Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਡੀ ਆਈ ਜੀ ਨੀਲਾਂਬਰੀ ਜਗਦਲੇ ਅਤੇ ਐਸ ਐਸ ਪੀ ਦੀਪਕ ਪਾਰੀਕ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ

ਕਿਹਾ, ਕਿਸੇ ਵੀ ਕਿਸਾਨ ਅਤੇ ਆੜ੍ਹਤੀ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ

Punjab Admin,  Sub Divisional Magistrate Kharar, Gurmandar Singh,  SDM Kharar, Gurmandar Singh, Nilambri Jagdale, Deepak Pareek, Karan Singh Sandhu

Web Admin

Web Admin

5 Dariya News

ਕੁਰਾਲੀ (ਐਸ.ਏ.ਐਸ. ਨਗਰ) , 24 Oct 2024

Last updated on: Oct 24, 2024, 00:00 IST

ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੌਰਾਨ ਸਬੰਧਤ ਧਿਰਾਂ ਵਿੱਚ ਖਰੀਦ ਦੀ ਵਚਨਬੱਧਤਾ ਅਤੇ ਕਾਨੂੰਨ ਵਿਵਸਥਾ ਪ੍ਰਤੀ ਵਿਸ਼ਵਾਸ਼ ਬਣਾਈ ਰੱਖਣ ਦੇ ਮੰਤਵ ਨਾਲ, ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ, ਰੂਪਨਗਰ ਰੇਂਜ, ਨੀਲਾਂਬਰੀ ਜਗਦਲੇ ਨੇ ਅੱਜ ਸੀਨੀਅਰ ਪੁਲਿਸ ਕਪਤਾਨ ਦੀਪਕ ਪਾਰੀਕ ਨਾਲ ਕੁਰਾਲੀ ਮੰਡੀ ਦਾ ਦੌਰਾ ਕੀਤਾ। ਉਨ੍ਹਾਂ ਕਿਸਾਨਾਂ, ਕਮਿਸ਼ਨ ਏਜੰਟਾਂ ਅਤੇ ਰਾਈਸ ਮਿੱਲਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਖਰੀਦ ਅਤੇ ਲਿਫਟਿੰਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਪੁਲਿਸ ਕਿਸੇ ਨੂੰ ਵੀ ਖਰੀਦ ਕਾਰਜਾਂ ਵਿੱਚ ਰੁਕਾਵਟ ਨਹੀਂ ਪਾਉਣ ਦੇਵੇਗੀ। 

ਉਨ੍ਹਾਂ ਡੀ.ਐਸ.ਪੀਜ਼ ਕਰਨ ਸਿੰਘ ਸੰਧੂ (ਖਰੜ-1) ਅਤੇ ਜੀ.ਐਸ.ਬੈਂਸ (ਖਰੜ-2) ਨੂੰ ਹਦਾਇਤ ਕੀਤੀ ਕਿ ਉਹ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਆਪਣੇ ਖੇਤਰ ਅਧੀਨ ਆਉਂਦੀਆਂ ਮੰਡੀਆਂ ਦੀ ਨਿਗਰਾਨੀ ਰੱਖਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਫਸਲ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਲਿਫਟਿੰਗ ਦਾ ਕੰਮ ਵੀ ਤੇਜ਼ ਕੀਤਾ ਜਾ ਰਿਹਾ ਹੈ।

ਖਰੜ ਦੇ ਉਪ ਮੰਡਲ ਮੈਜਿਸਟਰੇਟ ਗੁਰਮੰਦਰ ਸਿੰਘ ਨੇ ਦੱਸਿਆ ਕਿ ਝੋਨੇ ਦੀ ਲਿਫਟਿੰਗ ਲਈ ਰਿਲੀਜ਼ ਆਰਡਰ ਜਾਰੀ ਕਰ ਦਿੱਤੇ ਗਏ ਹਨ ਅਤੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਡੀ ਆਈ ਜੀ ਅਤੇ ਐਸ ਐਸ ਪੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਦੌਰੇ ਦਾ ਉਦੇਸ਼ ਮੰਡੀਆਂ ਵਿੱਚ ਅਮਨ-ਕਾਨੂੰਨ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣਾ ਹੈ ਅਤੇ ਜ਼ਿਲ੍ਹਾ ਪੁਲਿਸ, ਜ਼ਿਲ੍ਹਾ ਪ੍ਰਸ਼ਾਸਨ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਰਾਈਸ ਮਿੱਲਰ ਨਾਲ ਤਾਲਮੇਲ ਵਿੱਚ ਰਹਿ ਕੇ ਨਿਰਵਿਘਨ ਖਰੀਦ ਕਾਰਜਾਂ ਲਈ ਕੰਮ ਕਰੇਗੀ।

ਜਿਕਰਯੋਗ ਹੈ ਕਿ ਐਸ.ਏ.ਐਸ.ਨਗਰ ਦੀਆਂ ਮੰਡੀਆਂ ਵਿੱਚ ਪਿਛਲੇ ਦਿਨ ਤੱਕ 107192 ਮੀਟਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਜਦਕਿ ਖਰੀਦ ਦੇ ਇਵਜ਼ ਵਿੱਚ 235.38 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

 

Tags: Punjab Admin , Sub Divisional Magistrate Kharar , Gurmandar Singh , SDM Kharar , Gurmandar Singh , Nilambri Jagdale , Deepak Pareek , Karan Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD