Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐਨ.ਡੀ.ਏ. ਦੀ ਮੈਰਿਟ ਸੂਚੀ ‘ਚ ਅੱਵਲ ਰੈਂਕ ਹਾਸਲ ਕੀਤਾ

ਮਹਾਰਾਜ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 14 ਹੋਰ ਕੈਡਿਟਾਂ ਦਾ ਨਾਮ ਮੈਰਿਟ ਸੂਚੀ ਵਿੱਚ ਸ਼ਾਮਲ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Maharaja Ranjit Singh Armed Forces Preparatory Institute, MRSAFPI, Armaanpreet Singh

Web Admin

Web Admin

5 Dariya News

ਐਸਏਐਸ ਨਗਰ/ ਚੰਡੀਗੜ੍ਹ , 25 Oct 2024

Last updated on: Oct 25, 2024, 00:00 IST

ਸੂਬੇ ਦਾ ਨਾਮ ਰੌਸ਼ਨ ਕਰਦਿਆਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਵਿੱਚ 12ਵੇਂ ਕੋਰਸ ਦੇ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਐਨ.ਡੀ.ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।

ਇਸ ਪ੍ਰਾਪਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੰਡਾਲ ਦੇ ਫਿਜ਼ਿਕਸ ਦੇ ਲੈਕਚਰਾਰ ਸਤਬੀਰ ਸਿੰਘ ਦੇ ਪੁੱਤਰ ਅਰਮਾਨਪ੍ਰੀਤ ਸਿੰਘ ਨੇ ਯੂ.ਪੀ.ਐਸ.ਸੀ.  ਦੁਆਰਾ ਵੀਰਵਾਰ ਸ਼ਾਮ ਨੂੰ ਐਲਾਨੀ ਗਈ ਐਨ.ਡੀ.ਏ.-153 ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਰੈਂਕ ਹਾਸਲ ਕਰਕੇ ਪੰਜਾਬ ਦਾ ਮਾਣ ਵਧਾਇਆ ਹੈ।

ਉਨ੍ਹਾਂ ਦੱਸਿਆ ਕਿ ਅਰਮਾਨਪ੍ਰੀਤ ਪਿਛਲੇ 12 ਸਾਲਾਂ ਦੇ ਅਰਸੇ ਦੌਰਾਨ ਐਨ.ਡੀ.ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲਾ ਇਸ ਸੰਸਥਾ ਦਾ ਤੀਸਰਾ ਕੈਡਿਟ ਹੈ। ਹੋਣਹਾਰ ਵਿਦਿਆਰਥੀ ਅਰਮਾਨਪ੍ਰੀਤ ਸਿੰਘ ਨੇ ਹਵਾਈ ਸੈਨਾ ਦੀ ਚੋਣ ਕੀਤੀ ਹੈ ਅਤੇ ਉਹ ਨੇੜਲੇ ਭਵਿੱਖ ਵਿੱਚ ਸੁਖੋਈ ਐਸ.ਯੂ.-30 ਐਮ.ਕੇ.ਆਈ. ਨੂੰ ਉਡਾਉਣ ਦੀ ਇੱਛਾ ਰੱਖਦਾ ਹੈ।

ਅਰਮਾਨਪ੍ਰੀਤ ਸਿੰਘ ਤੋਂ ਇਲਾਵਾ ਇਸ ਇੰਸਟੀਚਿਊਟ ਦੇ ਐਸ.ਐਸ.ਬੀ. ਲਈ ਗਏ 24 ਵਿੱਚੋਂ 14  ਹੋਰ ਕੈਡਿਟਾਂ ਨੇ ਵੀ ਮੈਰਿਟ ਸੂਚੀ ਵਿੱਚ ਆਪਣੀ ਥਾਂ ਬਣਾਈ ਹੈ। ਕੈਡਿਟ ਕੇਸ਼ਵ ਸਿੰਗਲਾ ਨੇ 15ਵਾਂ ਰੈਂਕ ਹਾਸਲ ਕੀਤਾ ਹੈ। ਦੱਸਣਯੋਗ ਹੈ ਇਹਨਾਂ ਵਿੱਚੋਂ ਕੁਝ ਕੈਡਿਟ, ਜੁਆਇਨਿੰਗ ਲਈ ਕਾਲ-ਅਪ ਪੱਤਰ ਪ੍ਰਾਪਤ ਕਰਨ ਤੋਂ ਪਹਿਲਾਂ ਆਪਣੀ ਮੈਡੀਕਲ ਜਾਂਚ ਕਰਵਾ ਰਹੇ ਹਨ।

ਅਰਮਾਨਪ੍ਰੀਤ ਸਿੰਘ ਅਤੇ ਬਾਕੀ ਕੈਡਿਟਾਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਭਾਰਤ ਦੇ ਰੱਖਿਆ ਬਲਾਂ ਵਿੱਚ ਅਧਿਕਾਰੀ ਬਣਨ ਵਾਸਤੇ ਇਹ ਉਨ੍ਹਾਂ ਲਈ ਪਹਿਲਾ ਕਦਮ ਹੈ। ਉਨ੍ਹਾਂ ਨੇ ਚੁਣੇ ਗਏ ਸਾਰੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ (ਵੀ.ਐਸ.ਐਮ.) ਨੇ ਅਰਮਾਨਪ੍ਰੀਤ ਅਤੇ ਬਾਕੀ ਕੈਡਿਟਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। 

ਉਨ੍ਹਾਂ ਕਿਹਾ ਕਿ ਦਸੰਬਰ ਵਿੱਚ ਸ਼ੁਰੂ ਹੋਣ ਵਾਲੇ ਐਨ.ਡੀ.ਏ. ਕੋਰਸ ਲਈ ਪਹਿਲੀ ਵਾਰ ਐਨੇ ਕੈਡਿਟਾਂ ਨੇ ਕੁਆਲੀਫਾਈ ਕੀਤਾ ਹੈ। ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਇਸ ਸੰਸਥਾ ਦੇ ਕੁੱਲ 238 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜੁਆਇਨ ਕਰ ਚੁੱਕੇ ਹਨ ਅਤੇ ਇਸ ਸਮੇਂ ਦੌਰਾਨ ਕੁੱਲ 160 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਚੁਣੇ ਗਏ ਹਨ। 

ਉਨ੍ਹਾਂ ਦੱਸਿਆ ਕਿ ਇੰਸਟੀਚਿਊਟ ਟੈਕਨੀਕਲ ਐਂਟਰੀ ਮੈਰਿਟ ਸੂਚੀ ਦੇ ਜਾਰੀ ਹੋਣ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ, ਜਿਸਦੇ ਜਲਦ ਜਾਰੀ ਹੋਣ ਦੀ ਉਮੀਦ ਹੈ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Maharaja Ranjit Singh Armed Forces Preparatory Institute , MRSAFPI , Armaanpreet Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD