Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖੇਡਾਂ ਵਤਨ ਪੰਜਾਬ ਦੀਆਂ-ਸਾਫਟਬਾਲ 21 ਤੋਂ 30 ਲੜਕੀਆਂ ਦੇ ਸੈਮੀਫਾਈਨਲ ਵਿੱਚ ਅੰਮ੍ਰਿਤਸਰ ਬਨਾਮ ਮੋਗਾ ਦੇ ਮੁਕਾਬਲੇ ਵਿੱਚ ਅੰਮ੍ਰਿਤਸਰ ਨੇ 9-0 ਨਾਲ ਜਿੱਤ ਦਰਜ ਕੀਤੀ

ਫੈਂਸਿੰਗ ਅੰਡਰ 17 ਵਿੱਚ ਪਹਿਲਾ ਸਥਾਨ ਮੋਹਾਲੀ, ਦੂਜਾ ਪਟਿਆਲਾ, ਤੀਜਾ ਮਾਨਸਾ ਅਤੇ ਅੰਮ੍ਰਿਤਸਰ ਨੇ ਹਾਸਲ ਕੀਤਾ

Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 24 Oct 2024

Last updated on: Oct 24, 2024, 00:00 IST

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਦੁਆਰਾ “ਖੇਡਾਂ ਵਤਨ ਪੰਜਾਬ ਦੀਆਂ-2024”  ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਜਾ ਰਹੇ ਮੁਕਾਬਲਿਆਂ ਤਹਿਤ ਸਾਫਟਬਾਲ ਅੰਡਰ-21 ਲੜਕੇ ਦੇ ਸੈਮੀਫਾਈਨਲ ਮੁਕਾਬਲਿਆਂ ਤਹਿਤ ਲੁਧਿਆਣਾ ਬਨਾਮ ਪਟਿਆਲਾ ਮੁਕਾਬਲੇ ਵਿੱਚ ਲੁਧਿਆਣਾ ਨੇ 5-0 ਨਾਲ ਜਿੱਤ ਦਰਜ ਕੀਤੀ। ਫਿਰੋਜ਼ਪੁਰ ਬਨਾਮ ਅੰਮ੍ਰਿਤਸਰ ਦੇ ਮੁਕਾਬਲੇ ਵਿੱਚ ਅੰਮ੍ਰਿਤਸਰ ਨੇ 9-0 ਨਾਲ ਜਿੱਤ ਦਰਜ ਕੀਤੀ।

ਸਾਫਟਬਾਲ 21 ਤੋਂ 30 ਲੜਕੀਆਂ ਦੇ ਸੈਮੀਫਾਈਨਲ ਵਿੱਚ ਅੰਮ੍ਰਿਤਸਰ ਬਨਾਮ ਮੋਗਾ ਦੇ ਮੁਕਾਬਲੇ ਵਿੱਚ ਅੰਮ੍ਰਿਤਸਰ ਨੇ 9-0 ਨਾਲ ਜਿੱਤ ਦਰਜ ਕੀਤੀ। ਫਾਜ਼ਿਲਕਾ ਬਨਾਮ ਲੁਧਿਆਣਾ ਮੁਕਾਬਲੇ ਵਿੱਚ ਲੁਧਿਆਣਾ ਨੇ 12-0 ਨਾਲ ਜਿੱਤ ਦਰਜ ਕੀਤੀ। ਸਾਫਟਬਾਲ ਅੰਡਰ 21 ਲੜਕੀਆਂ ਦੇ ਫ਼ਤਹਿਗੜ੍ਹ ਸਾਹਿਬ ਬਨਾਮ ਫਾਜ਼ਿਲਕਾ ਮੁਕਾਬਲੇ ਵਿੱਚ ਫਾਜ਼ਿਲਕਾ ਨੇ 15-0 ਨਾਲ ਜਿੱਤ ਦਰਜ ਕੀਤੀ। ਅੰਮ੍ਰਿਤਸਰ ਬਨਾਮ ਫਿਰੋਜ਼ਪੁਰ ਮੁਕਾਬਲੇ ਵਿੱਚ ਫਿਰੋਜ਼ਪੁਰ ਨੇ 10-0 ਨਾਲ ਜਿੱਤ ਦਰਜ ਕੀਤੀ। ਸੈਮੀਫਾਈਨਲ ਵਿੱਚ

ਫਿਰੋਜ਼ਪੁਰ ਬਨਾਮ ਫਾਜ਼ਿਲਕਾ ਮੁਕਾਬਲੇ ਵਿੱਚ ਫਿਰੋਜ਼ਪੁਰ ਨੇ 11-0 ਨਾਲ ਜਿੱਤ ਦਰਜ ਕੀਤੀ ਅਤੇ ਜਲੰਧਰ ਬਨਾਮ ਲੁਧਿਆਣਾ ਮੁਕਾਬਲੇ ਵਿੱਚ ਜਲੰਧਰ ਨੇ 5-3 ਨਾਲ ਜਿੱਤ ਦਰਜ ਕੀਤੀ।ਸਾਫਟਬਾਲ, ਅੰਡਰ 21 ਤੋਂ 30 ਲੜਕੇ, ਸੈਮੀਫਾਈਨਲ ਵਿੱਚ ਸੰਗਰੂਰ ਬਨਾਮ ਜਲੰਧਰ ਮੁਕਾਬਲੇ ਵਿੱਚ ਜਲੰਧਰ ਨੇ 5-0 ਨਾਲ ਜਿੱਤ ਦਰਜ ਕੀਤੀ। ਲੁਧਿਆਣਾ ਬਨਾਮ ਅੰਮ੍ਰਿਤਸਰ ਮੁਕਾਬਲੇ ਵਿੱਚ ਅੰਮ੍ਰਿਤਸਰ ਨੇ 9-2 ਨਾਲ ਜਿੱਤ ਦਰਜ ਕੀਤੀ। ਫੈਂਸਿੰਗ ਫੁਆਇਲ ਅੰਡਰ 17 ਵਿੱਚ ਪਹਿਲਾ ਸਥਾਨ ਮੋਹਾਲੀ, ਦੂਜਾ ਪਟਿਆਲਾ, ਤੀਜਾ ਮਾਨਸਾ ਅਤੇ ਅੰਮ੍ਰਿਤਸਰ ਨੇ ਹਾਸਲ ਕੀਤਾ।

ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਖੇਡ ਅਫ਼ਸਰ, ਸ਼੍ਰੀਮਤੀ ਗੁਰਦੀਪ ਕੌਰ ਨੇ ਦੱਸਿਆ ਕਿ ਇਹਨਾਂ ਖੇਡਾਂ ਤਹਿਤ ਰਾਜ ਪੱਧਰੀ ਖੇਡਾਂ ਗੇਮ ਫੈਂਸਿੰਗ ਦੇ ਖੇਡ ਮੁਕਾਬਲੇ ਇੰਡੋਰ ਹਾਲ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫ਼ਤਹਿਗੜ੍ਹ ਸਾਹਿਬ ਅਤੇ ਗੇਮ ਸਾਫਟਬਾਲ ਦੇ ਖੇਡ ਮੁਕਾਬਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ। ਇਨ੍ਹਾਂ ਖੇਡਾਂ ਵਿੱਚ ਪੰਜਾਬ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਖਿਡਾਰੀ ਆਪਣਾ ਹੁਨਰ ਦਿਖਾ ਰਹੇ ਹਨ।

ਇਸ ਮੌਕੇ ਸ਼੍ਰੀ ਰਾਹੁਲਦੀਪ ਸਿੰਘ (ਬਾਸਕਿਟਬਾਲ ਕੋਚ), ਸ਼੍ਰੀ ਲਖਵੀਰ ਸਿੰਘ (ਐਥਲੈਟਿਕਸ ਕੋਚ), ਸ਼੍ਰੀ ਕੁਲਵਿੰਦਰ ਸਿੰਘ (ਹੈਂਡਬਾਲ ਕੋਚ), ਸ਼੍ਰੀ ਸੁਖਦੀਪ ਸਿੰਘ (ਫੁੱਟਬਾਲ ਕੋਚ), ਸ਼੍ਰੀ ਮਨੋਜ ਕੁਮਾਰ (ਜਿਮਨਾਸਟਿਕ ਕੋਚ), ਸ਼੍ਰੀ ਮਨਜੀਤ ਸਿੰਘ (ਕੁਸ਼ਤੀ ਕੋਚ), ਸ਼੍ਰੀ ਯਾਦਵਿੰਦਰ ਸਿੰਘ (ਵਾਲੀਬਾਲ ਕੋਚ), ਮਿਸ. ਭੁਪਿੰਦਰ ਕੌਰ (ਅਥਲੈਟਿਕਸ ਕੋਚ), ਸ਼੍ਰੀਮਤੀ ਸੁਖਵਿੰਦਰ ਕੌਰ (ਖੋਹ-ਖੋਹ ਕੋਚ), ਮਨਦੀਪ ਸਿੰਘ, ਰੋਹਿਤ, ਸਮੂਹ ਫਿਜ਼ੀਕਲ ਐਜ਼ੂਕਸ਼ਨ ਅਧਿਆਪਕ ਅਤੇ ਸਮੂਹ ਸਟਾਫ਼ ਹਾਜ਼ਰ ਸੀ।

 

Tags: Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD