Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਸ ਮੇਲਾ ਮੋਹਾਲੀ ਦਾ 7ਵਾਂ ਦਿਨ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਨੂੰ ਸਮਰਪਿਤ ਕੀਤਾ ਗਿਆ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਸਹਿਯੋਗ ਨਾਲ ਦਿੱਤਾ ਗਿਆ ਲਿੰਗ-ਭੇਦ ਨੂੰ ਖ਼ਤਮ ਕਰਨ ਦਾ ਸੁਨੇਹਾ

SARAS Mela,SARAS Mela Mohali,Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 25 Oct 2024

Last updated on: Oct 25, 2024, 00:00 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਦੇ ਸਹਿਯੋਗ ਨਾਲ 18 ਅਕਤੂਬਰ ਤੋਂ 27 ਅਕਤੂਬਰ ਤੱਕ ਕਰਵਾਏ ਜਾ ਰਹੇ ਸਰਸ ਮੇਲਾ ਮੋਹਾਲੀ (ਸੈਕਟਰ 88) ਦਾ 7ਵਾਂ ਦਿਨ ਧੀਆਂ ਨੂੰ ਸਮਰਪਿਤ ਕੀਤਾ ਗਿਆ, ਜਿਸ ਦੌਰਾਨ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਤਹਿਤ ਸਮਾਜ ਨੂੰ ਲਿੰਗ ਭੇਦ ਤੋਂ ਮੁਕਤ ਬਣਾਉਣ ਦਾ ਸੰਦੇਸ਼ ਦਿੱਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਮੇਲਾ ਨੋਡਲ ਅਫ਼ਸਰ ਸ੍ਰੀਮਤੀ ਸੋਨਮ ਚੌਧਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਪਹਿਲ ਕਦਮੀ ’ਤੇ ਮੇਲੇ ਨੂੰ ਵਿੱਲਖਣ ਬਣਾਉਣ ਲਈ ਹਰ ਰੋਜ਼ ਇੱਕ ਸਮਾਜਿਕ ਥੀਮ ’ਤੇ ਪ੍ਰੋਗਰਾਮ ਕਰਵਾਇਆ ਜਾਂਦਾ ਹੈ। 

ਇਸੇ ਲੜੀ ਤਹਿਤ ਅੱਜ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਨੂੰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਤੇ ਸਟਾਫ਼ ਦੇ ਸਹਿਯੋਗ ਨਾਲ ਹੁਲਾਰਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੌਰਾਨ ਸਰਕਾਰੀ ਕੰਨਿਆ ਆਈ ਟੀ ਆਈ ਮੋਹਾਲੀ ਦੀਆਂ ਵਿਦਿਆਰਥਣਾਂ ਵੱਲੋਂ ਗਿੱਧਾ ਪਾਇਆ ਗਿਆ ਜਦਕਿ ਐਨੀ ਪਬਲਕਿ ਸਕੂਲ ਖਰੜ ਦੀਆਂ ਵਿਦਿਆਰਥਣਾਂ ਵੱਲੋਂ ਵੀ ਵਿਸ਼ੇਸ਼ ਪੇਸ਼ਕਾਰੀ ਕੀਤੀ ਗਈ। ਬਲਜਿੰਦਰ ਸਿੰਘ ਤੇ ਉਸ ਦੇ ਗਰੁੱਪ ਵੱਲੋਂ ਧੀਆਂ ਦੀ ਸਮਾਨਤਾ ’ਤੇ ਨੁੱਕੜ ਨਾਟਕ ਰਾਹੀਂ ਸੰਦੇਸ਼ ਦਿੱਤਾ ਗਿਆ। 

ਸਰਕਾਰੀ ਬਹੁਤਕਨੀਕੀ ਖੂਨੀ ਮਾਜਰਾ ਦੇ ਸਿਵਲ ਵਿੰਗ ਦੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਵੱਲੋਂ ਧੀਆਂ ’ਤੇ ਕਵਿਤਾਵਾਂ ਪੜ੍ਹੀਆਂ ਗਈਆਂ। ਇਸ ਤੋਂ ਇਲਾਵਾ ਅੱਜ ਮੇਲੇ ਦੀਆਂ ਹੋਰ ਗਤੀਵਿਧੀਆਂ ’ਚ ਵੱਖ-ਵੱਖ ਸਕੂਲਾਂ ਦੇ 500 ਦੇ ਕਰੀਬ ਵਿਦਿਆਰਥੀਆਂ ਵੱਲੋਂ ਮੇਲੇ ਦਾ ਆਨੰਦ ਮਾਣਿਆ ਗਿਆ।  ਉਨ੍ਹਾਂ ਦੱਸਿਆ ਕਿ ਸਕੂਲ ਯੂਨੀਫ਼ਾਰਮ ’ਚ ਆਉਣ ਵਾਲੇ ਵਿਦਿਆਰਥੀਆਂ ਤੋਂ ਕੋਈ ਐਂਟਰੀ ਫ਼ੀਸ ਨਹੀਂ ਵਸੂਲੀ ਜਾਂਦੀ ਬਲਕਿ ਉਨ੍ਹਾਂ ਨੂੰ ਵੇਰਕਾ ਦੇ ਉਤਪਾਦਾਂ ’ਤੇ ਆਧਾਰਿਤ ਸਿਹਤਮੰਦ ਰਿਫ਼੍ਰੈਸ਼ਮੈਂਟ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਮੇਲੇ ’ਚ ਰਾਜਸਥਾਨ ਦਾ ਕਾਲਬੇਲੀਆ ਤੇ ਨਗਾੜਾ, ਅਸਾਮ ਦਾ ਬੀਹੂ, ਹਰਿਆਣਾ ਦਾ ਫਾਗ ਤੇ ਜੋਗੀ ਬੀਨ, ਉੱਤਰ ਪ੍ਰਦੇਸ਼ ਦਾ ਮਾਯੂਰ ਨਾਚ, ਲੁਧਿਆਣਾ ਦੇ ਬਾਜ਼ੀਗਰ ਕਲਾਕਾਰ, ਪੰਜਾਬ ਦੇ ਲੋਕ ਨਾਚ ਭੰਗੜਾ, ਸੰਮੀ, ਲੁੱਡੀ ਸਾਰਾ ਦਿਨ ਹੀ ਚੱਲਦੇ ਰਹਿੰਦੇ ਹਨ ਅਤੇ ਸੰਗਠਿਤ ਭਾਰਤ ਦਾ ਸੰਦੇਸ਼ ਦਿੰਦੇ ਹਨ।

 

Tags: SARAS Mela , SARAS Mela Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD