Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਸਤਿੰਦਰ ਸਿੰਘ, ਉਮਾ ਸ਼ੰਕਰ ਗੁਪਤਾ ਅਤੇ ਸੁਹੇਲ ਕਾਸਿਮ ਮੀਰ ਨੇ ਬਟਾਲਾ ਦਾਣਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲਿਫ਼ਟਿੰਗ ਤੇਜ਼ੀ ਨਾਲ ਜਾਰੀ , ਕਿਸਾਨਾਂ ਨੂੰ 231.75 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ

Oma Shankar Gupta, DC Gurdaspur, Gurdaspur, Deputy Commissioner Gurdaspur

Web Admin

Web Admin

5 Dariya News

ਬਟਾਲਾ , 23 Oct 2024

Last updated on: Oct 23, 2024, 00:00 IST

ਅੱਜ,ਡੀ.ਆਈ.ਜੀ, ਬਾਰਡਰ ਰੇਂਜ, ਸ੍ਰੀ ਅੰਮ੍ਰਿਤਸਰ, ਸਤਿੰਦਰ ਸਿੰਘ, ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਅਤੇ ਐਸ.ਐਸ.ਪੀ ਬਟਾਲਾ,ਸੁਹੇਲ ਕਾਸਿਮ ਮੀਰ ਵਲੋਂ ਬਟਾਲਾ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖ਼ਰੀਦ ਅਤੇ ਲਿਫ਼ਟਿੰਗ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਐਸਡੀਐਮ, ਵਿਕਰਮਜੀਤ ਸਿੰਘ, ਸਬੰਧਤ ਵਿਭਾਗ ਦੇ ਅਧਿਕਾਰੀ,ਖਰੀਦ ਏਜੰਸੀਆਂ ਦੇ ਨੁਮਾਇੰਦੇ, ਕਿਸਾਨ, ਆੜਤੀ ਆਦਿ ਹਾਜਰ ਸਨ। 

ਇਸ ਮੌਕੇ ਡੀ.ਆਈ.ਜੀ, ਬਾਰਡਰ ਰੇਂਜ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਲਿਫ਼ਟਿੰਗ ਤੇਜ਼ੀ ਨਾਲ ਹੋ ਰਹੀ ਹੈ ਤੇ ਅੱਜ ਬਟਾਲਾ ਮੰਡੀ ’ਚੋਂ ਵੀ ਕਾਫ਼ੀ ਲਿਫ਼ਟਿੰਗ ਕੀਤੀ ਗਈ ਹੈ। ਡੀ.ਆਈ.ਜੀ, ਬਾਰਡਰ ਰੇੇਂਜ, ਸਤਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਸ਼ੈਲਰਾਂ ਨਾਲ ਵੀ ਸਮਝੌਤੇ ਸਹੀ ਬੱਧ ਹੋ ਚੁੱਕੇ ਹਨ ਤੇ ਟਰਾਂਸਪੋਰਟ ਦੀ ਵੀ ਕੋਈ ਸਮੱਸਿਆ ਨਹੀਂ ਹੈ। 

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ਵਿੱਚ ਤਾਇਨਾਤ ਕੀਤਾ ਗਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸੁਚਾਰੂ ਢੰਗ ਨਾਲ ਹੋ ਰਹੀ ਹੈ ਤੇ ਹੁਣ ਲਿਫ਼ਟਿੰਗ ਨੇ ਵੀ ਰਫ਼ਤਾਰ ਫੜ ਲਈ ਹੈ ਤੇ ਆਉਂਦੇ ਇਕ ਦੋ ਦਿਨਾਂ ਅੰਦਰ ਮੰਡੀਆਂ ਵਿੱਚੋਂ ਝੋਨੇ ਦੀ ਲਿਫ਼ਟਿੰਗ ਕਰ ਲਈ ਜਾਵੇਗੀ।

ਉਨ੍ਹਾਂ ਜਿਲ੍ਹੇ ਦੀ ਸਭ ਤੋਂ ਵੱਡੀ ਬਟਾਲਾ ਅਨਾਜ ਮੰਡੀ ਵਿੱਚ ਚੱਲ ਰਹੀ ਖ਼ਰੀਦ ਅਤੇ ਲਿਫ਼ਟਿੰਗ ’ਤੇ ਸੰਤੁਸ਼ਟੀ ਜਾਹਰ ਕਰਦਿਆਂ ਕਿਹਾ ਕਿ ਜਿਸ ਰਫ਼ਤਾਰ ਨਾਲ ਲਿਫ਼ਟਿੰਗ ਦਾ ਕੰਮ ਚੱਲ ਰਿਹਾ ਹੈ, ਜਲਦੀ ਹੀ ਮੰਡੀਆਂ ਖ਼ਾਲੀ ਹੋ ਜਾਣਗੀਆਂ।  ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ 1 ਲੱਖ 47 ਹਜ਼ਾਰ 373 ਮੀਟਰਕ ਟਨ ਦੀ ਆਮਦ ਹੋਈ ਸੀ। ਜਿਸ ਵਿਚੋਂ 1 ਲੱਖ 36 ਹਜ਼ਾਰ 678 ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। 

ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਝੋਨੇ ਦੀ ਕਿਸਾਨਾਂ ਨੂੰ ਮਿਥੇ ਸਮੇਂ ਵਿੱਚ 231.75 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਮੰਡੀਆਂ ਵਿੱਚੋਂ 42 ਫੀਸਦ ਝੋਨਾ ਚੁੱਕਿਆ ਜਾ ਚੁੱਕਾ ਹੈ ਅਤੇ ਅਗਲੇ ਦਿਨਾਂ ਵਿੱਚ ਲਿਫਟਿੰਗ ਵਿੱਚ ਹੋਰ ਤੇਜ਼ੀ ਹੋਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜੋ ਲਿਫ਼ਟਿੰਗ ਦੀ ਸਮੱਸਿਆ ਸੀ ਉਸ ਨੂੰ ਹੱਲ ਕਰ ਲਿਆ ਗਿਆ ਹੈ ਅਤੇ ਆਉਂਦੇ ਦਿਨਾਂ ਅੰਦਰ ਮੰਡੀਆਂ ਖ਼ਾਲੀ ਹੋ ਜਾਣਗੀਆਂ। 

ਕਿਸਾਨਾਂ,ਆੜਤੀਆਂ, ਸ਼ੈਲਰ ਮਾਲਕਾਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ 

ਇਸ ਮੌਕੇ ਡੀ.ਆਈ.ਜੀ, ਬਾਰਡਰ ਰੇਂਜ, ਸ੍ਰੀ ਅੰਮ੍ਰਿਤਸਰ, ਸਤਿੰਦਰ ਸਿੰਘ, ਡਿਪਟੀ ਕਮਿਸ਼ਨਰ,ਉਮਾ ਸ਼ੰਕਰ ਗੁਪਤਾ ਅਤੇ ਐਸ.ਐਸ.ਪੀ ਬਟਾਲਾ,ਸੁਹੇਲ ਕਾਸਿਮ ਮੀਰ ਵਲੋਂ ਕਿਸਾਨਾਂ, ਆੜਤੀਆਂ, ਸ਼ੈਲਰ ਮਾਲਕਾਂ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਨਾਲ ਮੀਟਿੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਸਾਰੀਆਂ ਧਿਰਾਂ ਦੇ ਸਹਿਯੋਗ ਨਾਲ ਝੋਨੇ ਦੀ ਨਿਰਵਿਘਨ ਖਰੀਦ ਤੇ ਚੁਕਾਈ ਕੀਤੀ ਜਾਵੇਗੀ ਤੇ ਕਿਸੇ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

 

Tags: Oma Shankar Gupta , DC Gurdaspur , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD