Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਇੰਟਰਨੈੱਟ ਤੇ ਹੁੰਦੇ ਅਪਰਾਧਾਂ/ਫਰਾਡ ਨੂੰ ਰੋਕਣ ਲਈ ਪੰਜਾਬ ਪੁਲਿਸ ਮੁਸਤੈਦ- ਏ.ਡੀ.ਜੀ.ਪੀ. ਵੀ ਨੀਰਜਾ

ਸਰਸ ਮੇਲੇ ਵਿੱਚ ਮਨੋਰੰਜਨ ਦੇ ਨਾਲ਼-ਨਾਲ਼ ਲੋਕ ਮੁੱਦਿਆਂ ਨੂੰ ਵੀ ਛੋਹਣ ਦਾ ਯਤਨ

Punjab Admin, Sonam Chaudhary, S.A.S. Nagar, S.A.S. Nagar Mohali, Mohali, Sahibzada Ajit Singh Nagar, Saras Mela, Saras Mela Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 24 Oct 2024

Last updated on: Oct 24, 2024, 00:00 IST

ਆਜੀਵਿਕਾ ਖੇਤਰੀ ਸਰਸ ਮੇਲਾ ਜੋ ਕਿ ਪਹਿਲੀ ਵਾਰ ਸਾਹਿਬਜ਼ਾਦਾ ਅਜੀਤ ਸਿੰਘ ਜ਼ਿਲ੍ਹੇ ਵਿਖੇ ਸਫਲਤਾਪੂਰਵਕ ਲਾਇਆ ਗਿਆ ਹੈ, ਉਸ ਵਿੱਚ ਰਵਾਇਤੀ ਲੋਕ-ਨਾਚ, ਲੋਕ ਕਲਾਵਾਂ, ਲੋਕ-ਗੀਤਾਂ ਰਾਹੀਂ ਜਿੱਥੇ ਮੇਲੀਆਂ ਨੂੰ ਆਕਰਸ਼ਿਤ ਕਰ ਰਿਹਾ ਹੈ, ਉੱਥੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ ਨੋਡਲ ਅਫਸਰ ਮੇਲਾ, ਸੋਨਮ ਚੌਧਰੀ ਦੀ ਅਗਵਾਈ ਵਿੱਚ ਸਮਾਜਿਕ ਬੁਰਾਈਆਂ ਅਤੇ ਲੋਕ ਮੁੱਦਿਆਂ ਬਾਰੇ ਵੀ ਵੱਖ-ਵੱਖ ਮਾਧਿਅਮਾਂ ਰਾਹੀਂ ਮੇਲੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਮੇਲੇ ਦਾ ਛੇਵਾਂ ਦਿਨ ਇੰਟਰਨੈੱਟ ਦੇ ਮਾਧਿਅਮ ਰਾਹੀਂ ਹੁੰਦੇ ਅਪਰਾਧਾਂ  ਅਤੇ ਫਰਾਡਾਂ ਨੂੰ ਰੋਕਣ ਲਈ ਸਾਈਬਰ ਕ੍ਰਾਇਮ ਵਿਭਾਗ ਨੂੰ ਸਮਰਪਿਤ ਰਿਹਾ। ਸਟੇਟ ਸਾਈਬਰ ਕ੍ਰਾਇਮ ਦੇ ਐੱਸ ਪੀ ਜਸ਼ਨਦੀਪ ਸਿੰਘ ਗਿੱਲ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਜਾਗਰੂਕਤਾ ਪ੍ਰੋਗਰਾਮ ਦੌਰਾਨ ਏ.ਡੀ.ਜੀ.ਪੀ ਸਾਈਬਰ ਕ੍ਰਾਇਮ ਵੀ. ਨੀਰਜਾ ਆਈ.ਪੀ.ਐੱਸ. ਨੇ ਬਤੌਰ ਮੁੱਖ ਮਹਿਮਾਨ ਮੇਲੇ ਵਿੱਚ ਸ਼ਮੂਲੀਅਤ ਕੀਤੀ ਅਤੇ ਜਾਗਰੂਕ ਕਰਦਿਆਂ ਕਿਹਾ ਕਿ ਜੇਕਰ ਤੁਹਾਡੇ ਨਾਲ਼ ਇੰਟਰਨੈੱਟ ਦੇ ਉੱਤੇ ਕਿਸੇ ਵੀ ਤਰ੍ਹਾਂ ਦਾ ਫਰਾਡ ਹੁੰਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਸਾਈਬਰ ਕ੍ਰਾਇਮ ਚੈੱਟ ਐਪ ਦੇ ਉੱਤੇ ਸਾਂਝੀ ਕਰੋ ਅਤੇ ਜੇਕਰ ਤੁਹਾਡੇ ਨਾਲ਼ ਕਿਸੇ ਵੀ ਤਰ੍ਹਾਂ ਦਾ ਪੈਸੇ ਦੈ ਲੈਣ-ਦੇਣ ਦਾ ਆਨਲਾਈਨ ਫਰਾਡ ਹੁੰਦਾ ਹੈ ਤਾਂ 1930 ਟੋਲ ਫ੍ਰੀ ਨੰਬਰ ਉੱਤੇ ਇਸ ਦੀ ਰਿਪੋਰਟ ਦਰਜ ਕਰਵਾਓ ਅਤੇ ਨੇੜੇ ਦੇ ਪੁਲਿਸ ਥਾਣੇ ਵਿੱਚ ਤੁਰੰਤ ਰਿਪੋਰਟ ਕਰੋ। 

ਇਸ ਮੌਕੇ ਵਿਭਾਗ ਵੱਲੋਂ ਇੱਕ ਵੀਡੀਓ ਸੁਨੇਹੇ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਦੇਖ-ਰੇਖ ਕਰ ਰਹੇ ਪ੍ਰੋ. ਗੁਰਬਖਸ਼ੀਸ਼ ਅੰਟਾਲ ਦੀ ਅਗਵਾਈ ਵਿੱਚ ਨੁੱਕੜ ਨਾਟਕ ਰਾਹੀਂ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਮੇਲੀਆਂ ਦੇ ਲਈ ਡੀ. ਐੱਸ. ਪੀ ਪ੍ਰਭਜੋਤ ਕੌਰ ਵੱਲੋਂ ਤਿਆਰ ਪ੍ਰਸ਼ਨੋਤਰੀ (ਸਾਈਬਰ ਕ੍ਰਾਇਮ ਨਾਲ਼ ਸਬੰਧਿਤ) ਵੀ ਕਰਵਾਈ ਗਈ ਅਤੇ ਜੇਤੂਆਂ ਨੂੰ ਏ.ਡੀ.ਜੀ.ਪੀ. ਸਾਈਬਰ ਕ੍ਰਾਈਮ ਵੀ. ਨੀਰਜਾ, ਐੱਸ.ਪੀ. ਸਟੇਟ ਸਾਈਬਰ ਕ੍ਰਾਇਮ ਜਸ਼ਨਦੀਪ ਗਿੱਲ ਅਤੇ ਮੇਲਾ ਅਫਸਰ ਸੋਨਮ ਚੌਧਰੀ ਵੱਲੋਂ ਸਨਮਾਨਿਤ ਕੀਤਾ ਗਿਆ।  ਇਸ ਮੌਕੇ ਮੰਚ ਸੰਚਾਲਨ ਦੀ ਸੇਵਾ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਸਬ ਇੰਸਪੈਕਟਰ ਨਵਨੀਤ ਕੌਰ ਵੱਲੋਂ ਨਿਭਾਈ ਗਈ।

 

Tags: Punjab Admin , Sonam Chaudhary , S.A.S. Nagar , S.A.S. Nagar Mohali , Mohali , Sahibzada Ajit Singh Nagar , Saras Mela , Saras Mela Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD