Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਅਸੀਂ ਚਾਰੋਂ ਸੀਟਾਂ ਜਿੱਤਾਂਗੇ, ਪੰਜਾਬ ਦੀ ਜਨਤਾ 'ਆਪ' ਦੇ ਨਾਲ ਹੈ : ਭਗਵੰਤ ਮਾਨ

ਸੀਐਮ ਮਾਨ ਨੇ 'ਆਪ' ਉਮੀਦਵਾਰਾਂ ਨਾਲ ਚੋਣ ਪ੍ਰਚਾਰ ਰਣਨੀਤੀ ਬਾਰੇ ਕੀਤੀ ਚਰਚਾ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sandeep Pathak

Web Admin

Web Admin

5 Dariya News

ਚੰਡੀਗੜ੍ਹ , 23 Oct 2024

Last updated on: Oct 23, 2024, 00:00 IST

ਆਮ ਆਦਮੀ ਪਾਰਟੀ 'ਆਪ' ਦੇ ਕੌਮੀ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਸੰਦੀਪ ਪਾਠਕ ਨੇ ਅੱਜ ਪੰਜਾਬ 'ਚ ਜ਼ਿਮਨੀ ਚੋਣ ਲਈ ਪਾਰਟੀ ਦੇ ਚਾਰ ਉਮੀਦਵਾਰਾਂ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਾਰਟੀ ਜ਼ਮੀਨੀ ਪੱਧਰ 'ਤੇ  ਚੋਣ ਪ੍ਰਚਾਰ ਕਰੇਗੀ।  ਉਨ੍ਹਾਂ ਐਲਾਨ ਕੀਤਾ ਕਿ ਪਾਰਟੀ ਦੇ ਸਾਰੇ ਮੈਂਬਰ ਪਿੰਡਾਂ ਵਿਚ ਵੋਟਰਾਂ ਨਾਲ ਸਰਗਰਮੀ ਨਾਲ ਮਿਲਣਗੇ ਅਤੇ ਜਨਤਾ ਦੇ ਮਹੱਤਵਪੂਰਨ ਮੁੱਦਿਆਂ 'ਤੇ ਧਿਆਨ ਕੇਂਦਰਿਤ ਕਰਨਗੇ।

ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 'ਆਪ' ਉਮੀਦਵਾਰਾਂ ਨਾਲ ਚੋਣ ਪ੍ਰਚਾਰ ਰਣਨੀਤੀ 'ਤੇ ਚਰਚਾ ਕੀਤੀ ਅਤੇ ਕਿਹਾ ਕਿ 'ਆਪ' ਸਾਰੀਆਂ ਚਾਰ ਸੀਟਾਂ 'ਤੇ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਸਾਡੇ ਨਾਲ ਹਨ ਕਿਉਂਕਿ ਅਸੀਂ ਉਨ੍ਹਾਂ ਦੇ ਮੁੱਦਿਆਂ ਅਤੇ ਕੰਮ 'ਤੇ ਧਿਆਨ ਕੇਂਦਰਿਤ ਕਰਦੇ ਹਾਂ।

ਪਾਠਕ ਨੇ ਭਰੋਸਾ ਪ੍ਰਗਟਾਇਆ ਕਿ ਵੋਟਰ ਸਰਕਾਰ ਦੇ ਕੰਮ ਦੇ ਆਧਾਰ 'ਤੇ ਸਾਡੇ ਉਮੀਦਵਾਰਾਂ ਦਾ ਸਮਰਥਨ ਕਰਨਗੇ।  ਉਨ੍ਹਾਂ ਪਾਰਟੀ ਵਰਕਰਾਂ ਨੂੰ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਪਹਿਲ ਦੇਣ ਲਈ ਪ੍ਰੇਰਿਤ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੇ ਮੁੱਦਿਆਂ ਨਾਲ ਸੰਬੰਧਿਤ ਬਣਾਈ ਗਈ ਮੁਹਿੰਮ ਨੂੰ ਵੋਟਰਾਂ ਦਾ ਅਸ਼ੀਰਵਾਦ ਅਤੇ ਸਮਰਥਨ ਮਿਲੇਗਾ।

ਉਨ੍ਹਾਂ ਨੇ ਮੁਹਿੰਮ ਦੀ ਰਣਨੀਤੀ ਦੀ ਰੂਪਰੇਖਾ ਤਿਆਰ ਕੀਤੀ ਹੈ, ਜਿਸ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ 'ਆਪ' ਆਗੂਆਂ ਦੀ ਸ਼ਮੂਲੀਅਤ ਨਾਲ ਰੋਡ ਸ਼ੋਅ ਅਤੇ ਛੋਟੀਆਂ ਮੀਟਿੰਗਾਂ ਸ਼ਾਮਲ ਹਨ।  ਪਾਠਕ ਨੇ ਕਿਹਾ ਕਿ ਸਖ਼ਤ ਮਿਹਨਤ ਅਤੇ ਲਗਨ ਨਾਲ ਚੋਣਾਂ ਵਿੱਚ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ।  ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ,  ‘ਆਪ’ ਦੇ ਸੀਨੀਅਰ ਆਗੂ ਹਰਚੰਦ ਸਿੰਘ ਬਰਸਟ, ਜਗਰੂਪ ਸਿੰਘ ਸੇਖਵਾਂ ਸਮੇਤ ਜ਼ਿਮਨੀ ਚੋਣ ਦੇ ਉਮੀਦਵਾਰ ਹਾਜ਼ਰ ਸਨ।  

ਮੌਜੂਦਾ ਸਿਆਸੀ ਹਾਲਾਤ ਨੂੰ ਲੈਕੇ ਉਨ੍ਹਾਂ ਨੇ ਪੰਜਾਬ ਵਿੱਚ ਗੰਦੀ ਰਾਜਨੀਤੀ ਖੇਡਣ ਲਈ ਭਾਜਪਾ ਦੀ ਆਲੋਚਨਾ ਕੀਤੀ।  ਉਨ੍ਹਾਂ ‘ਆਪ’ ਅਤੇ ਇਸ ਦੇ ਆਗੂਆਂ ਵਿਰੁੱਧ ਕੇਂਦਰ ਸਰਕਾਰ ਦੀਆਂ ਲਗਾਤਾਰ ਸਾਜ਼ਿਸ਼ਾਂ ਨੂੰ ਉਜਾਗਰ ਕੀਤਾ ਅਤੇ ਦਾਅਵਾ ਕੀਤਾ ਕਿ ਭਾਜਪਾ ਆਪ ਦੇ ਵਾਧੇ ਤੋਂ ਨਿਰਾਸ਼ ਹੈ ਅਤੇ ਵੋਟਰਾਂ ਨੂੰ ‘ਆਪ’ ਦਾ ਸਮਰਥਨ ਨਾ ਕਰਨ ਲਈ ਧਮਕੀਆਂ ਦੇ ਰਹੀ ਹੈ।  

ਪਾਠਕ ਨੇ ਭਰੋਸਾ ਦਿਵਾਇਆ ਕਿ ਪਾਰਟੀ ਚਾਰੋਂ ਵਿਧਾਨ ਸਭਾ ਸੀਟਾਂ 'ਤੇ ਜ਼ੋਰਦਾਰ ਢੰਗ ਨਾਲ ਚੋਣ ਲੜੇਗੀ। ਅਸੀਂ ਜਨਤਾ ਦੀ ਸੇਵਾ ਕਰਨ ਲਈ ਵਚਨਬੱਧ ਹਾਂ।  ਉਨ੍ਹਾਂ ਵੋਟਰਾਂ ਨੂੰ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਵਿਕਾਸ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sandeep Pathak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD