Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਭਗਵੰਤ ਸਿੰਘ ਮਾਨ

11 ਕਰੋੜ ਦੀ ਲਾਗਤ ਨਾਲ ਬਣੀ ਸ਼ਹੀਦ ਮੇਜਰ ਰਵੀਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਕੀਤੀ ਲੋਕਾਂ ਨੂੰ ਸਮਰਪਿਤ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਬਠਿੰਡਾ , 24 Oct 2024

Last updated on: Oct 24, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ 'ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ। ਮਾਲ ਰੋਡ ’ਤੇ ਸਥਿਤ ਸ਼ਹੀਦ ਮੇਜਰ ਰਵੀਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਨੂੰ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆਂਦੀ ਹੈ ਜਿਸ ਨੇ ਸਮਾਜਿਕ-ਆਰਥਿਕ ਪਾੜੇ ਨੂੰ ਪੂਰਦਿਆਂ ਵਿਦਿਆਰਥੀਆਂ ਦੀ ਕਿਸਮਤ ਬਦਲ ਕੇ ਰੱਖ ਦਿੱਤੀ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਕਿਉਂਕਿ ਵਿਦਿਆਰਥੀਆਂ ਦੀ ਭਲਾਈ ਤੋਂ ਵੱਧ ਕੁਝ ਵੀ ਮਹੱਤਵਪੂਰਨ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਮਾਪੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾਂਦੀ ਸਿੱਖਿਆ ਵਿੱਚ ਵਿਸ਼ਵਾਸ ਨਹੀਂ ਰੱਖਦੇ ਸਨ ਪਰ ਹੁਣ ਇਹ ਸਕੂਲ ਆਧੁਨਿਕ ਸਿੱਖਿਆ ਦੇ ਮੰਦਰ ਬਣ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਰਨ ਵੱਡੀ ਗਿਣਤੀ ਵਿੱਚ ਵਿਦਿਆਰਥੀ ਕਾਨਵੈਂਟ ਸਕੂਲਾਂ ਵਿੱਚੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈਣ ਲਈ ਆ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਉਨ੍ਹਾਂ ਦੀ ਸਰਕਾਰ ਦੀਆਂ ਪੰਜ ਮੁੱਖ ਤਰਜੀਹਾਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਵਿਦਿਆਰਥੀਆਂ ਦੀ ਭਲਾਈ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਬਿਹਤਰ ਅਭਿਆਸ ਅਪਣਾਏ ਜਾਣ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਠਿੰਡਾ ਵਿੱਚ ਲੜਕੀਆਂ ਦਾ ਸਭ ਤੋਂ ਵੱਡਾ ਅਤੇ ਇਕਲੌਤਾ ਸਕੂਲ ਹੈ ਜਿੱਥੇ 2200 ਲੜਕੀਆਂ ਸਿੱਖਿਆ ਪ੍ਰਾਪਤ ਕਰ ਰਹੀਆਂ ਹਨ ਅਤੇ 1958 ਵਿੱਚ ਬਣੇ ਇਸ ਸਕੂਲ ਦੇ ਨਵੀਨੀਕਰਨ ਦੀ ਸਖ਼ਤ ਲੋੜ ਸੀ। ਉਨ੍ਹਾਂ ਦੱਸਿਆ ਕਿ ਸਕੂਲ ਦੀ ਨਵੀਂ ਪੰਜ ਮੰਜ਼ਿਲਾ ਇਮਾਰਤ 11 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ ਅਤੇ ਇਸ ਵਿੱਚ ਸਮਾਰਟ ਕਲਾਸਰੂਮ, ਸਾਇੰਸ ਲੈਬ, ਕੰਪਿਊਟਰ ਲੈਬ, ਲਾਇਬ੍ਰੇਰੀ ਸਮੇਤ 73 ਕਮਰੇ ਹਨ। 

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਹਿਲਾਂ ਇਹ ਸਕੂਲ ਦੋ ਸ਼ਿਫਟਾਂ ਵਿੱਚ ਚੱਲਦਾ ਸੀ ਪਰ ਹੁਣ ਵਿਦਿਆਰਥੀਆਂ ਦੀ ਭਲਾਈ ਲਈ ਇਹ ਇੱਕ ਸ਼ਿਫਟ ਵਿੱਚ ਹੀ ਚੱਲੇਗਾ। ਸਿੱਖਿਆ ਦੇ ਖੇਤਰ ਵਿੱਚ ਸੂਬਾ ਸਰਕਾਰ ਵੱਲੋਂ ਕੀਤੀਆਂ ਗਈਆਂ ਹੋਰ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜ ਦਿਨਾਂ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਲਈ 202 ਪ੍ਰਿੰਸੀਪਲਾਂ/ਸਿੱਖਿਆ ਅਧਿਕਾਰੀਆਂ ਦੇ ਛੇ ਬੈਚ ਸਿੰਗਾਪੁਰ ਭੇਜੇ ਹਨ। 

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਪਿਛਲੇ ਹਫ਼ਤੇ 72 ਹੋਣਹਾਰ ਪ੍ਰਾਇਮਰੀ ਅਧਿਆਪਕਾਂ ਦੇ ਇੱਕ ਬੈਚ ਨੂੰ ਪੇਸ਼ੇਵਰ ਸਿਖਲਾਈ ਲਈ ਫਿਨਲੈਂਡ ਭੇਜਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ 152 ਹੈੱਡਮਾਸਟਰ/ਸਿੱਖਿਆ ਅਫ਼ਸਰਾਂ ਦੇ ਤਿੰਨ ਬੈਚ, ਅਤਿ ਆਧੁਨਿਕ ਅਕਾਦਮਿਕ ਸਿਖਲਾਈ ਲਈ ਆਈ.ਆਈ.ਐਮ. ਅਹਿਮਦਾਬਾਦ ਵਿਖੇ ਵੀ ਭੇਜੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਵਿਦਿਆਰਥੀ ਪੰਜਾਬ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰਕੇ ਹਰ ਖੇਤਰ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਵਿੱਚ 10 ਸਾਲਾਂ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ 12316 ਯੋਗ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅਪ੍ਰੈਲ 2022 ਤੋਂ ਹੁਣ ਤੱਕ ਕੁੱਲ 10361 ਅਧਿਆਪਕ ਭਰਤੀ ਕੀਤੇ ਜਾ ਚੁੱਕੇ ਹਨ ਅਤੇ ਹੋਰ ਨਵੇਂ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਵੀ ਜਾਰੀ ਹੈ। 

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਕੂਲ ਦੀ ਸੁਰੱਖਿਆ ਅਤੇ ਸਾਫ਼-ਸਫ਼ਾਈ ਲਈ ਕਰੀਬ 82 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੁੱਲ 118 ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਕੂਲ ਆਫ਼ ਐਮੀਨੈਂਸ ਵਜੋਂ ਤਬਦੀਲ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹਾਈ ਸਪੀਡ ਫਾਈਬਰ ਵਾਈ-ਫਾਈ ਇੰਟਰਨੈੱਟ ਕੁਨੈਕਸ਼ਨਾਂ ਲਈ 29.3 ਕਰੋੜ ਰੁਪਏ ਦਾ ਬਜਟ ਮੁਹੱਈਆ ਕਰਵਾਇਆ ਗਿਆ ਹੈ। 

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਜਾ ਚੁੱਕੀਆਂ ਹਨ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ ਲਗਭਗ 35 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ 118 ਸਕੂਲ ਆਫ਼ ਐਮੀਨੈਂਸ ਅਤੇ ਲੜਕੀਆਂ ਦੇ 17 ਸੀਨੀਅਰ ਸੈਕੰਡਰੀ ਸਕੂਲਾਂ ਲਈ ਟਰਾਂਸਪੋਰਟ ਸਹੂਲਤ ਵੀ ਸ਼ੁਰੂ ਕੀਤੀ ਗਈ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD