Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਏਡੀਸੀ ਨਿਰਮਲ ਅਉਸੇਪਚਨ ਨੇ ਸਵੱਛਤਾ ਮੁਹਿੰਮ ਨੂੰ ਸਫਲ ਬਣਾਉਣ ਲਈ ਦਿੱਤਾ ਸੱਦਾ

ਭਾਰਤ ਸਰਕਾਰ ਦੀ 2 ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿੱਚ ਆਗਾਜ਼

Nirmal Ouseppachan, Central Bureau of Communication of Ministry of Information and Broadcasting, Government of India, Dr. Rupinder Pal Kaur, Mansa, Central Bureau of Communication

Web Admin

Web Admin

5 Dariya News

ਮਾਨਸਾ , 24 Oct 2024

Last updated on: Oct 24, 2024, 00:00 IST

ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵੱਲੋਂ ਦੇਸ਼ ਭਰ ਵਿੱਚ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦੀ ਥੀਮ ਉੱਤੇ ਵੱਖੋ-ਵੱਖ ਥਾਵਾਂ 'ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਸ਼ਹਿਰ ਦੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਸ ਕਾਲਜ ਵਿੱਚ ਉਕਤ ਥੀਮ 'ਤੇ ਦੋ ਰੋਜ਼ਾ ਚਿੱਤਰ ਪ੍ਰਦਰਸ਼ਨੀ ਲਾਈ ਗਈ ਹੈ, ਜਿਸ ਦਾ ਵੀਰਵਾਰ ਨੂੰ ਆਗਾਜ਼ ਹੋ ਗਿਆ। 

ਇਸ ਮੌਕੇ ਜ਼ਿਲੇ ਦੇ ਏਡੀਸੀ ਨਿਰਮਲ ਅਉਸੇਪਚਨ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਉਨ੍ਹਾਂ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ ਦੇ ਕਲਿਆਣ ਲਈ ਸਵੱਛ ਭਾਰਤ ਸਣੇ ਵੱਖੋ ਵੱਖ ਯੋਜਨਾਵਾਂ ਚਲਾਈਆਂ ਗਈਆਂ ਹਨ। ਪਰ ਉਨ੍ਹਾਂ ਨੂੰ ਸਫਲ ਬਣਾਉਣ ਲਈ ਆਮ ਲੋਕਾਂ ਨੂੰ ਅੱਗੇ ਆਉਣਾ ਪਵੇਗਾ ਅਤੇ ਇਸੇ ਲੜੀ ਵਿੱਚ ਉਨ੍ਹਾਂ ਇਲਕਾਵਾਸੀਆਂ ਨੂੰ ਸਵੱਛਤਾ ਮੁਹਿੰਮ ਨੂੰ ਸਫਲ ਬਣਾਉਣ ਲਈ ਸੱਦਾ ਦਿੱਤਾ।  

ਮੰਚ ਤੋਂ ਸੰਬੋਧਨ ਕਰਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਮੰਤਰਾਲੇ ਵੱਲੋਂ ਲਾਈ ਗਈ ਚਿੱਤਰ ਪ੍ਰਦਰਸ਼ਨੀ ਦੇ ਜ਼ਰੀਏ ਵੱਖੋ ਵੱਖ ਮੰਤਰਾਲਿਆਂ ਦੀਆਂ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸਦੇ ਨਾਲ ਹੀ ਆਨਲਾਈਨ ਠੱਗੀ ਦਾ ਸ਼ਿਕਾਰ ਹੋ ਰਹੇ ਲੋਕਾਂ ਨੂੰ ਇਸ ਤੋਂ ਬਚਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ। 

ਇਸ ਮੌਕੇ ਸੰਬੋਧਨ ਕਰਦਿਆਂ ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਬਰਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਰਹਿਨੁਮਾਈ ਹੇਠ ਕਾਲਜ ਵਲੋਂ ਸਵੱਛ ਭਾਰਤ ਅਭਿਆਨ, ਫਿੱਟ ਇੰਡੀਆ ਸਣੇ ਵੱਖੋ ਵੱਖ ਯੋਜਨਾਵਾਂ ਨੂੰ ਹੇਠਲੇ ਪੱਧਰ ਤੱਕ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਅਦਾ ਕੀਤੀ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਇਸ ਪ੍ਰੋਗਰਾਮ ਨੂੰ ਉਲੀਕਣ ਲਈ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੀ ਸ਼ਲਾਘਾ ਕੀਤੀ।

ਇਸ ਮੌਕੇ ਮੰਚ ਤੋਂ ਡਾਕਟਰ ਰੁਪਿੰਦਰ ਪਾਲ ਕੌਰ ਨੇ ਬੇਟੀ ਬਚਾਓ ਬੇਟੀ ਪੜ੍ਹਾਓ, ਮਨਰੀਤ ਸਿੱਧੂ ਨੇ ਪਾਣੀ ਦੀ ਸਾਂਭ ਸੰਭਾਲ, ਪ੍ਰੋਫੈਸਰ ਹਰਜੀਤ ਸਿੰਘ ਨੇ ਸਵੱਛ ਭਾਰਤ, ਅਮਨਦੀਪ ਕੌਰ ਨੇ ਫਿੱਟ ਇੰਡੀਆ ਦੇ ਵਿਸ਼ੇ ਉੱਤੇ ਸੰਬੋਧਨ ਕੀਤਾ, ਜੱਦਕਿ ਡਾਕਟਰ ਬਲਮ ਨੇ ਮੰਚ ਦਾ ਸੰਚਾਲਨ ਕੀਤਾ। ਇਸ ਦੌਰਾਨ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਲੇਖ ਮੁਕਾਬਲੇ ਵਿੱਚ ਸਿਮਰਜੀਤ ਕੌਰ ਨੇ ਪਹਿਲਾ, ਸੀਮਾ ਕੌਰ ਨੇ ਦੂਜਾ, ਨਿਤਾਸ਼ਾ ਨੇ ਤੀਜਾ ਸਥਾਨ ਹਾਸਿਲ ਕੀਤਾ। 

ਜਦਕਿ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਰੇਨੂ ਬਾਲਾ ਨੇ ਪਹਿਲਾ, ਖੁਸ਼ਪ੍ਰੀਤ ਕੌਰ ਨੇ ਦੂਜਾ ਅਤੇ ਅਰਸ਼ਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਸ ਅਹਿਦ ਦੀ ਸ਼ਲਾਘਾ ਕਰਦਿਆਂ ਚਿੱਤਰ ਪ੍ਰਦਰਸ਼ਨੀ ਵੇਖਣ ਆਏ ਲੋਕਾਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਆਮ ਲੋਕਾਂ ਨੂੰ ਸਰਕਾਰ ਦੀਆਂ ਵੱਖੋ ਵੱਖ ਯੋਜਨਾਵਾਂ ਬਾਰੇ ਜਾਣੂ ਕਰਵਾਉਣਾ ਇੱਕ ਚੰਗਾ ਉਪਰਾਲਾ ਹੈ। ਬਹਿਰਹਾਲ ਇਸ ਪ੍ਰਦਰਸ਼ਨੀ ਦੌਰਾਨ ਨੁੱਕੜ ਨਾਟਕ ਸਣੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਲੋਕਾਂ ਦਾ ਦਿਲ ਜਿੱਤ ਲਿਆ।

 

Tags: Nirmal Ouseppachan , Central Bureau of Communication of Ministry of Information and Broadcasting , Government of India , Dr. Rupinder Pal Kaur , Mansa , Central Bureau of Communication

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD