Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ : ਮਹਿੰਦਰ ਭਗਤ

ਕੈਬਨਿਟ ਮੰਤਰੀ ਵੱਲੋਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਆਲੂ ਦੇ ਬੀਜਾਂ ਸਬੰਧੀ ਕੀਤਾ ਵਿਚਾਰ ਵਟਾਂਦਰਾਂ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jalandhar, Anurag Verma

Web Admin

Web Admin

5 Dariya News

ਚੰਡੀਗੜ , 23 Oct 2024

Last updated on: Oct 23, 2024, 00:00 IST

ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵੱਲੋਂ ਅੱਜ ਇਥੇ ਬਾਗਬਾਨੀ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮ ਕਾਜ ਅਤੇ ਵੱਖ ਵੱਖ ਸਕੀਮਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਸੂਬੇ ਦੇ ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਬਾਗਬਾਨੀ ਸ੍ਰੀ ਅਨੁਰਾਗ ਵਰਮਾ ਅਤੇ ਡਾਇਰੈਕਟਰ ਸ੍ਰੀਮਤੀ ਸ਼ੈਲਿੰਦਰ ਕੌਰ ਨਾਲ ਆਲੂ ਦੇ ਬੀਜਾਂ ਸਬੰਧੀ ਵਿਸਥਾਰ ਨਾਲ ਵਿਚਾਰ ਵਟਾਂਦਰਾਂ ਕੀਤਾ। 

ਇਸ ਮੌਕੇ ਸਬਜੀਆਂ ਦੀ ਕਾਸ਼ਤ ਸਮੇਤ ਪੰਜਾਬ ਵਿੱਚ ਆਲੂ ਦੀ ਕਾਸ਼ਤ ਨੂੰ ਅੱਗੇ ਲੈ ਕੇ ਆਉਣ ਸਬੰਧੀ ਵਿਉਂਤਬੰਦੀ ਕੀਤੀ। ਇਸ ਤੋਂ ਇਲਾਵਾ ਬਾਗਬਾਨੀ ਖੇਤਰ ਵਿੱਚ ਭਾਰਤ ਸਰਕਾਰ ਤੋਂ ਨਵੇ ਪ੍ਰੋਜੈਕਟ ਲੈ ਕੇ ਆਉਂਣ ਅਤੇ ਵਿਭਾਗ ਦੇ ਵੱਖ-ਵੱਖ ਅਦਾਰਿਆਂ ਨੂੰ ਮਜ਼ਬੂਤ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ। ਬਾਗਬਾਨੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਖੁਸ਼ਹਾਲ ਬਣਾਉਣ ਅਤੇ ਆਰਥਿਕ ਪੱਖੋ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੀ ਫਸਲ ਤੋਂ ਬਾਹਰ ਕੱਢਣ ਲਈ ਬਾਗਬਾਨੀ ਕਿੱਤਾ ਅਪਣਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਮਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਆਲੂ ਬੀਜ ਹੱਬ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਵੱਲੋਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਮੌਜੂਦਾ ਸਕੀਮਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਤੇ ਜ਼ੋਰ ਦਿੱਤਾ।  

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਵਾਲੇ ਕਿੱਤਿਆਂ ਵਿੱਚ ਸੂਬਾ ਸਰਕਾਰ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕਰੇਗੀ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jalandhar , Anurag Verma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD