Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਫ ਸੁਥਰਾ ਸ਼ਹਿਰ ਬਣਾਉਣ ਲਈ ਸਫਾਈ ਮੁਹਿੰਮ 22 ਜੂਨ ਤੋਂ 12 ਜੁਲਾਈ ਤੱਕ ਚਲਾਈ ਜਾਵੇਗੀ : ਹਰਭਜਨ ਮਾਨ

ਮੋਹਾਲੀ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ ਹੱਲ

ਹਰਭਜਨ ਮਾਨ
ਹਰਭਜਨ ਮਾਨ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ (ਮੁਹਾਲੀ) , 20 Jun 2012

Last updated on: Jun 20, 2012, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਦਾ ਪ੍ਰਵੇਸ ਦੁਆਰ ਹੈ ਇਸ ਸ਼ਹਿਰ ਨੂੰ ਨਵੀ ਦਿੱਖ ਪ੍ਰਦਾਨ ਕਰਨ ਲਈ ਅਤੇ ਸ਼ਹਿਰ ਨੂੰ ਸਾਫ ਸੁਥਰਾ ਅਤੇ ਨਮੁਨੇ ਦਾ ਸ਼ਹਿਰ ਬਣਾਉਣ ਲਈ 22 ਜੂਨ ਤੋ 12 ਜੁਲਾਈ ਤੱਕ ਵਿਸ਼ੇਸ ਸਫਾਈ ਮੁਹਿੰਮ ਚਲਾਈ ਜਾਵੇਗੀ। ਇਸ ਗੱਲ ਦੀ ਜਾਣਕਾਰੀ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ  ਹਰਭਜਨ ਮਾਨ ਨੇ ਫੇਜ਼ 7 ਵਿਖੇ ਸ੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਪੱਤਰਕਾਰਾ ਨਾਲ ਗੈਰ ਰਸਮੀ ਗੱਲਬਾਤ ਕਰਦਿਆ ਦਿੱਤੀ।  ਹਰਭਜਨ ਮਾਨ ਨੇ ਕਿਹਾ ਕਿ ਸ਼ਹਿਰ ਵਿਚਲੇ ਪਾਰਕਾਂ ਨੂੰ ਹੋਰ ਅਤਿ ਸੁੰਦਰ ਬਣਾਇਆ ਜਾਵੇਗਾ ਅਤੇ ਸਾਰੇ ਪਾਰਕਾਂ ਵਿੱਚ ਬੱਚਿਆਂ ਲਈ ਝੁਲੇ ਆਦਿ ਅਤੇ ਰਾਤ ਵੇਲੇ ਰੋਸ਼ਨੀ ਆਦਿ ਦਾ ਪ੍ਰਬੰਧ ਕਰਨ ਲਈ ਨਵੀਆਂ ਲਾਈਟਾਂ ਲਗਾਈਆਂ ਜਾਣਗੀਆਂ ਤਾਂ ਜੋ ਇਹ ਪਾਰਕ ਸ਼ਹਿਰ ਨਿਵਾਸੀਆਂ ਲਈ ਚੰਗੀਆਂ ਸ਼ਹਿਰਗਾਹਾਂ ਬਣ ਸਕਣ।ਮਾਨ ਨੇ ਕਿਹਾ ਕਿ ਹਰੇਕ ਸ਼ਹਿਰੀ ਦਾ ਵੀ ਫਰਜ ਬਣਦਾ ਹੈ ਕਿ ਉਹ ਸ਼ਹਿਰ ਦੀ ਸਫਾਈ ਵੱਲ ਖੁਦ ਧਿਆਨ ਦੇਣ। ਉਨ੍ਹਾਂ ਇਸ ਮੌਕੇ ਸੁਰੂ ਹੋਣ ਵਾਲੀ ਵਿਸ਼ੇਸ ਸਫਾਈ ਮੁਹਿੰਮ ਵਿੱਚ ਸਾਬਕਾ ਨਗਰ ਕੌਂਸਲਰਾਂ, ਸਮਾਜ ਸੇਵੀ ਸੰਸਥਾਵਾਂ, ਸ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆ ਅਤੇ ਵਰਕਰਾਂ ਸਮੇਤ ਸ਼ਹਿਰ ਦੇ ਸਮੂਹ ਵਰਗਾ ਦੇ ਮੋਹਤਵਰ ਵਿਅਕਤੀਆਂ ਨੂੰ ਇਸ ਸਫਾਈ ਮੁਹਿੰਮ ਵਿੱਚ ਵੱਧ ਚੜ ਕੇ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। 

ਉਨ੍ਹਾਂ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ ਕਾਰਜਾ ਵਿੱਚ ਧਨ ਦੀ ਕਮੀ ਨਹੀਂ ਆਉਣ ਦੇਣਗੇ ਅਤੇ ਸ਼ਹਿਰ ਨਿਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬੱਧ ਕਰਾਉਣ ਲਈ ਉਪਰਾਲੇ ਕਰਨਗੇ। ਇਸ ਤੋਂ ਉਪਰੰਤ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ  ਹਰਭਜਨ ਮਾਨ  ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰ: ਬਲਵੰਤ ਸਿੰਘ ਰਾਮੂਵਾਲੀਆ ਹਲਕਾ ਇੰਚਾਰਜ ਮੋਹਾਲੀ ਨੇ ਸ਼ਹਿਰਾਂ ਅਤੇ ਪਿੰਡਾਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਸਾਬਕਾ ਕੇਂਦਰੀ  ਮੰਤਰੀ ਸ੍ਰ: ਰਾਮੂਵਾਲੀਆ ਨੇ ਲੋਕਾਂ ਨੂੰ ਵਿਸ਼ਵਾਸ਼ ਦਿਵਾਈਆਂ ਕਿ ਉਹ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹਲ ਕਰਨ ਲਈ ਵਚਨ ਵੱਧ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਵੱਡੀ ਤੋਂ ਵੱਡੀ ਸਮੱਸਿਆ ਵੀ ਹਲ ਕਰਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪਰਕਾਸ ਸਿੰਘ ਬਾਦਲ ਤੱਕ ਪਹੁੰਚ ਕਰਨਗੇ ਅਤੇ ਇਸ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਈਆਂ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਲਿੰਕ ਸੜਕਾ ਜਿਨ੍ਹਾਂ ਦੀ ਹਾਲਤ ਖਸਤਾ ਹੈ ਉਨ੍ਹਾਂ ਨੂੰ ਪਹਿਲ ਦੇ ਅਧਾਰ ਤੇ ਮੁਰੰਮਤ ਕਰਵਾਇਆ ਜਾਵੇਗਾ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੋ ਹੋਰ ਆਗੂ ਅਤੇ ਵਰਕਰ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ। 

 

Tags: Harbhajan Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD