Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼੍ਰੋਮਣੀ ਅਕਾਲੀ ਦਲ ਦਾ ਜਿਮਨੀ ਚੋਣ ਨਾ ਲੜਨ ਦਾ ਫੈਸਲਾ ਉਸ ਦੇ ਸਿਆਸੀ ਦੀਵਾਲੀਏਪਨ ਦਾ ਪਰਦਾਫਾਸ਼ ਕਰਦਾ ਹੈ: ਆਪ

ਅਕਾਲੀ ਦਲ ਬਾਦਲ ਪੰਜਾਬ ਵਿਚ ਸਿਆਸੀ ਤੌਰ 'ਤੇ ਕਮਜੋਰ ਹੋ ਗਿਆ ਹੈ; ਉਹ ਭਾਜਪਾ ਦੇ ਡਰ ਅੱਗੇ ਝੁਕ ਰਹੇ ਹਨ: ਪਵਨ ਕੁਮਾਰ ਟੀਨੂੰ

Pawan Kumar Tinu, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 24 Oct 2024

Last updated on: Oct 24, 2024, 00:00 IST

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ 'ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਕਾਲੀ ਦਲ ਬਾਦਲ ਹੁਣ ਸਿਆਸੀ ਤੌਰ 'ਤੇ ਕਮਜ਼ੋਰ ਹੋ ਚੁੱਕੀ ਹੈ। ਪੰਜਾਬ ਵਿੱਚ ਉਹ ਅਪ੍ਰਸੰਗਿਕ ਹੋ ਗਿਆ ਹੈ ਅਤੇ ਭਾਜਪਾ ਦੇ ਡਰ ਅੱਗੇ ਝੁਕ ਰਹੀ ਹੈ।

ਪਵਨ ਟੀਨੂੰ ਨੇ ਕਿਹਾ ਕਿ ਇਹ ਫੈਸਲਾ ਦਰਸਾਉਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਭਾਰਤੀ ਜਨਤਾ ਪਾਰਟੀ ਦੇ ਦਬਾਅ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਇਹ ਚੋਣਾਂ ਨਾ ਲੜਨ ਦਾ ਉਸ ਦਾ ਫੈਸਲਾ ਉਸ ਦੇ ਸਿਆਸੀ ਦੀਵਾਲੀਏਪਨ ਨੂੰ ਦਰਸਾਉਂਦਾ ਹੈ।  ਇਹ ਫੈਸਲਾ ਪੰਜਾਬ ਅਤੇ ਸੂਬੇ ਦੇ ਸੰਘਰਸ਼ਸ਼ੀਲ ਕਿਸਾਨਾਂ ਦੀਆਂ ਲੋੜਾਂ ਨੂੰ ਵੀ ਨਜ਼ਰਅੰਦਾਜ਼ ਕਰਦਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਿਸੇ ਸਮੇਂ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਅਹਿਮ ਸਮਰਥਨ ਹਾਸਲ ਸੀ ਪਰ ਅੱਜ ਇਨ੍ਹਾਂ ਦੀ ਚੋਣਾਂ ਵਿੱਚੋਂ ਗੈਰਹਾਜ਼ਰੀ ਉਨ੍ਹਾਂ ਦੇ ਸਿਆਸੀ ਪਤਨ ਦਾ ਸਪੱਸ਼ਟ ਸੰਕੇਤ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਲੋਕ ਵੀ ਮੰਨਣ ਲੱਗ ਪਏ ਹਨ ਕਿ ਅਕਾਲੀ ਦਲ ਅਤੇ ਇਸ ਦੀ ਉੱਚ ਲੀਡਰਸ਼ਿਪ ਭਾਜਪਾ ਤੋਂ ਡਰਦੀ ਹੈ। 

ਟੀਨੂੰ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਚੋਣ ਵਿਚ ਭਾਜਪਾ ਅਤੇ ਕਾਂਗਰਸ ਦੋਵਾਂ ਨੂੰ ਨਕਾਰ ਦੇਣਗੇ ਕਿਉਂਕਿ ਦੋਵਾਂ ਪਾਰਟੀਆਂ ਨੇ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਇਤਿਹਾਸਕ ਤੌਰ 'ਤੇ ਅਣਗੌਲਿਆ ਕੀਤਾ ਹੈ। ਟੀਨੂੰ ਨੇ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦਾ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਚੋਣ ਪੰਜਾਬ ਲਈ ਸੈਮੀਫਾਈਨਲ ਹੈ।  

ਆਮ ਆਦਮੀ ਪਾਰਟੀ ਨੇ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਸਮੇਤ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ। ਜਨਤਾ ਜ਼ਰੂਰ ਸਾਡਾ ਸਾਥ ਦੇਵੇਗੀ।  ਉਨ੍ਹਾਂ ਲੋਕਾਂ ਨੂੰ ਡਰ ਦੀ ਪੁਰਾਣੀ ਰਾਜਨੀਤੀ ਨੂੰ ਨਕਾਰ ਕੇ ਪੰਜਾਬ ਨੂੰ ਇਕਜੁੱਟ ਕਰਨ ਅਤੇ ਮਜ਼ਬੂਤ ਬਣਾਉਣ ਦੀ ਅਪੀਲ ਕਰਦਿਆਂ ਦਾਅਵਾ ਕੀਤਾ ਕਿ ‘ਆਪ’ ਦੇ ਉਮੀਦਵਾਰ ਸਾਰੀਆਂ ਚਾਰ ਸੀਟਾਂ ’ਤੇ ਵੱਡੀ ਜਿੱਤ ਹਾਸਲ ਕਰਨਗੇ।

 

Tags: Pawan Kumar Tinu , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD