾਂ ਵਿਚ ਕੂਲਰ, ਫਰਿੱਜਾਂ ਆਦਿ ਚੈਕ ਕੀਤੇ ਜਾ ਰਹੇ ਹਨ, ਤਾਂ ਜੋ ਕਿਤੇ ਵੀ ਕਈ ਦਿਨ ਪਹਿਲਾਂ ਮੀਂਹ ਦਾ ਪਾਣੀ ਖੜਾ ਨਾ ਹੋਵੇ।

ਡਾ: ਸਿਮਰਨ ਕੌਰ ਐਪੀਡੀਮੋਲੋਜਿਸਟ ਵੱਲੋਂ ਦੱਸਿਆ ਗਿਆ ਕਿ ਡੇਂਗੂ ਤੋਂ ਬਚਣ ਲਈ ਸਭ ਤੋਂ ਜ਼ਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਘਰਾਂ ਦੀਆਂ ਛੱਤਾ ਤੇ ਪਿਆ ਨਕਾਰਾ ਜਿੰਨਾਂ ਵਿਚ ਪੁਰਾਣੇ ਟਾਇਰ, ਗਮਲੇ, ਪਲਾਸਟਿਕ ਅਤੇ ਹੋਰ ਸਮਾਨ ਵਿਚ ਬਾਰਿਸ਼ ਦਾ ਪਾਣੀ ਜਮ੍ਹਾਂ ਨਾ ਹੋਵੇ ਅਤੇ ਇਸ ਨਾਕਾਰਾ ਸਮਾਨ ਨੂੰ ਨਸ਼ਟ ਕਰ ਦਿੱਤਾ ਜਾਵੇ। 

ਉਨ੍ਹਾਂ ਕਿਹਾ ਕਿ ਦਿਨ ਵੇਲੇ ਪੂਰੀਆਂ ਬਾਹਾਂ ਦੇ ਕੱਪੜੇ ਪਾਏ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਆਦਿ ਦਾ ਇਸਤੇਮਾਲ ਵੀ ਸਾਨੂੰ ਡੇਂਗੂ ਤੋਂ ਬਚਾਅ ਸਕਦਾ ਹੈ। ਡੇਂਗੂ ਦਾ ਬੁਖਾਰ, ਜੋ ਕਿ ਅੇਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਪੈਦਾ ਹੁੰਦਾ ਹੈ, ਜਿਸ ਦੇ ਲੱਛਣ ਤੇਜ਼ ਸਿਰਦਰਦ, ਤੇਜ਼ ਬੁਖਾਰ, ਮਾਸ਼-ਪੇਸ਼ੀਆਂ, ਜ਼ੋੜਾਂ ਆਦਿ ਦਾ ਦਰਦ, ਅੱਖਾਂ ਦੇ ਪਿਛਲੇ ਹਿਸੇ ਵਿਚ ਦਰਦ, ਉਲਟੀਆਂ, ਨੱਕ, ਮੂੰਹ ਅਤੇ ਮਸੂੜਿਆਂ ਵਿਚ ਖੂਨ ਵਗਣਾ ਆਦਿ ਹੁੰਦਾ ਹੈ। 

ਡੇਂਗੂ ਬੁਖਾਰ ਦਾ ਸ਼ੱਕ ਹੋਣ ਦੀ ਸੂਰਤ ਵਿਚ ਤੁਰੰਤ ਸਰਕਾਰੀ ਹਸਪਤਾਲ ਤੋਂ ਮੁਫਤ ਚੈਕਅੱਪ ਅਤੇ ਇਲਾਜ ਕਰਵਾਓ।

 

Tags: Paramvir Singh , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD